Thursday, 16 May 2024

 

 

ਖ਼ਾਸ ਖਬਰਾਂ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ

 

ਜਲੰਧਰ ’ਚ ਹਰ ਸਾਲ 500 ਤੋਂ ਵੱਧ ਨੌਜਵਾਨਾਂ ਨੂੰ ਪ੍ਰਦਾਨ ਕੀਤੀ ਜਾਵੇਗੀ ਖੇਡ ਉਦਯੋਗ ਨਾਲ ਸਬੰਧਤ ਸਿਖਲਾਈ

200 ਵਿਦਿਆਰਥੀਆਂ ਦਾ ਪਹਿਲਾ ਬੈਚ ਅਗਲੇ ਮਹੀਨੇ ਤੋਂ ਸ਼ੁਰੂ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 12 Mar 2023

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਪੂਰਥਲਾ ਰੋਡ ’ਤੇ ਬਣ ਰਹੇ ਨਵੇਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਹਰ ਸਾਲ 500 ਨੌਜਵਾਨ ਇਸ ਸਿਖਲਾਈ ਸੈਂਟਰ ਤੋਂ ਖੇਡ ਉਦਯੋਗ ਨਾਲ ਸਬੰਧਿਤ ਸਿਖਲਾਈ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਤੋਂ 200 ਵਿਦਿਆਰਥੀਆਂ ਦਾ ਪਹਿਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਸਿਖਲਾਈ ਸੈਂਟਰ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। 

ਉਨ੍ਹਾਂ ਦੱਸਿਆ ਕਿ ਉਦਯੋਗਿਕ ਮਾਹਿਰਾਂ ਵਲੋਂ ਸਿਖਿਆਰਥੀਆਂ ਨੂੰ ਖੇਡ ਉਦਯੋਗ ਨਾਲ ਸਬੰਧਿਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਪੋਰਟਸ ਗੁਡਜ਼ ਮੈਨੁਫੈਕਚਰਜ਼ ਐਂਡ ਐਕਸਪੋਰਟਸ ਐਕਸੀਲੈਂਸ (ਐਸਜੀਐਮਈਏ) ਸੰਸਥਾ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ ਤਾ ਕਿ ਨੌਜਵਾਨਾਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਹੁਨਰਮੰਦ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਵਾਲੇ ਪਹਿਲੇ ਬੈਚ ਦੌਰਾਨ ਹੱਥ ਨਾਲ  ਤਿਆਰੀ ਕੀਤੀਆਂ ਜਾਣ ਵਾਲੀਆਂ ਵਸਤਾਂ ਜਿਵੇਂ ਕਿ ਦਸਤਾਨੇ ਅਤੇ ਐਪਰਲਸ ਬਣਾਉਣਾ, ਮਸ਼ੀਨ ਅਤੇ ਹੱਥ ਨਾਲ ਬਣਾਈਆਂ ਜਾਣ ਵਾਲੀਆਂ ਗੇਂਦਾ, ਬੈਗ ਅਤੇ ਕ੍ਰਿਕਿਟ ਗੇਂਦਾਂ ਤੋਂ ਇਲਾਵਾ ਹੋਰ ਸਮਾਨ ਤਿਆਰ ਕਰਨ ਦੀ ਸਿਖਲਾਈ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸਿਖਲਾਈ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਉਪਰੰਤ ਸਿਖਿਆਰਥੀਆਂ ਲਈ ਜਲੰਧਰ ਦੇ ਖੇਡ ਉਦਯੋਗ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਮਲਟੀ ਸਕਿਲ ਡਿਪਵੈਲਪਮੈਂਟ ਸੈਂਟਰ ਤੋਂ ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ https://forms.gle/Yo2a11M55xrkZxxa8. ਰਾਹੀਂ ਰਜਿਸਟਰੇਸ਼ਨ ਕਰਵਾ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਇਸ ਸੈਂਟਰ ਤੋਂ ਨੌਜਵਾਨਾਂ ਨੂੰ ਉਦਯੋਗਾਂ ਦੀ ਮੰਗ ਅਨੁਸਾਰ ਅਤਿ ਆਧੁਨਿਕ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 18 ਤੋਂ 45 ਸਾਲ ਦੀ ਉਮਰ ਵਰਗ ਅਤੇ 10ਵੀਂ ਜਾਂ ਇਸ ਤੋਂ ਵੱਧ ਯੋਗਤਾ ਰੱਖਣ ਵਾਲੇ ਨੌਜਵਾਨ ਇਨ੍ਹਾਂ ਕੋਰਸਾਂ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। 

ਉਨ੍ਹਾਂ ਬੇਰੁਜਗਾਰ ਨੌਜਵਾਨਾ ਨੂੰ ਸਿਖਲਾਈ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਦਿਸ਼ਾ ਵਿੱਚ ਸਾਰਥਕ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਜਲੰਧਰ ਵਿੱਚ ਇਸ ਮਿਸ਼ਨ ਨੂੰ ਸਫ਼ਲਤਾ ਪੂਰਵਕ ਪੂਰਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿੱਚ ਜਲੰਧਰ ਖੇਡ ਉਦਯੋਗ ਕਰਕੇ ਜਾਣਿਆ ਜਾਂਦਾ ਹੈ ਅਤੇ ਇਸ ਉਦਯੋਗ ਪਾਸ ਨੌਜਵਾਨਾਂ ਲਈ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਅਥਾਹ ਸਮਰੱਥਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕਰਦਿਆਂ ਸਿਲਾਈ ਮਸ਼ੀਨ ਓਪਰੇਟਰ ਕੋਰਸ ਦੇ ਸਿਖਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਪਾਸੋਂ ਇਸ ਮਿਸ਼ਨ ਨੂੰ ਹੋਰ ਬਹਿਤਰ ਬਣਾਉਣ ਸਬੰਧੀ ਵੱਡਮੁੱਲੇ ਸੁਝਾਅ ਵੀ ਲਏ। ਸਿਖਿਆਰਥੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਵਲੋਂ ਇਸ ਸੈਂਟਰ ਵਿਖੇ ਉਦਯੋਗਾਂ ਵਲੋਂ ਵਰਤੀ ਜਾਂਦੀਆਂ ਹੈਵੀ ਡਿਊਟੀ ਅਤਿ ਆਧੁਨਿਕ ਮਸ਼ੀਨ ਨੂੰ ਚਲਾਉਣ ਦੀ ਸਿਖਲਾਈ ਹਾਸਿਲ ਕੀਤੀ ਜਾ ਰਹੀ ਹੈ।        

                         

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD