Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੂਬੇ ’ਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਪਿੰਡ ਬਜਵਾੜਾ ’ਚ ਫੁੱਟਬਾਲ ਟੂਰਨਾਮੈਂਟ ’ਚ ਖਿਡਾਰੀਆਂ ਨੂੰ ਕੀਤਾ ਸਨਮਾਨਿਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 13 Mar 2023

Last updated on: Mar 13, 2023, 00:00 IST

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ, ਜਿਸ ਤਹਿਤ ਜਿਥੇ ਵੱਡੇ ਪੱਧਰ ’ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਥੇ ਖਿਡਾਰੀਆਂ ਨੂੰ ਸਰਵਪੱਖੀ ਵਿਕਾਸ ਲਈ ਵੀ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। 

ਉਹ ਪਿੰਡ ਬਜਵਾੜਾ ਵਿਚ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੈਚ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਫਾਈਨਲ ਮੈਚ ਪਿੰਡ ਫੁਗਲਾਣਾ ਤੇ ਮਾਂਝੀ ਦੀ ਟੀਮ ਵਿਚ ਹੋਇਆ, ਜਿਸ ਵਿਚ ਪਿੰਡ ਫੁਗਲਾਣਾ ਦੀ ਟੀਮ ਜੇਤੂ ਰਹੀ। ਇਸ ਦੌਰਾਨ ਉਨ੍ਹਾਂ ਨੇ ਜੇਤੂ ਟੀਮ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ। 

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਏ.ਆਈ.ਜੀ ਨਰੇਸ਼ ਡੋਗਰਾ ਤੋਂ ਇਲਾਵਾ ਪਿੰਡ ਪੰਚਾਇਤ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਵਿਚ ਮਲਟੀਪਰਪਜ਼ ਸਪੋਰਟਸ ਪਾਰਕ ਬਣਾਏ ਜਾ ਰਹੇ ਹਨ, ਤਾਂ ਕਿ ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਬੜ੍ਹਾਵਾ ਦੇਣ ਲਈ ਪੰਜਾਬ ਸਰਕਾਰ ਖਿਡਾਰੀਆਂ ਦੀਆਂ ਬੁਨਿਆਦੀ ਜ਼ਰੂਰਤਾਂ ’ਤੇ ਫੋਕਸ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਫੋਕਸ ਖੇਡ, ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਨਾਲ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਖੇਤਰ ਵਿਚ ਨਵੇਂ ਆਯਾਮ ਸਥਾਪਿਤ ਕਰਨ ਦੇ ਮੌਕੇ ਮਿਲਣਗੇ ਅਤੇ ਸੂਬੇ ਦੇ ਨੌਜਵਾਨ ਖਿਡਾਰੀ ਰਾਜ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ’ਤੇ ਆਪਣੀ ਖੇਡ ਦਾ ਲੋਹਾ ਮਨਵਾ ਕੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। 

ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਰੁਚੀ ਦਿਖਾਉਣ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਰਚਨਾਤਮਕ ਮਾਹੌਲ ਬਣਾਇਆ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਨੂੰ ਸਿੱਖਿਆ ਤੇ ਸਰੀਰਕ ਪੱਖੋਂ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਵਿਕਾਸ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD