Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਸਰਕਾਰ ਵੱਲੋਂ ਦੇਹਲਾ ਸੀਹਾਂ ਦੇ ਸਰਕਾਰੀ ਸਕੂਲ ਦਾ ਨਾਮ ਜੱਥੇਦਾਰ ਅਕਾਲੀ ਫੂਲਾ ਸਿੰਘ ਦੇ ਨਾਮ ’ਤੇ ਰੱਖਣ ਨੂੰ ਪ੍ਰਵਾਨਗੀ: ਵਿਧਾਇਕ ਬਰਿੰਦਰ ਗੋਇਲ

ਪਿੰਡ ਦੇਹਲਾ ਸੀਹਾਂ ਦੇ ਵਾਸੀਆਂ ਦੀ ਚਿਰਾਂ ਪੁਰਾਣੀ ਮੰਗ ਹੋਈ ਪੂਰੀ

Barinder Goyal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲਹਿਰਾ/ਸੰਗਰੂਰ , 15 Mar 2023

Last updated on: Mar 15, 2023, 00:00 IST

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਦੇਹਲਾ ਸੀਹਾਂ ਦੇ ਨਿਵਾਸੀਆਂ ਦੀ ਕਰੀਬ ਦੋ ਤਿੰਨ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਜੱਥੇਦਾਰ ਅਕਾਲੀ ਫੂਲਾ ਸਿੰਘ ਦੇ ਨਾਂ ’ਤੇ ਰੱਖੇ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। 

ਇਹ ਪ੍ਰਗਟਾਵਾ ਵਿਧਾਇਕ ਲਹਿਰਾ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅਕਾਲੀ ਬਾਬਾ ਫੂਲਾ ਸਿੰਘ ਦੇ ਜਨਮ ਸਥਾਨ ਪਿੰਡ ਦੇਹਲਾ ਸੀਹਾਂ ਦੇ ਗੁਰਦੁਆਰਾ ਸਾਹਿਬ ਵਿਖੇ 200ਵੇਂ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਆਯੋਜਿਤ ਧਾਰਮਿਕ ਸਮਾਗਮ ਮੌਕੇ ਕੀਤਾ।

ਵਿਧਾਇਕ ਸ਼੍ਰੀ ਗੋਇਲ ਨੇ ਕਿਹਾ ਕਿ ਪਿਛਲੇ ਵਰ੍ਹੇ ਮਾਰਚ ਵਿੱਚ ਜਦੋਂ ਉਹ ਇਸੇ ਪਿੰਡ ’ਚ ਸਮਾਗਮ ਵਿੱਚ ਸ਼ਾਮਲ ਹੋਣ ਆਏ ਸਨ ਤਾਂ ਪਿੰਡ ਵਾਸੀਆਂ ਦੁਆਰਾ ਉਠਾਈ ਗਈ ਇਸ ਮੰਗ ਨੂੰ ਉਨ੍ਹਾਂ ਨੇ ਪੂਰੀ ਪ੍ਰਮੁੱਖਤਾ ਨਾਲ ਸਰਕਾਰ ਕੋਲ ਰੱਖਿਆ ਜਿਸ ਦੇ ਆਧਾਰ ’ਤੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਵੱਲੋਂ ਲੋਕਾਂ ਦੀ ਚਿਰਾਂ ਤੋਂ ਲਟਕ ਰਹੀ ਮੰਗ ’ਤੇ ਮੋਹਰ ਲਗਾਉਂਦਿਆਂ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਦਾ ਨਾਮਕਰਨ ਜੱਥੇਦਾਰ ਅਕਾਲੀ ਫੂਲਾ ਸਿੰਘ ਦੇ ਨਾਂ ’ਤੇ ਰੱਖੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। 

ਉਨ੍ਹਾਂ ਇਸ ਉਦਮ ਲਈ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।ਇਸ ਧਾਰਮਿਕ ਸਮਾਗਮ ਦੌਰਾਨ ਵਿਧਾਇਕ ਸ਼੍ਰੀ ਗੋਇਲ ਨੇ ਅਕਾਲੀ ਬਾਬਾ ਫੂਲਾ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਮਾਣ ਹੈ ਕਿ ਅਕਾਲੀ ਫੂਲਾ ਸਿੰਘ ਦਾ ਜਨਮ ਇਸ ਧਰਤੀ ’ਤੇ ਹੋਇਆ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਿੰਡ ਵਾਸੀਆਂ ਸਮੇਤ ਸਾਰੇ ਹਲਕਾ ਵਾਸੀਆਂ ਦੀਆਂ ਮੰਗਾਂ ਤੇ ਜ਼ਰੂਰਤਾਂ ਨੂੰ ਤਰਜੀਹੀ ਆਧਾਰ ’ਤੇ ਪੂਰਾ ਕਰਨ ਲਈ ਉਹ ਲਗਾਤਾਰ ਸਰਗਰਮ ਹਨ।

ਇਸ ਮੌਕੇ ਕਮੇਟੀ ਮੈਂਬਰ ਬੂਟਾ ਸਿੰਘ, ਗੋਰਾ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਜਗਪਾਲ ਸਿੰਘ ਤੋਂ ਇਲਾਵਾ ਪਾਰਟੀ ਵਰਕਰ ਕਾਕਾ ਸਿੰਘ, ਕਾਲਾ ਸਿੰਘ, ਨਿਰਭੈ ਸਿੰਘ ਵੀ ਹਾਜ਼ਰ ਸਨ।

 

Tags: Barinder Goyal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD