Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੇਕਰ ਆਪਣੇ ਬੱਚਿਆਂ ਦੀ ਤਕਦੀਰ ਬਦਲਣੀ ਹੈ ਤਾਂ ਈਵੀਐਮ ਦਾ ਬਟਨ ਬਦਲੋ : ਭਗਵੰਤ ਮਾਨ

ਰਾਜਸਥਾਨ ਦੇ ਲੋਕ ਵੀ ਝਾੜੂ ਦਾ ਬਟਨ ਦਬਾਉਣ ਲਈ ਤਿਆਰ - ਭਗਵੰਤ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Rajasthan

Web Admin

Web Admin

5 Dariya News

ਚੰਡੀਗੜ੍ਹ/ਰਾਜਸਥਾਨ , 13 Mar 2023

Last updated on: Mar 13, 2023, 00:00 IST

 ਰਾਜਸਥਾਨ 'ਚ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਸਥਾਨ 'ਚ ਭਾਜਪਾ ਅਤੇ ਕਾਂਗਰਸ ਨੇ ਮਿਲ ਕੇ ਲੋਕਾਂ ਨੂੰ ਲੁੱਟਿਆ ਅਤੇ ਰਲ ਕੇ ਰਾਜ ਕੀਤਾ। ਮਾਨ ਨੇ ਕਿਹਾ ਕਿ ਰਾਜਸਥਾਨ ਦੇ ਲੋਕ ਦੋਵੇਂ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ। ਹੁਣ ਰਾਜਸਥਾਨ ਦੇ ਲੋਕ ਵੀ ਦਿੱਲੀ ਅਤੇ ਪੰਜਾਬ ਵਾਂਗ ਹੂੰਝਾ ਫੇਰਨ ਲਈ ਤਿਆਰ ਹਨ। ਹੁਣ ਤੀਜਾ ਵਿਕਲਪ ਰਾਜਸਥਾਨ ਵਿੱਚ ਵੀ ਆ ਗਿਆ ਹੈ। ਕਾਂਗਰਸ ਅਤੇ ਭਾਜਪਾ ਦਾ ਸਫ਼ਾਇਆ ਕਰਨ ਲਈ ਰੱਬ ਨੇ ਝਾੜੂ ਭੇਜਿਆ ਹੈ। 

ਅਸੀਂ ਆਪਣੇ ਝਾੜੂ ਨਾਲ ਭਾਜਪਾ ਅਤੇ ਕਾਂਗਰਸ ਵੱਲੋਂ ਫੈਲਾਈ ਗੰਦਗੀ ਨੂੰ ਸਾਫ਼ ਕਰਾਂਗੇ। ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਰਿਵਾਇਤੀ ਪਾਰਟੀਆਂ ਨੇ ਤੁਹਾਡਾ ਅਤੇ ਤੁਹਾਡੇ ਬੱਚਿਆਂ ਦਾ ਭਵਿੱਖ ਖਰਾਬ ਕੀਤਾ ਹੈ।  ਆਪਣੇ ਬੱਚਿਆਂ ਦਾ ਭਵਿੱਖ ਅਤੇ ਕਿਸਮਤ ਬਦਲਣ ਲਈ ਸਾਨੂੰ ਈਵੀਐਮ ਦਾ ਬਟਨ ਬਦਲ ਕੇ ਝਾੜੂ ਨੂੰ ਵੋਟ ਪਾਉਣੀ ਪਵੇਗੀ।

 ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਬਣੀ ਸੀ ਤਾਂ ਕਾਂਗਰਸ-ਭਾਜਪਾ ਵਾਲੇ ਕੇਜਰੀਵਾਲ ਨੂੰ ਗਾਲ੍ਹਾਂ ਕੱਢਦੇ ਸਨ। ਕਹਿੰਦੇ ਸਨ ਚੁਣ ਕੇ ਆਉਣਾ। ਹੁਣ ਜਦੋਂ ਅਸੀਂ ਚੁਣ ਕੇ ਆਏ ਹਾਂ ਤਾਂ ਕਾਂਗਰਸ-ਭਾਜਪਾ ਸੜਕਾਂ 'ਤੇ ਆ ਗਏ ਹਨ। ਮਾਨ ਨੇ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਲਈ ਸਿਰਫ਼ ਦੋ ਸੀਟਾਂ ਹੀ ਬਚੀਆਂ ਹਨ। ਉਨ੍ਹਾਂ ਦੇ ਵਿਧਾਇਕ ਹੁਣ ਸਕੂਟਰਾਂ 'ਤੇ ਵੀ ਵਿਧਾਨ ਸਭਾ ਆ ਸਕਦੇ ਹਨ।

 ਮਾਨ ਨੇ ਕਿਹਾ ਕਿ ਭਾਜਪਾ ਨੇ ਕੇਂਦਰ ਵਿੱਚ ਆਪਣੀ ਸਰਕਾਰ ਬਣਾਉਣ ਲਈ ਲੋਕਾਂ ਨਾਲ ਝੂਠ ਬੋਲਿਆ, ਦੋ ਕਰੋੜ ਨੌਕਰੀਆਂ ਦਾ ਝੂਠ ਬੋਲ ਕੇ ਨੌਜਵਾਨਾਂ ਤੋਂ ਵੋਟਾਂ ਹਥਿਆ ਲਈਆਂ।  ਜਦੋਂ ਸਰਕਾਰ ਬਣੀ ਤਾਂ ਇਨ੍ਹਾਂ ਲੋਕਾਂ ਨੇ ਇਕ-ਇਕ ਕਰਕੇ ਸਾਰੀਆਂ ਸਰਕਾਰੀ ਕੰਪਨੀਆਂ ਵੇਚਣੀਆਂ ਸ਼ੁਰੂ ਕਰ ਦਿੱਤੀਆਂ।  ਭਾਜਪਾ ਨੇ ਦੇਸ਼ ਦੀ ਜਨਤਾ ਨਾਲ ਮਹਿੰਗਾਈ, ਰੁਜ਼ਗਾਰ ਅਤੇ ਭ੍ਰਿਸ਼ਟਾਚਾਰ ਦੇ ਝੂਠੇ ਵਾਅਦੇ ਹੀ ਕੀਤੇ।  ਹੁਣ ਦੇਸ਼ ਦੀ ਜਨਤਾ ਭਾਜਪਾ ਨੂੰ ਇਸ ਦੇ ਝੂਠੇ ਵਾਅਦਿਆਂ ਲਈ ਸਬਕ ਸਿਖਾਏਗੀ।

ਮਾਨ ਨੇ ਕਿਹਾ ਕਿ ਭਾਜਪਾ ਦੇ ਡਬਲ ਇੰਜਣ ਕਾਰਨ ਦੋਹਰਾ ਭ੍ਰਿਸ਼ਟਾਚਾਰ ਹੋ ਰਿਹਾ ਹੈ। ਜਿਸ ਕਾਰਨ ਉਨ੍ਹਾਂ ਦਾ ਡਬਲ ਇੰਜਣ ਬੰਦ ਕਰਨਾ ਪਵੇਗਾ। ਇਹ ਲੋਕ ਤੁਹਾਡੇ ਬੱਚਿਆਂ ਦਾ ਭਵਿੱਖ ਵੇਚ ਦੇਣਗੇ। ਹੁਣ ਹਰ ਘਰ ਵਿੱਚ ਝਾੜੂ ਤੇ ਕੇਜਰੀਵਾਲ ਦੀ ਗੱਲ ਹੋਣੀ ਚਾਹੀਦੀ ਹੈ। ਝਾੜੂ ਦਾ ਬਟਨ ਤੁਹਾਡੇ ਬੱਚਿਆਂ ਦੀ ਕਿਸਮਤ ਬਦਲ ਦੇਵੇਗਾ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Rajasthan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD