Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਲੰਧਰ 'ਚ ਸੁਵਿਧਾ ਕੈਂਪ ਦੌਰਾਨ ਹਜ਼ਾਰ ਤੋਂ ਵੱਧ ਅਰਜ਼ੀਆਂ ਮੌਕੇ ’ਤੇ ਪ੍ਰਵਾਨ

ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ 10 ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਸਬੰਧੀ ਪ੍ਰਵਾਨਗੀ ਪੱਤਰ ਵੰਡੇ

DC Jalandhar, Jaspreet Singh, Jalandhar, Deputy Commissioner Jalandhar, Raman Arora, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 15 Mar 2023

Last updated on: Mar 15, 2023, 00:00 IST

ਰੈੱਡ ਕਰਾਸ ਭਵਨ ਜਲੰਧਰ ਵਿਖੇ ਬੁੱਧਵਾਰ ਨੂੰ ਲਗਾਏ ਗਏ ਸੁਵਿਧਾ ਅਤੇ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਨਾਗਰਿਕ ਸੇਵਾਵਾਂ ਤਹਿਤ ਇਕ ਹਜ਼ਾਰ ਤੋਂ ਵੱਧ ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ। ਇਸ ਮੌਕੇ ਹਲਕਾ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸਾਂਝੇ ਤੌਰ 'ਤੇ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਸੌਂਪੇ ਗਏ।

ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਅਤੇ ਉਨ੍ਹਾਂ ਨੂੰ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਈਂ ਲਗਾਏ ਜਾ ਰਹੇ ਅਜਿਹੇ ਕੈਂਪ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸੇਵਾਵਾਂ ਮੁਹੱਈਆ ਕਰਵਾਉਣ ਦੇ ਸੰਕਲਪ ਨੂੰ ਦਰਸਾਉਂਦੇ ਹਨ।ਵਿਧਾਇਕ ਰਮਨ ਅਰੋੜਾ ਨੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਜਲੰਧਰ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਲੋਕਾਂ ਦੀ ਸਹੂਲਤ ਲਈ ਕੈਂਪ ਲਾਉਣ ਦੇ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਪੱਖੀ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਕੈਂਪ ਦੌਰਾਨ ਜ਼ਿਲ੍ਹਾ ਪ੍ਰੀਸ਼ਦ, ਸ਼ਹਿਰੀ ਵਿਕਾਸ, ਨਗਰ ਨਿਗਮ ਜਲੰਧਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਆਰ.ਏ., ਪੰਜਾਬ ਹੁਨਰ ਵਿਕਾਸ ਮਿਸ਼ਨ, ਬਾਗਬਾਨੀ ਅਤੇ ਕਿਰਤ ਵਿਭਾਗ ਸਮੇਤ ਦਸ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਆਪੋ-ਆਪਣੇ ਸਟਾਲ ਸਥਾਪਤ ਕੀਤੇ ਗਏ ਸਨ। 

ਇਸ ਦੌਰਾਨ ਬਿਨੈਕਾਰਾਂ ਦੇ ਵੱਖ-ਵੱਖ ਸਕੀਮਾਂ ਤਹਿਤ ਫਾਰਮ ਵੀ ਭਰੇ ਗਏ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਇੱਕ ਹਜ਼ਾਰ ਤੋਂ ਵੱਧ ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੈਨਸ਼ਨ ਸਕੀਮ ਤਹਿਤ 22, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 63, ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਤਹਿਤ 12 ਅਰਜ਼ੀਆਂ ਸ਼ਾਮਲ ਹਨ। 

ਇਸੇ ਤਰ੍ਹਾਂ ਪੰਜਾਬ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਰਜਿਸਟਰਡ ਲਾਭਪਾਤਰੀਆਂ ਨੂੰ ਕੁੱਲ 30 ਜੌਬ ਕਾਰਡ ਜਾਰੀ ਕੀਤੇ ਗਏ ਅਤੇ 25 ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ। ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਤਹਿਤ 30 ਬਿਨੈਕਾਰਾਂ ਵੱਲੋਂ ਕਿੱਟਾਂ ਪ੍ਰਾਪਤ ਕੀਤੀਆਂ ਗਈਆਂ ਅਤੇ 30 ਸਿਖਿਆਰਥੀਆਂ ਨੇ ਗ੍ਰਾਮੀਣ ਕੌਸ਼ਲ ਮਿਸ਼ਨ ਅਧੀਨ ਸਿਖਲਾਈ ਪੂਰੀ ਕਰਨ ਉਪਰੰਤ ਇਸ ਯੋਜਨਾ ਤਹਿਤ ਸਰਟੀਫਿਕੇਟ ਪ੍ਰਾਪਤ ਕੀਤੇ। 

ਜਦਕਿ ਬਾਗਬਾਨੀ ਵਿਭਾਗ ਵੱਲੋਂ ਪੰਜ ਅਗਾਂਹਵਧੂ ਕਿਸਾਨਾਂ ਨੂੰ ਸਬਸਿਡੀ ਸਬੰਧੀ ਪੱਤਰ ਜਾਰੀ ਕੀਤੇ ਗਏ।ਕੈਂਪ ਦੌਰਾਨ ਹੋਰਨਾਂ ਸੇਵਾਵਾਂ ਪ੍ਰਦਾਨ ਕਰਨ ਤੋਂ ਇਲਾਵਾ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਇੰਤਕਾਲ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਸਟਾਲ ਵੀ ਸਥਾਪਤ ਕੀਤੇ ਗਏ, ਜਿਨ੍ਹਾਂ ਵਿੱਚ ਤਹਿਸੀਲਦਾਰ-1 ਵੱਲੋਂ 118 ਕੇਸਾਂ, ਨਾਇਬ ਤਹਿਸੀਲਦਾਰ-1 ਵੱਲੋਂ 211, ਤਹਿਸੀਲਦਾਰ-2 ਵੱਲੋਂ 166 ਅਤੇ ਨਾਇਬ ਤਹਿਸੀਲਦਾਰ-2 ਵੱਲੋਂ 177 ਕੇਸਾਂ ਦਾ ਫੈਸਲਾ ਕੀਤਾ ਗਿਆ। 

ਇਸੇ ਤਰ੍ਹਾਂ ਕੈਂਪ ਦੌਰਾਨ ਕਿਰਤ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ 60 ਨਵੀਆਂ ਦਰਖਾਸਤਾਂ ਤੋਂ ਇਲਾਵਾ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲਈ ਵੀ 15 ਅਰਜ਼ੀਆਂ ਪ੍ਰਾਪਤ ਹੋਈਆਂ।ਡਿਪਟੀ ਕਮਿਸ਼ਨਰ ਨੇ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨ ਲਈ ਵਿਧਾਇਕ ਰਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ।

 ਇਸ ਮੌਕੇ ਐਸ.ਡੀ.ਐਮ. ਜਲੰਧਰ-1 ਡਾ. ਜੈ ਇੰਦਰ ਸਿੰਘ, ਐਸ.ਡੀ.ਐਮ. ਜਲੰਧਰ-2 ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ (ਜ) ਗੁਰਸਿਮਰਨ ਜੀਤ ਕੌਰ, ਸਕੱਤਰ ਰੈੱਡ ਕਰਾਸ ਇੰਦਰਦੇਵ ਮਿਨਹਾਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar , Raman Arora , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD