Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਨੂੰ ਦੇਸ਼ ਵਿੱਚੋਂ ਅਵਲ ਸੂਬਾ ਬਣਾਉਣ ਵਿਚ ਨਹੀਂ ਛੱਡੀ ਜਾਵੇਗੀ ਕੋਈ ਕਸਰ : ਕੁਲਦੀਪ ਸਿੰਘ ਧਾਲੀਵਾਲ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਘੜੂੰਆਂ ਵਿੱਚ ਨਵੀਂ ਬਣਨ ਵਾਲੀ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਐਸ.ਏ.ਐਸ. ਨਗਰ , 13 Mar 2023

Last updated on: Mar 13, 2023, 00:00 IST

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਘੜੂੰਆਂ ਵਿਚ ਅਮਰੀਕਾ ਵਾਸੀ ਲਾਲੀ ਧਨੋਵਾ ਦੇ ਪਿਤਾ ਸਵਰਗਵਾਸੀ ਸ. ਸੁਰਜੀਤ ਸਿੰਘ ਦੀ ਯਾਦ ਵਿੱਚ ਨਵੀਂ ਬਣਨ ਵਾਲੀ ਲਾਇਬਰੇਰੀ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰੱਖਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚੋਂ ਅੱਵਲ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਉਹਨਾਂ ਨੇ ਇਸ ਮੌਕੇ ਲੜਕੀਆਂ ਦੇ ਸਕੂਲ ਦੇ ਖੇਡ ਮੈਦਾਨ ਵਾਸਤੇ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਨਾਲ ਹੀ ਉਹਨਾਂ ਨੇ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕੀ ਉਹ ਆਪਣੇ-ਆਪਣੇ ਪਿੰਡਾਂ ਦੇ ਵਿਕਾਸ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ।ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਨੌਜਵਾਨ ਆਪਣੇ ਅਤੇ ਸੂਬੇ ਦਾ ਨਾਂ ਰੌਸ਼ਨ ਕਰਦੇ ਹਨ। ਉੱਥੇ ਉਹ ਵੱਖੋ ਵੱਖ ਅਲਾਹਮਤਾਂ ਤੋਂ ਵੀ ਬਚੇ ਰਹਿੰਦੇ ਹਨ। ਖੇਡਾਂ ਨਾਲ ਜੁੜੇ ਨੌਜਵਾਨ ਹਰ ਖੇਤਰ ਵਿੱਚ ਹੋਰਨਾਂ ਨਾਲੋਂ ਬਿਹਤਰ ਪ੍ਰਦਰਸ਼ਨ ਕਰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਧ-ਚੜ੍ਹ ਕੇ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਸਾਰਥਕ ਸਿੱਟੇ ਵੀ ਸਾਹਮਣੇ ਆ ਰਹੇ ਹਨ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਹੀ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਵਿੱਚੋਂ ਵੱਡੀ ਗਿਣਤੀ ਗਰੰਟੀਆਂ ਪੂਰੀਆਂ ਕੀਤੀਆਂ ਹਨ ਤੇ ਰਹਿੰਦੀਆਂ ਪੜਾਅਵਾਰ ਨਾਲ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ , ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਵਨੀਤ ਕੌਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD