Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਈ.ਟੀ.ਆਈ ਹੁਸ਼ਿਆਰਪੁਰ ਦੀ ਬਦਲੀ ਜਾਵੇਗੀ ਨੁਹਾਰ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਆਈ.ਟੀ.ਆਈ ਦਾ ਦੌਰਾ ਕਰਕੇ ਸਾਰੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕਰਵਾਉਣ ਦਾ ਦਿੱਤਾ ਭਰੋਸਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 15 Mar 2023

Last updated on: Mar 15, 2023, 00:00 IST

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਮੇਸ਼ਾ ਉਪਰਾਲਾ ਰਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਤਰ੍ਹਾਂ ਦੇ ਕੋਰਸ ਕਰਵਾਏ ਜਾਣ, ਜਿਸ ਵਿਚ ਰੋਜ਼ਗਾਰ ਦੀਆਂ ਵਧੇਰੇ ਸੰਭਾਵਨਾਵਾਂ ਹੋਣ। ਇਸ ਲਈ ਪੰਜਾਬ ਸਰਕਾਰ ਸਕਿੱਲ ਕੋਰਸਾਂ ਵਿਚ ਵਧੇਰੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਇਹ ਕੋਰਸ ਕਰਨ ਲਈ ਪ੍ਰੇਰਿਤ ਵੀ ਕਰ ਰਹੀ ਹੈ। 

ਉਹ ਆਈ.ਟੀ.ਆਈ ਹੁਸ਼ਿਆਰਪੁਰ ਦਾ ਦੌਰਾ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਐਕਸੀਅਨ ਰਾਜੀਵ ਸੈਣੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਈ.ਟੀ.ਆਈ ਹੁਸ਼ਿਆਰਪੁਰ ਦੀ ਨੁਹਾਰ ਬਦਲ ਕੇ ਇਸ ਦੀ ਕਾਇਆ-ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਈ.ਟੀ.ਆਈ ਦੀ ਇਮਾਰਤ ਦੀ ਹਾਲਤ ਖਰਾਬ ਹੈ, ਇਸ ਲਈ ਪੰਜਾਬ ਸਰਕਾਰ ਵਲੋਂ ਕਰੀਬ 2 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਆਈ.ਟੀ.ਆਈ ਦੀ ਇਮਾਰਤ ਦੀ ਮੁਰੰਮਤ ਕਰਵਾ ਕੇ ਇਸ ਦੀ ਨੁਹਾਰ ਬਦਲੀ ਜਾ ਰਹੀ ਹੈ। 

ਇਸ ਕੰਮ ਵਿਚ ਆਈ.ਟੀ.ਆਈ ਦਾ ਪ੍ਰਸ਼ਾਸਨਿਕ ਬਲਾਕ, ਵਰਕਸ਼ਾਪ ਅਤੇ ਆਟੋ ਵਰਕਸ਼ਾਪ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ, ਪਬਲਿਕ ਹੈਲਥ ਅਤੇ ਹੋਰ ਵਿਭਾਗਾਂ ਵਲੋਂ ਇਹ ਕੰਮ ਪੂਰਾ ਕੀਤਾ ਜਾਵੇਗਾ, ਜਿਸ ਵਿਚ ਛੱਤਾਂ ਦੀ ਮੁਰੰਮਤ, ਫਲੋਰਿੰਗ, ਬਿਜਲੀ ਦੀਆਂ ਤਾਰਾਂ ਅਤੇ ਹੋਰ ਕੰਮ ਸ਼ਾਮਿਲ ਹਨ। 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਅਨੁਕੂਲ ਮਾਹੌਲ ਅਤੇ ਉਨ੍ਹਾਂ ਨੂੰ ਸਾਰੀਆਂ ਬੁਨਿਆਦੀ ਸੁਵਿਧਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਆਈ.ਟੀ.ਆਈ ਦੇ ਅਧਿਆਪਕਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਬੱਚਿਆਂ ਨੂੰ ਪੜ੍ਹਾਈ ਪੱਖੋਂ ਕੋਈ ਕਮੀ ਨਾ ਆਏ। ਇਸ ਦੌਰਾਨ ਆਈ.ਟੀ.ਆਈ ਦਾ ਸਟਾਫ਼ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD