Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਉਦੈ ਪ੍ਰਤਾਪ ਸਿੰਘ ਦੁਆਰਾ ਨਿਰਦੇਸ਼ਿਤ “ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” 24 ਮਾਰਚ 2023 ਨੂੰ ਵਿਸ਼ਵ ਭਰ ਵਿੱਚ ਹੋਵੇਗੀ ਰਿਲੀਜ਼

Pollywood, Neeru Bajwa, Gurpreet Ghuggi , Kulwinder Billa , Jass Bajwa , Aditi Dev Sharma , Es Jahano Door Kitte Chal Jindiye , Es Jahano Door Kitte Chal Jindiye Movie , Es Jahano Door Kitte Chal Jindiye Release Date , Uday Pratap Singh , Jagdeep Warring , Maye Ni , Maye Ni Song , Bir Singh , Maye Ni Bir Singh , Maye Ni Song Bir Singh , Maye Ni Song Lyrics , Chal Jindiye Movie , Chal Jindiye Movie Songs , Chal Jindiye Release Date, Pigal Gayi

Web Admin

Web Admin

5 Dariya News

ਚੰਡੀਗੜ੍ਹ , 14 Mar 2023

Last updated on: Mar 14, 2023, 00:00 IST

ਇੱਕ ਸਫਲ ਫਿਲਮ ਦੇ ਨਿਰਦੇਸ਼ਕ ਆਪਣੀ ਕਲਪਨਾ ਵਿਚਲੀ ਤਸਵੀਰ ਨੂੰ ਦਰਸ਼ਕਾਂ ਦੇ ਸਾਹਮਣੇ ਜੀਵਿਤ ਕਰਨ ਵਿੱਚ ਇੱਕ ਵੱਡਾ ਯੋਗਦਾਨ ਪਾਉਂਦੇ ਹਨ। ਐਸੀ ਹੀ ਸ਼ਖ਼ਸੀਅਤ ਉਦੈ ਪ੍ਰਤਾਪ ਸਿੰਘ ਜੋ ਇੱਕ ਨਵੀਂ ਪੰਜਾਬੀ ਫਿਲਮ "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" ਦੇ ਨਾਲ, ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਦਾ ਆਪਣੇ ਦੇਸ਼ ਪ੍ਰਤੀ ਪਿਆਰ ਅਤੇ ਮੁੜ ਵਾਪਿਸ ਆਉਣ ਦੀ ਚਾਹ ਨਾਲ ਰੂਬਰੂ ਕਰਵਾਉਂਦੇ ਹਨ।

ਉਦੈ ਪ੍ਰਤਾਪ ਸਿੰਘ ਇੱਕ ਮਸ਼ਹੂਰ ਨਿਰਦੇਸ਼ਕ ਹੈ ਜਿਸਨੇ ਮਾਂ ਦਾ ਲਾਡਲਾ ਅਤੇ ਦਿਲ ਦੀਆਂ ਗੱਲਾਂ ਸਮੇਤ ਕਈ ਫਿਲਮਾਂ ਪੇਸ਼ ਕੀਤੀਆਂ ਹਨ ਜਿਨ੍ਹਾਂ ਨੂੰ ਸਿਨੇਮਾਘਰਾਂ ਵਿੱਚ ਬਹੁਤ ਸ਼ਲਾਘਾਯੋਗ ਹੁੰਗਾਰਾ ਮਿਲਿਆ। ਉਦੈ ਪ੍ਰਤਾਪ ਸਿੰਘ ਇੱਕ ਐਸੇ ਨਿਰਦੇਸ਼ਕ ਹਨ ਜੋ ਆਪਣੇ ਕੰਮ ਦੇ ਮਾਮਲੇ ਵਿਚ ਐਨੇ ਅਟੱਲ ਹਨ ਕਿ ਉਹ ਕਿਰਦਾਰ ਅਤੇ ਕਹਾਣੀ ਦੀ ਹਰ ਬਾਰੀਕੀ ਨੂੰ ਇੱਕ ਨਵੀ ਪਹਿਚਾਣ ਦੇ ਦਿੰਦੇ ਨੇ ਜੋ ਦਰਸ਼ਕਾਂ ਨੂੰ ਛੂਹ ਜਾਂਦੀ ਹੈ।

ਕਹਾਣੀ ਬਾਰੇ ਗੱਲ ਕਰੀਏ ਤਾਂ, ਇਹ ਫਿਲਮ ਆਪਣੇ ਜੱਦੀ ਦੇਸ਼ ਅਤੇ ਆਪਣੇ ਪਿਆਰਿਆਂ ਨੂੰ ਛੱਡ ਕੇ ਦੂਜੇ ਦੇਸ਼ਾਂ ਦੀ ਯਾਤਰਾ ਨਾਲ ਸ਼ੁਰੂ ਹੁੰਦੀ ਹੈ, ਜਿੱਥੇ ਉਹਨਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਫਿਲਮ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ ਵਿੱਚ ਹਨ। 

ਫਿਲਮ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ, ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਬਣਾਈ ਗਈ ਹੈ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਹੈ। ਫਿਲਮ ਨੂੰ ਓਮਜੀ ਸਟਾਰ ਸਟੂਡੀਓਜ਼ ਦੁਆਰਾ ਵਿਸ਼ਵ ਭਰ ਵਿੱਚ ਡਿਸਟ੍ਰਿਬਯੂਟ ਕੀਤਾ ਜਾਵੇਗਾ। ਫ਼ਿਲਮ ਦਾ ਸੰਗੀਤ ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਪੇਸ਼ ਕੀਤਾ ਗਿਆ ਹੈ ਅਤੇ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ। 

ਫਿਲਮ ਬਾਰੇ ਉਦੈ ਪ੍ਰਤਾਪ ਸਿੰਘ ਕਹਿੰਦੇ ਹਨ, "ਮੈਂ ਫਿਲਮ ਦੀ ਕਹਾਣੀ ਤੋਂ ਬਹੁਤ ਪ੍ਰਭਾਵਿਤ ਹੋਇਆ ਸੀ। ਫਿਲਮ ਦੇ ਲੇਖਕ ਜਗਦੀਪ ਵੜਿੰਗ ਅਜਿਹੀ ਅਸਲੀਅਤ 'ਤੇ ਚਾਨਣਾ ਪਾਉਣ ਲਈ ਸਭ ਤੋਂ ਵੱਧ ਪ੍ਰਸ਼ੰਸਾ ਦੇ ਹੱਕਦਾਰ ਹਨ ਕਿ ਸਾਡੇ ਅਜ਼ੀਜ਼ ਆਮ ਤੌਰ 'ਤੇ ਆਪਣੀ ਜਨਮ ਭੂਮੀ ਤੋਂ ਦੂਰ ਚਲੇ ਜਾਂਦੇ ਹਨ। ਫਿਲਮ ਦਾ ਨਿਰਦੇਸ਼ਨ ਕਰਨਾ, ਇੱਕ ਬੇਮਿਸਾਲ ਭਾਵਨਾਤਮਕ ਤਜਰਬਾ ਸੀ ਅਤੇ ਅਜਿਹੇ ਸਮਰਪਿਤ ਕਾਸਟ ਦੇ ਨਾਲ ਕੰਮ ਕਰਨਾ ਮੈਨੂੰ ਬਹੁਤ ਹੀ ਮਾਣ ਮਹਿਸੂਸ ਕਰਵਾਉਂਦਾ ਹੈ।"24 ਮਾਰਚ 2023 ਨੂੰ ਰਿਲੀਜ਼ ਹੋਵੇਗੀ ਫਿਲਮ "ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ"

 

Tags: Pollywood , Neeru Bajwa , Gurpreet Ghuggi , Kulwinder Billa , Jass Bajwa , Aditi Dev Sharma , Es Jahano Door Kitte Chal Jindiye , Es Jahano Door Kitte Chal Jindiye Movie , Es Jahano Door Kitte Chal Jindiye Release Date , Uday Pratap Singh , Jagdeep Warring , Maye Ni , Maye Ni Song , Bir Singh , Maye Ni Bir Singh , Maye Ni Song Bir Singh , Maye Ni Song Lyrics , Chal Jindiye Movie , Chal Jindiye Movie Songs , Chal Jindiye Release Date , Pigal Gayi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD