Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਕਰਮਜੀਤ ਕੌਰ ਚੌਧਰੀ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ

Karamjit Kaur Chaudhary, Partap Singh Bajwa,Vikramjit Singh Chaudhary, Mallikarjun Kharge, Indian National Congress, Congress, All India Congress Committee, Gurjeet Singh Aujla

Web Admin

Web Admin

5 Dariya News

ਨਵੀਂ ਦਿੱਲੀ , 14 Mar 2023

Last updated on: Mar 14, 2023, 00:00 IST

ਭਾਰਤੀ ਰਾਸ਼ਟਰੀ ਕਾਂਗਰਸ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਨਾਮ ਦੇ ਐਲਾਨ ਤੋਂ ਇੱਕ ਦਿਨ ਬਾਅਦ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਸਮੇਤ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ।। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਲੋਕ ਸਭਾ ਚੀਫ਼ ਵ੍ਹਿਪ ਕੋਡਿਕੁੰਨੀਲ ਸੁਰੇਸ਼ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਸਨ।

ਕਰਮਜੀਤ ਕੌਰ ਚੌਧਰੀ ਅਤੇ ਵਿਕਰਮਜੀਤ ਸਿੰਘ ਚੌਧਰੀ ਨੇ ਉਨ੍ਹਾਂ 'ਤੇ ਭਰੋਸਾ ਜਤਾਉਣ ਅਤੇ ਜਲੰਧਰ ਤੋਂ ਉਮੀਦਵਾਰ ਐਲਾਨਣ ਲਈ ਮਲਿਕਾਰਜੁਨ ਖੜਗੇ ਦਾ ਧੰਨਵਾਦ ਕੀਤਾ।ਕਰਮਜੀਤ ਕੌਰ ਚੌਧਰੀ ਨੇ ਕਿਹਾ, “ਮੈਂ ਮਾਣ ਮਹਿਸੂਸ ਕਰਦੀ ਹਾਂ ਕਿ ਮੇਰੀ ਪਾਰਟੀ ਨੇ ਮੈਨੂੰ ਉਸੇ ਸੰਸਦੀ ਹਲਕੇ ਦੀ ਨੁਮਾਇੰਦਗੀ ਕਰਨ ਦੇ ਯੋਗ ਸਮਝਿਆ ਜਿਸ ਦੀ ਪ੍ਰਤੀਨਿਧਤਾ ਤੇ ਸੇਵਾ ਮੇਰੇ ਪਤੀ ਤੇ ਸੀਨੀਅਰ ਕਾਂਗਰਸੀ ਆਗੂ ਸਵਰਗਵਾਸੀ ਚੌਧਰੀ ਸੰਤੋਖ ਸਿੰਘ ਜੀ ਨੇ ਕੀਤੀ ਸੀ। 

ਮੈਂ ਪਾਰਟੀ ਲੀਡਰਸ਼ਿਪ ਅਤੇ ਕਾਡਰ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਮੈਂ ਨਾ ਸਿਰਫ ਕਾਂਗਰਸ ਪਾਰਟੀ ਦੇ ਸਰਵਉੱਚ ਆਦਰਸ਼ਾਂ ਨੂੰ ਬਰਕਰਾਰ ਰੱਖਾਂਗੀ, ਸਗੋਂ ਚੌਧਰੀ ਸੰਤੋਖ ਸਿੰਘ ਜੀ ਵੱਲੋਂ ਰੱਖੀ ਮਜ਼ਬੂਤ ਨੀਂਹ 'ਤੇ ਤਰੱਕੀ ਤੇ ਆਪਸੀ ਭਾਈਚਾਰੇ ਵਾਸਤੇ ਕੰਮ ਕਰਨਾ ਜਾਰੀ ਰੱਖਾਂਗੀ।"ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਚੌਧਰੀ ਪਰਿਵਾਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਮਜ਼ਬੂਤ ਸਮਰਥਨ ਲਈ ਤਹਿ ਦਿਲੋਂ ਧੰਨਵਾਦੀ ਹੈ। 

ਉਨ੍ਹਾਂ ਕਿਹਾ ਕਿ ਅਸੀਂ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰਾਂਗੇ।ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਚੌਧਰੀ ਸੰਤੋਖ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਪਾਰਟੀ ਦੇ ਝੰਡੇ ਨੂੰ ਬੁਲੰਦ ਰੱਖਿਆ।

 

Tags: Karamjit Kaur Chaudhary , Partap Singh Bajwa , Vikramjit Singh Chaudhary , Mallikarjun Kharge , Indian National Congress , Congress , All India Congress Committee , Gurjeet Singh Aujla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD