Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ 475 ਦਿਵਿਆਂਗ ਲੋਕਾਂ ਨੂੰ ਸਹਾਇਤਾ ਉਪਕਰਨਾਂ ਦੀ ਵੰਡ

ਕਿਹਾ, ਇਹ ਮਦਦ ਉਨ੍ਹਾਂ ਦੇ ਆਤਮ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰੇਗੀ, ਭਵਿੱਖ ’ਚ ਹੋਰ ਸਹਾਇਤਾ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab, ALIMCO

Web Admin

Web Admin

5 Dariya News

ਜਲੰਧਰ , 12 Mar 2023

ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਅਲਿਮਕੋ ਮੋਹਾਲੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸੇਂਟ ਜੌਸਫ਼ ਕਾਨਵੈਂਟ ਸਕੂਲ, ਕੈਂਟ ਰੋਡ, ਜਲੰਧਰ ਵਿਖੇ ਲਗਾਏ ਗਏ ਸਹਾਇਤਾ ਉਪਰਕਨ ਵੰਡ ਕੈਂਪ ਦੌਰਾਨ 475 ਦਿਵਿਆਂਗ ਲੋਕਾਂ ਨੂੰ ਮੁਫ਼ਤ ਸਹਾਇਤਾ ਉਪਕਰਨ ਵੰਡੇ ਗਏ।  

ਇਸ ਮੌੂਕੇ ਬੋਲਦਿਆਂ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਹ ਸਹਾਇਤਾ ਉਪਕਰਨ ਭਵਿੱਖ ਵਿੱਚ ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਦੇ ਆਤਮ ਵਿਸਵਾਸ਼ ਨੂੰ ਹੋਰ ਉਚੱਾ ਚੁੱਕਣਗੇ। ਉਨ੍ਹਾਂ ਕਿਹਾ ਕਿ ਇਹ ਮਦਦ ਉਨ੍ਹਾਂ ਦੇ ਜੀਵਨ ਨੂੰ ਹੋਰ ਸੁਖਾਲਾ ਬਣਾਵੇਗੀ ਅਤੇ ਇਸ ਨਾਲ ਇਹ ਆਪਣੇ ਰੋਜ਼ਾਨਾ ਦੇ ਕੰਮ ਅਸਾਨੀ ਨਾਲ ਕਰਨ ਦੇ ਸਮਰੱਥ ਹੋ ਸਕਣਗੇ।

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਚੇਅਰਮੈਨ ਪੰਜਾਬ ਸਟੇਟ ਕੰਟੇਨਰ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਰਾਜਵਿੰਦਰ ਕੌਰ ਥਿਆੜਾ ਦੀ ਮੌਜੂਦਗੀ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਨੇ ‘ਸਮਾਜਿਕ ਅਧਿਕਾਰਤਾ’ ਕੈਂਪ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਦਰਵਾਜੇ 24 ਘੰਟੇ ਇਸ ਨੇਕ ਕਾਜ ਲਈ ਖੁੱਲ੍ਹੇ ਹਨ। 

ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਲਗਾਉਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਭਵਿੱਖ ਵਿੱਚ ਲੋੜਵੰਦ ਲੋਕਾਂ ਨੁੰ ਮੁਫ਼ਤ ਸਹਾਇਤਾ ਮੁਹੱਈਆ ਕਰਵਾਉਣ ਲਈ ਅਜਿਹੇ ਕੈਂਪ ਲਗਾਏ ਜਾਣਗੇ। ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਅਗਵਾਈ  ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜ ਦੇ ਲੋੜਵੰਦ ਲੋਕਾਂ ਨੂੰ ਜਰੂਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਇਹ ਕੈਂਪ ਲਗਾਉਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ। 

ਉਨ੍ਹਾਂ ਇਹ ਵੀ ਕਿਹਾ ਕਿ ਇਹ ਸੂਬਾ ਸਰਕਾਰ ਦੀ ਲੋੜਵੰਦ ਲੋਕਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਦੀ ਵਿਸ਼ੇਸ਼ ਪਹਿਲ ਹੈ। ਉਨ੍ਹਾਂ ਲੋੜਵੰਦ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਕੈਂਪਾਂ ਵਿੱਚ ਆਪਣੀ ਰਜਿਸਟਰੇਸ਼ਨ ਕਰਵਾਉਣੀ ਚਾਹੀਦੀ ਹੈ ਤਾਂ ਜੋ ਲੋੜ ਅਨੁਸਾਰ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ 925 ਸਹਾਇਤਾ ਉਪਕਰਨ ਵੰਡੇ ਗਏ ਜਿਸ ਵਿੱਚ ਮੋਟਰ ਨਾਲ ਚੱਲਣ ਵਾਲੀ ਟਰਾਈਸਾਈਕਲ, ਟਰਾਈਸਾਈਕਲ, ਫੋਲਡਿੰਗ ਵੀਲ੍ਹ ਚੇਅਰਸ, ਬੈਸਾਖੀਆਂ, ਵਾਕਿੰਗ ਸਟਿੱਕ, ਰੋਲੇਟਰ, ਸੁਣ ਵਾਲੀਆਂ ਮਸ਼ੀਨਾਂ (ਬੀਟੀਈ), ਐਮਐਸਆਈਡੀ ਕਿਟਾਂ, ਸੀਪੀ ਚੇਅਰਸ, ਸਮਾਰਟ ਕੇਨ, ਬਨਾਵਟੀ ਅੰਗ ਅਤੇ ਕਲਿਪਰਸ, ਤਿੰਨ ਸਮਾਰਟ ਫੋਨ ਅਤੇ ਇਕ ਬਰੇਲ ਕਿੱਟ ਸ਼ਾਮਿਲ ਹੈ। 

ਉਨ੍ਹਾਂ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹਰਭਜਨ ਸਿੰਘ ਦਾ ਅਲਿਮਕੋ ਮੋਹਾਲੀ ਦੇ ਸਹਿਯੋਗ ਨਾਲ ਇਹ ਕੈਂਪ ਲਗਾਉਣ ਲਈ ਐਮ.ਪੀ. ਲੈਡਸ ਵਿਚੋਂ ਫੰਡ ਮੁਹੱਈਆ ਕਰਵਾਉਣ ਲਈ ਧੰਨਵਾਦ ਕੀਤਾ ਗਿਆ।ਇਸ ਮੌਕੇ ਲਾਭਪਾਤਰੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਉਨ੍ਹਾਂ ਨੂੰ ਮੁਫ਼ਤ ਸਹਾਇਤਾ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ ਗਿਆ।

ਜ਼ੋਰਾਵਰ ਸਿੰਘ ਵਾਸੀ ਪਿੰਡ ਅਨੀਹਰ ਨੇ ਕਿਹਾ ਕਿ ਉਸ ਨੂੰ ਮੋਟਰ ਟਰਾਈਸਾਈਕਲ ਮਿਲੀ ਹੈ ਜਿਸ ਨਾਲ ਉਸ ਨੂੰ ਆਉਣ-ਜਾਣ ਵਿੱਚ ਅਸਾਨੀ ਹੋਵੇਗੀ।  ਇਸ ਮੌਕੇ ਕੋਟ ਰਾਮਦਾਸ ਦੀ ਸੋਨੀਆਂ ਵਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਹਾਇਤਾ ਮੁਹੱਈਆ ਕਰਵਾਉਣ ਲਈ ਧੰਨਵਾਦ ਕੀਤਾ ਗਿਆ।ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਇਸ ਕੈਂਪ ਵਿੱਚ ਪਹੁੰਚੀਆਂ ਸਖਸ਼ੀਅਤਾਂ ਦਾ ਸਵਾਗਤ ਕੀਤਾ ਗਿਆ। 

ਇਸ ਮੌਕੇ ਐਸ.ਡੀ.ਐਮ. ਡਾ. ਜੈ ਇੰਦਰ ਸਿੰਘ, ਸਮਾਜ ਸੇਵੀ ਅਮਰਜੀਤ ਸਿੰਘ ਆਨੰਦ, ਤਹਿਸੀਲਦਾਰ  ਗੁਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ ਅਤੇ ਹੋਰ ਵੀ ਹਾਜ਼ਰ ਸਨ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab , ALIMCO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD