Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਲੀਏ ਵਿੱਚ ਕੀਤੇ ਵਾਧੇ ਸਦਕਾ ਸਿੱਖਿਆ, ਖੇਤੀਬਾੜੀ ਅਤੇ ਹੋਰ ਅਹਿਮ ਖੇਤਰਾਂ ਦੇ ਬਜਟ ਵਿੱਚ ਰਿਕਾਰਡ ਵਾਧਾ ਸੰਭਵ ਹੋਇਆ- ਹਰਪਾਲ ਸਿੰਘ ਚੀਮਾ

ਆਬਕਾਰੀ ਵਿੱਚ 45 ਫੀਸਦੀ ਵਾਧਾ ਦਰਜ਼ ਕਰਨ ਲਈ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਕੀਤੀ ਜਾਣੀ ਚਾਹੀਦੀ ਸੀ ਸਰਾਹਣਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 11 Mar 2023

Last updated on: Mar 11, 2023, 00:00 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਨਮਿੱਤਣ (ਨੰਬਰ 3) ਬਿੱਲ, 2023 ਪੇਸ਼ ਕੀਤਾ ਗਿਆ ਜਿਸ ਨੂੰ ਵਿਧਾਨ ਸਭਾ ਵੱਲੋਂ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਨੇ ਪੰਜਾਬ ਬਜ਼ਟ 2023-24 ਬਾਰੇ ਵਿਧਾਨ ਸਭਾ ਵਿੱਚ ਹੋਈ ਚਰਚਾ ਲਈ ਜਿਆਦਾਤਰ ਮੈਂਬਰਾਂ ਵੱਲੋਂ ਕੀਤੇ ਗਏ ਸਮੱਰਥਨ ਅਤੇ ਵਿਰੋਧੀ ਧਿਰ ਵੱਲੋਂ ਦਿੱਤੇ ਗਏ ਸੁਝਾਵਾਂ ਦਾ ਸਵਾਗਤ ਕੀਤਾ।

ਬਜ਼ਟ ਬਾਰੇ ਹੋਈ ਬਹਿਸ ਅਤੇ ਸਵਾਲਾਂ ਦੇ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਾਲੀਏ ਵਿੱਚ ਕੀਤੇ ਵਾਧੇ ਸਦਕਾ ਹੀ ਵਿੱਤੀ ਵਰ੍ਹੇ 2023-24 ਲਈ ਸਿੱਖਿਆ, ਖੇਤੀਬਾੜੀ ਅਤੇ ਹੋਰ ਅਹਿਮ ਖੇਤਰਾਂ ਦੇ ਬਜਟ ਵਿੱਚ ਰਿਕਾਰਡ ਵਾਧਾ ਸੰਭਵ ਹੋਇਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਸਦਕਾ ਮਾਲੀਏ ਵਿੱਚ 45 ਇਜਾਫਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਇਸ ਨੀਤੀ ਦਾ ਵਿਰੋਧ ਕਰਨ ਦੀ ਜਗ੍ਹਾਂ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸਰਕਾਰ ਦੀ ਤਾਰੀਫ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਸਿਰਫ ਇਹੀ ਨਹੀ ਪੰਜਾਬ ਸਰਕਾਰ ਨੇ ਕਰ-ਰਹਿਤ ਮਾਲੀਏ ਵਿੱਚ 26 ਫੀਸਦੀ,  ਇਸ ਤੋਂ ਇਲਾਵਾ ਪੰਜਾਬ ਜੀ.ਐਸ.ਟੀ ਵਿੱਚ 23 ਫੀਸਦੀ, ਅਸ਼ਟਾਮ ਅਤੇ ਰਿਜਿਸਟਰੀਆਂ ਤੋਂ ਮਾਲੀਏ ਵਿੱਚ 19 ਫੀਸਦੀ ਅਤੇ ਵਾਹਨ ਕਰ ਵਿੱਚ 12 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ। 

ਉਨ੍ਹਾਂ ਕਿਹਾ ਕਿ ਮਾਲੀਏ ਦੇ ਵਿੱਚ ਹੋਏ ਵਾਧੇ ਕਰਕੇ ਹੀ ਖੇਤੀਬਾੜੀ ਖੇਤਰ ਲਈ 20 ਫੀਸਦੀ, ਸਿੱਖਿਆ ਲਈ 12 ਫੀਸਦੀ ਅਤੇ ਹੋਰਨਾਂ ਮਹੱਤਵਪੂਰਨ ਖੇਤਰਾਂ ਲਈ ਬਜ਼ਟ ਵਿੱਚ ਲੋੜੀਂਦਾ ਵਾਧਾ ਕਰਨਾ ਸੰਭਵ ਹੋਇਆ ਹੈ।ਪੰਜਾਬ ਸਰਕਾਰ ਵੱਲੋਂ ਲਏ ਗਏ ਕਰਜੇ ਦੀ ਗੱਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਾਕਾਰ ਵੱਲੋਂ ਸਾਲ 2007-2012 ਦੌਰਾਨ 28592 ਕਰੋੜ ਰੁਪਏ, 2012 ਤੋਂ 2017 ਤੱਕ 99304 ਕਰੋੜ ਰੁਪਏ ਅਤੇ 2017 ਤੋਂ 2022 ਤੱਕ 99505 ਕਰੋੜ ਰੁਪਏ ਦਾ ਕਰਜਾ ਲਿਆ ਗਿਆ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਾਨੂੰਨ ਅਨੁਸਾਰ ਹੀ ਕੰਮ ਕਰਦੀ ਹੈ ਅਤੇ ਕਰਜਾ ਵੀ ਕਾਨੂੰਨ ਅੰਦਰ ਰਹਿ ਕੇ ਹੀ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਰਕਾਰ ਵੱਲੋਂ ਵੀ ਕਰਜਾ ਲਿਆ ਗਿਆ ਪਰ ਸਰਕਾਰ ਸਮਾਂਬੱਧ ਢੰਗ ਨਾਲ ਕਰਜੇ ਦੀ ਵਾਪਸੀ ਯਕੀਨੀ ਬਣਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 15946 ਕਰੋੜ ਰੁਪਏ ਦੀ ਮੂਲ ਅਦਾਇਗੀ ਅਤੇ 20100 ਕਰੋੜ ਰੁਪਏ ਦੀ ਵਿਆਜ ਅਦਾਇਗੀ ਸਮੇਤ ਕੁੱਲ 36046 ਕਰੋੜ ਰੁਪਏ ਦੀ ਕਰਜਾ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਾਕਰ ਨੇ ਬੀਤੇ ਇੱਕ ਸਾਲ ਵਿੱਚ ਕੰਸੋਲੀਡੇਟਿਡ ਫੰਡ ਵਿੱਚ 3000 ਕਰੋੜ ਰੁਪਏ ਜਮ੍ਹਾ ਕਰਵਾਏ ਜਦੋਂ ਕਿ ਪਹਿਲੀ ਸਰਾਕਰ ਵੱਲੋਂ ਪੰਜ ਸਾਲਾਂ ਵਿੱਚ ਸਿਰਫ 2900 ਕਰੋੜ ਰੁਪਏ ਇਸ ਫੰਡ ਵਿੱਚ ਜਮ੍ਹਾ ਕਰਵਾਏ ਗਏ ਸਨ।

ਵੱਖ-ਵੱਖ ਸਰਕਾਰੀ ਏਜੰਸੀਆਂ ਨੂੰ ਬੀਤੇ ਸਮੇਂ ਵਿੱਚ ਲਏ ਗਏ ਕਰਜੇ ਤੋਂ ਰਾਹਤ ਦਿਵਾਉਣ ਲਈ ਦਿੱਤੀ ਗਈ 2000 ਕਰੋੜ ਰੁਪਏ ਦੀ ਸਹਾਇਤਾ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਨੂੰ ਬਚਾਉਣ ਵਾਸਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ 885 ਕਰੋੜ ਰੁਪਏ, ਪਨਸਪ ਨੂੰ 300 ਕਰੋੜ ਰੁਪਏ, ਸ਼ੂਗਰਫੈਡ ਨੂੰ 400 ਕਰੋੜ ਰੁਪਏ, ਜਿਲ੍ਹਾ ਸਹਿਕਾਰੀ ਬੈਂਕਾਂ ਨੂੰ 135 ਕਰੋੜ ਰੁਪਏ, ਮਿਲਕਫੈਡ ਨੂੰ 36 ਕਰੋੜ ਰੁਪਏ, ਫਾਜਿਲਕਾ ਸ਼ੂਗਰ ਮਿੱਲ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ। 

ਸ. ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੁਲਾਜਮਾਂ ਨੂੰ 6 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਅਤੇ ਸਾਲ 2016 ਤੋਂ ਬਕਾਇਆ ਜੁਡੀਸ਼ੀਅਲ ਪੇਅ ਕਮਿਸ਼ਨ ਦਾ 1150 ਕਰੋੜ ਰੁਪਏ ਦਾ ਬਕਾਇਆ ਵੀ ਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਪਹਿਲੀਆਂ ਸਰਕਾਰਾਂ ਵੱਲੋਂ ਅਦਾਇਗੀਆਂ ਸਮਾਂ ਸਿਰ ਕੀਤੀਆਂ ਗਈਆਂ ਹੁੰਦੀਆਂ ਤਾਂ ਇੰਨ੍ਹਾਂ ਰਕਮਾਂ ਵਿੱਚ ਇੰਨਾ ਵਾਧਾ ਨਹੀਂ ਹੋਣਾ ਸੀ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD