Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ-ਦੇਸ਼ ਭਗਤੀ ਦੇ ਰੰਗ 'ਚ ਰੰਗੀ ਲੋਰੀ ਲਿਖਣ ਮੁਕਾਬਲੇ 'ਚ ਕੌਮੀ ਅਵਾਰਡ ਜੇਤੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਸੂਬੇ ਭਰ 'ਚ ਰਿਹਾ ਅੱਵਲ

ਅਧਿਆਪਕ ਗਰੇਵਾਲ ਨੇ ਜ਼ਿਲ੍ਹਾ ਲੁਧਿਆਣਾ ਦਾ ਵਧਾਇਆ ਮਾਣ - ਡਿਪਟੀ ਕਮਿਸ਼ਨਰ ਸੁਰਭੀ ਮਲਿਕ

DC Ludhiana, Surabhi Malik, Ludhiana, Deputy Commissioner Ludhiana, Azadi Ka Amrit Mahotsav, Ludhiana

Web Admin

Web Admin

5 Dariya News

ਲੁਧਿਆਣਾ , 15 Mar 2023

Last updated on: Mar 15, 2023, 00:00 IST

ਦੇਸ਼ ਭਗਤੀ ਦੇ ਰੰਗ ਵਿੱਚ ਰੰਗੀ ਲੋਰੀ ਲਿਖਣ ਮੁਕਾਬਲੇ ਵਿੱਚ ਕੌਮੀ ਅਵਾਰਡ ਜੇਤੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੇ ਪੰਜਾਬ ਰਾਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਪਿੰਡ ਲਲਤੋਂ ਕਲਾਂ ਅਤੇ ਜ਼ਿਲ੍ਹਾ ਲੁਧਿਆਣਾ ਦਾ ਮਾਣ ਵਧਾਇਆ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੂੰ ਇਨਾਮੀ ਰਾਸ਼ੀ ਪ੍ਰਦਾਨ ਕਰਨ ਮੌਕੇ ਕੀਤਾ।ਡਿਪਟੀ ਕਮਿਸ਼ਨਰ ਮਲਿਕ ਵਲੋਂ ਅਧਿਆਪਕ ਗਰੇਵਾਲ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਦੇਸ ਦੀ ਸੰਸਕ੍ਰਿਤੀ, ਦੇਸ਼ ਦੀਆਂ ਪ੍ਰਾਪਤੀਆਂ ਅਤੇ ਗੌਰਵਮਈ ਇਤਿਹਾਸ ਨਾਲ਼ ਜੋੜਨ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਦੀ ਅਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿੱਚ (ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ) ਭਾਰਤ ਸਰਕਾਰ ਵੱਲੋਂ ਰਚਨਾਤਮਕਤਾ ਵਿੱਚ ਏਕਤਾ ਵਿਸ਼ੇ 'ਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਸ ਵਿੱਚ 5,16885 ਪ੍ਰਤੀਯੋਗੀਆਂ ਨੇ ਭਾਗ ਲਿਆ ਸੀ।

ਦੇਸ਼ ਭਗਤੀ ਦੇ ਰੰਗ ਵਿੱਚ ਰੰਗੀ ਲੋਰੀ ਲਿਖਣ ਮੁਕਾਬਲੇ ਵਿੱਚ ਕੌਮੀ ਅਵਾਰਡ ਜੇਤੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੇ ਪੰਜਾਬ ਰਾਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇੱਕ ਲੱਖ ਰੁਪਏ ਦਾ ਨਕਦ ਇਨਾਮ ਜਿੱਤਿਆ ਹੈ।ਉਨ੍ਹਾਂ ਦੱਸਿਆ ਕਿ ਬਹੁਪੱਖੀ ਸਖ਼ਸ਼ੀਅਤ ਕਰਮਜੀਤ ਸਿੰਘ ਗਰੇਵਾਲ ਵਲੋਂ ਵੱਖ-ਵੱਖ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਜਾ ਕੇ ਪ੍ਰੇਰਨਾਮਈ ਗੀਤਾਂ ਦੀ ਪੇਸ਼ਕਾਰੀ ਵੀ ਕੀਤੀ ਜਾਂਦੀ ਹੈ। 

ਅਧਿਆਪਕ ਗਰੇਵਾਲ ਦੀਆਂ ਹੁਣ ਤੱਕ 10 ਪੁਸਤਕਾਂ ਵੀ ਛੱਪ ਚੁੱਕੀਆਂ ਹਨ ਜਿਨ੍ਹਾਂ ਵਿੱਚ ਪਹਿਲੀ ਪੁਸਤਕ ਨੂੰ ਸਰਵੋਤਮ ਬਾਲ ਪੁਸਤਕ ਪੁਰਸਕਾਰ ਵੀ ਮਿਲਿਆ ਸੀ। ਇਸ ਤੋਂ ਇਲਾਵਾ ਪੰਜਾਬੀ ਵਰਨਮਾਲ਼ਾ ਵੀਡੀਓ ਨੂੰ ਅਮੈਰੀਕਨ ਇੰਡੀਆ ਫਾਂਊਡੇਸ਼ਨ ਟ੍ਰਸਟ ਵੱਲੋਂ ਰਾਸ਼ਟਰੀ ਪੱਧਰ 'ਤੇ ਪਹਿਲਾ ਇਨਾਮ, ਵਾਟਰ ਸਪਲਾਈ ਵਿਭਾਗ ਵੱਲੋਂ ਵੀਡੀਓ ਨੂੰ ਰਾਜ ਪੱਧਰੀ ਇਨਾਮ ਅਤੇ ਹੈਲਦੀ ਇੰਡੀਆ ਵੀਡੀਓ ਨੂੰ ਰਾਸ਼ਟਰੀ ਪੱਧਰ 'ਤੇ ਪਹਿਲਾ ਇਨਾਮ ਮਿਲਿਆ ਹੈ। 

ਗਰੇਵਾਲ ਦੀਆਂ ਅਗਾਂਹਵਧੂ ਲਿਖਤਾਂ ਨੂੰ ਜਿੱਥੇ ਵੱਖ-ਵੱਖ ਸੰਸਥਾਵਾਂ ਵਲੋਂ ਵੀ ਮਾਣ ਸਨਮਾਨ ਦਿੱਤਾ ਗਿਆ ਉੱਥੇ ਹੀ ਸਕਾਊਟ/ਗਾਈਡ ਵੱਲੋਂ ਬਣਾਈ ਭਾਰਤ ਦੀਆਂ 7 ਭਾਸ਼ਾਵਾਂ ਵਾਲ਼ੀ ਲੜੀ ਵਿੱਚ ਵੀ ਅਧਿਆਪਕ ਗਰੇਵਾਲ ਦਾ ਗੀਤ ਸ਼ਾਮਿਲ ਹੈ। ਗਰੇਵਾਲ ਵੱਲੋਂ ਲਿਖੀ ਲੋਰੀ ਨੂੰ ਵੱਡਾ ਇਨਾਮ ਮਿਲਣਾ ਇਨ੍ਹਾਂ ਦੀ ਇੱਕ ਹੋਰ ਖਾਸ ਤੇ ਵਿਸ਼ੇਸ਼ ਪ੍ਰਾਪਤੀ ਹੈ।

 

Tags: DC Ludhiana , Surabhi Malik , Ludhiana , Deputy Commissioner Ludhiana , Azadi Ka Amrit Mahotsav , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD