Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਅਤੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਚੌਧਰੀ ਸੰਤੋਖ ਸਿੰਘ ਦੀ ਯਾਦਗਾਰ 'ਤੇ ਦਿੱਤੀ ਸ਼ਰਧਾਂਜਲੀ

Karamjit Kaur Chaudhary, Vikramjit Singh Chaudhary, Congress, Punjab Congress

Web Admin

Web Admin

5 Dariya News

ਜਲੰਧਰ , 15 Mar 2023

Last updated on: Mar 15, 2023, 00:00 IST

ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਹਿਲੀ ਵਾਰ ਜਲੰਧਰ ਪਹੁੰਚੇ ਕਰਮਜੀਤ ਕੌਰ ਚੌਧਰੀ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਬੁੱਧਵਾਰ ਨੂੰ ਪਰਿਵਾਰ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿਖੇ ਪਹੁੰਚ ਕੇ ਸਵਰਗ ਵਾਸੀ ਸੰਤੋਖ ਸਿੰਘ ਚੌਧਰੀ ਦੀ ਯਾਦਗਾਰ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਸ ਮੌਕੇ ਉਨ੍ਹਾਂ ਨਾਲ ਜਲੰਧਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਜਲੰਧਰ ਉੱਤਰੀ ਵਿਧਾਇਕ ਅਵਤਾਰ ਸਿੰਘ ਜੂਨੀਅਰ, ਕਰਤਾਰਪੁਰ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਨਕੋਦਰ ਹਲਕੇ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ, ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ, ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਮਹਿਲਾ ਕਾਂਗਰਸ ਦੇ ਕੌਮੀ ਕੋਆਰਡੀਨੇਟਰ ਡਾ. ਜਸਲੀਨ ਸੇਠੀ ਅਤੇ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੀ ਪਹੁੰਚੇ।

ਇਸ ਤੋਂ ਪਹਿਲਾਂ ਜਲੰਧਰ ਸ਼ਹਿਰ ਵਿਖੇ ਆਪਣੀ ਰਿਹਾਇਸ਼ 'ਤੇ ਪਹੁੰਚਣ 'ਤੇ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨੇ ਦੋਵਾਂ ਆਗੂਆਂ ਦਾ ਭਰਵਾਂ ਸਵਾਗਤ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਮਜੀਤ ਕੌਰ ਚੌਧਰੀ ਨੇ ਜ਼ਿਮਨੀ ਚੋਣ ਲਈ ਆਪਣੇ ਨਾਮ ਦਾ ਐਲਾਨ ਕਰਨ 'ਤੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਪੁਰਜ਼ੋਰ ਕੋਸ਼ਿਸ਼ ਕਰਨਗੇ।

ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਇੱਕ ਸਾਲ ਦੇ ਕਾਰਜਕਾਲ ਵਿੱਚ ਬੁਰੀ ਤਰਾਂ ਨਾਲ ਫ਼ੇਲ੍ਹ ਹੋਈ ਹੈ ਅਤੇ ਸੂਬੇ ਦੀ ਲੋਕ ਆਪਣੇ ਆਪ ਨੂੰ ਬਿਲਕੁਲ ਵੀ ਸੁਰੱਖਿਅਤ ਨਹੀਂ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਪਰਾਧ ਮੁਕਤ ਮਾਹੌਲ ਦੇਣ ਦੀ ਬਜਾਏ ਸਰਕਾਰ ਕਾਂਗਰਸੀ ਵਰਕਰਾਂ ਨੂੰ ਧਮਕਾਉਣ 'ਤੇ ਕੇਂਦਰਿਤ ਹੈ, ਜਿਸਦਾ ਜਵਾਬ ਲੋਕ ਜ਼ਿਮਨੀ ਚੋਣਾਂ 'ਚ ਕਾਂਗਰਸ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾ ਕੇ ਦੇਣਗੇ।

ਇਸ ਮੌਕੇ ਜਲੰਧਰ ਸ਼ਹਿਰ ਦੇ ਕੌਂਸਲਰ ਮਨਮੋਹਨ ਰਾਜੂ, ਵਿਪਨ ਚੱਢਾ ਤੇ ਤਰਸੇਮ ਲਖੋਤਰਾ, ਗੁਰਾਇਆ ਮਾਰਕੀਟ ਕਮੇਟੀ ਚੇਅਰਮੈਨ ਦਾਰਾ ਸਿੰਘ ਰਾਏ, ਭੁਪਿੰਦਰ ਸਿੰਘ ਜੌਲੀ ਅਤੇ ਮੀਨੂੰ ਬੱਗਾ ਹੋਰਾਂ ਸਮੇਤ ਹਾਜ਼ਰ ਸਨ।

 

Tags: Karamjit Kaur Chaudhary , Vikramjit Singh Chaudhary , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD