Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸੁਧੀਰ ਮਿੱਤਲ ਫਾਜਿ਼ਲਕਾ ਪੁੱਜੇ

ਫਾਜਿ਼ਲਕਾ ਸੈਸ਼ਨ ਡਵੀਜਨ ਦੀਆਂ ਅਦਾਲਤਾਂ ਦਾ ਕੀਤਾ ਨੀਰਿਖਣ

Judiciary, Sudhir Mittal, Punjab And Haryana High Court, Fazilka, DC Fazilka, Senu Duggal, Fazilka, Deputy Commissioner Fazilka

5 Dariya News

5 Dariya News

5 Dariya News

ਫਾਜਿ਼ਲਕਾ , 16 Mar 2023

Last updated on: Mar 16, 2023, 00:00 IST

ਮਾਣਯੋਗ ਜਸਟਿਸ ਸ੍ਰੀ ਸੁਧੀਰ ਮਿੱਤਲ ਜੀ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤਿੰਨ ਦਿਨਾਂ ਦੌਰੇ ਦੇ ਫਾਜਿ਼ਲਕਾ ਪੁੱਜੇ ਹਨ। ਉਹ ਫਾਜਿ਼ਲਕਾ ਜਿ਼ਲ੍ਹੇ ਦੇ ਇੰਨਪੈਕਟਿੰਗ ਜੱਜ ਵੀ ਹਨ। ਇਸ ਦੌਰਾਨ ਇੱਥੇ ਜਿ਼ਲ੍ਹਾ ਕੋਰਟ ਕੰਪਲੈਕਸ ਪੁੱਜਣ ਤੇ ਜਿ਼ਲ੍ਹੇ ਦੇ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਪੁਲਿਸ ਦੀ ਟੁੱਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ।ਮਾਣਯੋਗ ਜਸਟਿਸ ਸ੍ਰੀ ਸੁਧੀਰ ਮਿੱਤਲ ਜੀ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਆਪਣੇ ਦੌਰੇ ਦੇ ਪਹਿਲੇ ਦਿਨ ਫਾਜਿ਼ਲਕਾ ਵਿਖੇ ਵੱਖ ਵੱਖ ਅਦਾਲਤਾਂ ਦਾ ਨੀਰਿਖਣ ਕੀਤਾ ਗਿਆ ਅਤੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਸਮੇਤ ਬਾਕੀ ਜ਼ੁਡੀਸ਼ੀਅਲ ਅਫਸਰਾਂ ਨਾਲ ਬੈਠਕ ਕੀਤੀ ਗਈ। 

ਇਸ ਮੌਕੇ ਵੱਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਜਗਮੋਹਨ ਸਿੰਘ ਸੰਘਾ ਅਤੇ ਸ੍ਰੀ ਵਿਸੇਸ਼, ਵਧੀਕ ਸੈਸ਼ਨ ਜੱਜ ਮੈਡਮ ਅਰਚਨਾ ਕੰਬੋਜ਼, ਸਿਵਲ ਜੱਜ ਸੀਨਿਅਰ ਡਵੀਜਨ ਕਮ ਏਸੀਜੇਐਮ ਸ੍ਰੀ ਰਵਿੰਦਰਜੀਤ ਸਿੰਘ ਬਾਜਵਾ, ਚੀਫ ਜ਼ੁਡੀਸੀਅਲ ਮੈਜਿਸਟੇ੍ਰਟ ਕਮ ਵਧੀਕ ਸਿਵਲ ਜੱਜ ਸ੍ਰੀ ਰਵੀ ਗੁਲਾਟੀ, ਚੀਫ ਜ਼ੁਡੀਸੀ਼ਅਲ ਮੈਜੀਸਟੇ੍ਰਟ ਕਮ ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਮਨਦੀਪ ਸਿੰਘ, ਸਿਵਲ ਜੱਜ ਜ਼ੁਨੀਅਰ ਡਵੀਜਨ ਮੈਡਮ ਸ਼ਰੂਤੀ, ਸਿਵਲ ਜੱਜ ਜ਼ੁਨੀਅਰ ਡਵੀਜਨ ਸ੍ਰੀ ਪ੍ਰਭਜੋਤ ਭੱਟੀ, ਸਿਵਲ ਜੱਜ ਜ਼ੁਨੀਅਰ ਡਵੀਜਨ ਸ੍ਰੀ ਪ੍ਰਵੀਨ ਸਿੰਘ, ਐਸਡੀਐਮ ਫਾਜਿ਼ਲਕਾ ਸ੍ਰੀ ਨਿਕਾਸ ਖੀਂਚੜ ਆਦਿ ਹਾਜਰ ਰਹੇ। 

ਬਾਅਦ ਵਿਚ ਮਾਣਯੋਗ ਜਸਟਿਸ ਸ੍ਰੀ ਸੁਧੀਰ ਮਿੱਤਲ ਜੀ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਥਾਨਕ ਬਾਰ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਨਾਲ ਵੀ ਬੈਠਕ ਕਰਕੇ ਉਨ੍ਹਾਂ ਦੀਆਂ ਮੁਸਿਕਲਾਂ ਸੁਣੀਆਂ।ਇੱਥੇ ਬਾਰ ਐਸੋਸੀਏਸ਼ਨ ਫਾਜਿ਼ਲਕਾ ਦੇ ਪ੍ਰਧਾਨ ਸ੍ਰੀ ਗੁਲਸ਼ਨ ਮਹਿਰੋਕ, ਸਕੱਤਰ ਅਮਨਦੀਪ ਸ਼ਰਮਾ ਨੇ ਆਪਣੀ ਕਾਰਜਕਾਰਨੀ ਸਮੇਤ ਉਨ੍ਹਾਂ ਦਾ ਸਵਾਗਤ ਕੀਤਾ। ਇਸ ਉਪਰੰਤ ਉਨ੍ਹਾਂ ਵੱਲੋਂ ਜਲਾਲਾਬਾਦ ਸਬਡਵੀਜਨ ਦੀਆਂ ਅਦਾਲਤਾਂ ਦੀ ਇੰਸਪੈਕਸ਼ਨ ਕੀਤੀ ਗਈ ਅਤੇ ਇੱਥੇ ਵੀ ਉਨ੍ਹਾਂ ਨੇ ਬਾਰ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਨਾਲ ਬੈਠਕ ਕੀਤੀ।

 

Tags: Judiciary , Sudhir Mittal , Punjab And Haryana High Court , Fazilka , DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD