Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਮੁਫ਼ਤ ਕੋਚਿੰਗ ਕਲਾਸਾਂ ਲੈ ਰਹੇ 25 ਨੌਜ਼ਵਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਹਰਜੋਤ ਕੌਰ ਵਲੋਂ ਵੰਡੀਆਂ ਮੁਫ਼ਤ ਕਿਤਾਬਾਂ

ਵਿਦਿਆਰਥੀ ਪੂਰੀ ਮਿਹਨਤ ਤੇ ਲਗਨ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਅਤੇ ਨੌਕਰੀਆਂ ਹਾਸਿਲ ਕਰਨ

Additional Deputy Commissioner, Harjot Kaur, Harjot Kaur Additional Deputy Commissioner Rupnagar, Rupnagar

Web Admin

Web Admin

5 Dariya News

ਰੂਪਨਗਰ , 14 Mar 2023

Last updated on: Mar 14, 2023, 00:00 IST

ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਚੱਲ ਰਹੀਆਂ ਮੁਫ਼ਤ ਕੋਚਿੰਗ ਕਲਾਸਾਂ ਵਿੱਚ ਰੋਜ਼ਾਨਾ ਹਿੱਸਾ ਲੈ ਰਹੇ 25 ਨੌਜ਼ਵਾਨਾਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਗਈਆਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰਦੀ ਹੋਈ ਹਰ ਬੇਰੋਜ਼ਗਾਰ ਨੌਜ਼ਵਾਨ ਨੂੰ ਉਸ ਦੇ ਹੁਨਰ ਅਤੇ ਪੜ੍ਹਾਈ ਅਨੁਸਾਰ ਨੌਕਰੀ ਦੇ ਮੌਕੇ ਮੁਹੱਈਆ ਕਰਵਾਉਣ ਲਈ ਲਗਾਤਰ ਯਤਨਸ਼ੀਲ਼ ਹੈ।

ਸ਼੍ਰੀਮਤੀ ਹਰਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਕੀਤੀ ਜਾ ਰਹੀ ਹੈ। ਇਹ ਸਰਕਾਰੀ ਭਰਤੀਆਂ ਮੈਰਿਟ ਦੇ ਅਧਾਰ ਤੇ ਮੁਕਾਬਲੇ ਦੀ ਪ੍ਰੀਖਿਆਵਾਂ ਉਪਰੰਤ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਨੇ ਦੱਸਿਆ ਕਿ ਇਹ ਕਿਤਾਬਾਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਬਹੁਤ ਲਾਹੇਵੰਦ ਸਾਬਿਤ ਹੋਣਗੀਆਂ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਦਸਿਆ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀ ਪੂਰੀ ਮਿਹਨਤ ਤੇ ਲਗਨ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਅਤੇ ਨੌਕਰੀਆਂ ਹਾਸਿਲ ਕਰਨ।

ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਨੌਕਰੀਆਂ ਜਿਵੇਂ ਕਿ ਕਾਂਸਟੇਬਲ, ਸਬ ਇੰਸਪੈਕਟਰ ਅਤੇ ਹੋਰ ਸਰਕਾਰੀ ਭਰਤੀਆਂ ਨਾਲ ਸਬੰਧਤ ਪ੍ਰੀਖਿਆਂਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਸ਼ੂਰੂ ਕੀਤੀ ਜਾ ਚੁੱਕੀ ਹੈ, ਜਿਸ ਵਿੱਚ ਵਿਦਿਆਰਥੀਆਂ ਦੇ ਵਿੱਚ ਬਹੁਤ ਭਾਰੀ ਉਤਸ਼ਾਹ ਹੈ। 

ਇਹ ਕਲਾਸਾ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ 12.30 ਵਜੇ ਤੱਕ ਲਗਾਇਆ ਜਾਂਦੀਆਂ ਹਨ।ਰੋਜ਼ਗਾਰ ਅਫ਼ਸਰ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਨੌਜ਼ਵਾਨਾਂ ਨੂੰ ਅਪੀਲ ਕੀਤੀ ਗਈ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ ਪ੍ਰਾਪਤੀ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਚਾਹਵਾਨ ਨੌਜ਼ਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗਰਾਂਉਂਡ ਫਲੋਰ ਮਿੰਨੀ ਸਕੱਤਰੇਤ, ਰੂਪਨਗਰ ਵਿੱਖੇ ਪਹੁੰਚ ਕੇ ਜਾਂ ਹੈਲਪਲਾਈਨ ਨੰ: 8557010066 ਤੇ ਸੰਪਰਕ ਕਰ ਸਕਦੇ ਹਨ।

 

 

Tags: Additional Deputy Commissioner , Harjot Kaur , Harjot Kaur Additional Deputy Commissioner Rupnagar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD