Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਵਲੋਂ ਮਾਲ ਵਿਭਾਗ ਨੂੰ ਬਕਾਇਆ ਇੰਤਕਾਲਾਂ ਦਾ ਹਫਤੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਸਬ ਤਹਿਸਲੀ ਢਿਲਵਾਂ ਅਤੇ ਨਗਰ ਪੰਚਾਇਤ ਦਾ ਦੌਰਾ

DC Kapurthala, Vishesh Sarangal, Deputy Commissioner Kapurthala, Kapurthala

Web Admin

Web Admin

5 Dariya News

ਢਿਲਵਾਂ/ਕਪੂਰਥਲ਼ਾ , 14 Mar 2023

Last updated on: Mar 14, 2023, 00:00 IST

ਆਮ ਲੋਕਾਂ ਨੂੰ ਰੋਜ਼ਮਰਾ ਦੀਆਂ ਸੇਵਾਵਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਸਰਲ ਤਰੀਕੇ ਨਾਲ ਪ੍ਰਦਾਨ ਕਰਨ ਅਤੇ ਵਿਕਾਸ ਕੰਮਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਅੱਜ ਸਬ ਤਹਿਸੀਲ ਢਿਲਵਾਂ ਦਾ ਦੌਰਾ ਕੀਤਾ ਗਿਆ।ਉਨ੍ਹਾਂ ਸਬ ਤਹਿਸੀਲ ਵਿਖੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਇੰਤਕਾਲ ਦੇ ਬਕਾਇਆ ਪਏ ਕੇਸਾਂ ਦਾ ਗੰਭੀਰ ਨੋਟਿਸ ਲੈਂਦਿਆ ਬਕਾਇਆ ਕੇਸਾਂ ਨੂੰ ਹਫਤੇ ਦੇ ਅੰਦਰ-ਅੰਦਰ ਨਿਪਟਾਉਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਸਮੂਹ ਤਹਿਸੀਲਾਂ ਤੇ ਸਬ ਤਹਿਸੀਲਾਂ ਅੰਦਰ ਸਬੰਧਿਤ ਐਸ.ਡੀ.ਐਮਜ਼ ਆਪਸੀ ਸਮਝ ਵਾਲੇ ਕੇਸਾਂ ਵਿਚ ਇੰਤਕਾਲਾਂ ਦਾ ਸਮੇਂ ਸਿਰ ਦਰਜ਼ ਹੋਣ ਸਬੰਧੀ ਨਿੱਜੀ ਤੌਰ ’ਤੇ ਨਿਗਰਾਨੀ ਲਈ ਜ਼ਿੰਮੇਵਾਰ ਹੋਣਗੇ।ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਵਿਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਪਟਵਾਰੀ ਸਿਮਰਨਜੀਤ ਸਿੰਘ ਦਾ ਪ੍ਰਸ਼ੰਸਾ ਪੱਤਰ ਨਾਲ ਸਨਮਾਨ ਕਰਨ ਦਾ ਵੀ ਐਲਾਨ ਕੀਤਾ,ਜਿਸ ਵਲੋਂ ਇੰਤਕਾਲ ਦੇ ਸਾਰੇ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਗਿਆ।

ਉਨ੍ਹਾਂ ਸਬ ਤਹਿਸੀਲ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਕੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼  ਜਾਰੀ ਕੀਤੇ।ਡਿਪਟੀ ਕਮਿਸ਼ਨਰ ਵਲੋਂ ਨਗਰ ਪੰਚਾਇਤ ਢਿਲਵਾਂ ਦਾ ਵੀ ਦੌਰਾ ਕੀਤਾ ਅਤੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਆਮਦਨ ਅਤੇ ਖਰਚ ਵੇਰਵਿਆਂ ਤੋਂ ਇਲਾਵਾ ਨਗਰ ਪੰਚਾਇਤ ਨੂੰ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ।

ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਢਿਲਵਾਂ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੀ ਸਥਾਪਨਾ ਲਈ ਸੀਵਰੇਜ਼ ਬੋਰਡ ਦੇ ਨਾਲ ਮਾਮਲਾ ਉਠਾਉਣ ਦਾ ਭਰੋਸਾ ਵੀ ਦਿੱਤਾ।ਉਨ੍ਹਾਂ ਠੋਸ ਰਹਿੰਦ-ਖੂੰਹਦ ਨੂੰ ਅਲੱਗ-ਅਲੱਗ ਕਰਨ,ਪ੍ਰਾਪਰਟੀ ਟੈਕਸ ਇਕੱਤਰ ਕਰਨ ਬਾਰੇ ਵੀ ਜਾਣਕਾਰੀ ਲਈ।

ਨਗਰ ਪੰਚਾਇਤ ਵਲੋਂ ਆਪਣੇ ਮਿੱਥੇ ਟੀਚੇ ਦਾ 98 ਫੀਸਦੀ ਜਾਇਦਾਦ ਕਰ ਇਕੱਤਰ ਕਰ ਲਿਆ ਗਿਆ ਹੈ।ਇਸ ਮੌਕੇ ਐਸ.ਡੀ.ਐਮ ਸੰਜੀਵ ਸ਼ਰਮਾ,ਜ਼ਿਲ੍ਹਾ ਮਾਲ ਅਫ਼ਸਰ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ,ਸੂਪਰਡੈਂਟ ਮਾਲ ਸਤਬੀਰ ਸਿੰਘ ਤੇ ਹੋਰ ਹਾਜ਼ਰ ਸਨ।

 

Tags: DC Kapurthala , Vishesh Sarangal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD