Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਡਾ. ਬਲਬੀਰ ਸਿੰਘ ਤੇ ਅਜੀਤਪਾਲ ਸਿੰਘ ਕੋਹਲੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਰ ਮਹੀਨੇ ਪ੍ਰਗਤੀ ਰਿਪੋਰਟ ਸੌਂਪਣ ਦੇ ਆਦੇਸ਼

ਜ਼ਿਲ੍ਹਾ ਅਧਿਕਾਰੀ ਨਵੇਂ ਉਪਰਾਲੇ ਕਰਦਿਆਂ ਪੰਜਾਬ ਸਰਕਾਰ ਦੀ ਨਵੀਂ ਸੋਚ ਲੋਕਾਂ ਤੱਕ ਪਹੁੰਚਾਉਣ-ਡਾ. ਬਲਬੀਰ ਸਿੰਘ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harchand Singh Barsat, Ajitpal Singh Kohli

Web Admin

Web Admin

5 Dariya News

ਪਟਿਆਲਾ , 16 Mar 2023

Last updated on: Mar 16, 2023, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਵਿਕਾਸ ਪ੍ਰਾਜੈਕਟਾਂ ਤੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਰ ਮਹੀਨੇ ਪ੍ਰਗਤੀ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਹਨ। 

ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨ ਸੁਵਿਧਾ ਕੈਂਪਾਂ, ਮਾਲ ਸੁਵਿਧਾ ਕੈਂਪਾਂ ਤੇ ਜਨ ਸੁਣਵਾਈ ਕੈਂਪਾਂ ਸਮੇਤ ਨਗਰ ਨਿਗਮ ਵੱਲੋਂ ਲੋਕ ਮਿਲਣੀ ਤੇ ਹੈਲਪ ਡੈਸਕ ਸੇਵਾ ਸ਼ੁਰੂ ਸਮੇਤ ਜ਼ਿਲ੍ਹਾ ਪੁਲਿਸ ਦੀ ਸਾਇਬਰ ਕਰਾਈਮ ਮਾਮਲੇ ਹੱਲ ਕੀਤੇ ਜਾਣ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਲਈ ਲੋਕ ਪੱਖੀ ਬਜਟ ਸਮੇਤ ਭ੍ਰਿਸ਼ਟਾਚਾਰ ਰਹਿਤ, ਪਾਰਦਰਸ਼ੀ ਤੇ ਲੋਕ ਹਿਤੂ ਸਰਕਾਰ ਪ੍ਰਦਾਨ ਕੀਤੀ ਜਾ ਰਹੀ ਹੈ, ਉਸੇ ਤਰਜ 'ਤੇ ਜ਼ਿਲ੍ਹਾ ਅਧਿਕਾਰੀ ਵੀ ਨਵੇਂ ਉਪਰਾਲੇ ਕਰਦੇ ਹੋਏ ਸਰਕਾਰ ਦੀ ਨਵੀਂ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਛੇਤੀ ਮਾਨਸਿਕ ਸਿਹਤ ਨੀਤੀ ਬਣਾਈ ਜਾ ਰਹੀ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ ਤੇ ਪੰਜਾਬ ਨੂੰ ਕੈਂਸਰ ਦੀ ਬਿਮਾਰੀ ਤੋਂ ਬਚਾ ਕੇ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਨਿਵਾਸੀਆਂ ਨੂੰ ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ। 

ਜਦਕਿ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਨੇ ਨਗਰ ਨਿਗਮ ਅਧੀਨ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ।ਡਾ. ਬਲਬੀਰ ਸਿੰਘ ਨੇ ਹਦਾਇਤ ਕੀਤੀ ਕਿ ਅਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। 

ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਛੋਟੀ ਨਦੀ, ਵੱਡੀ ਨਦੀ, ਨਹਿਰੀ ਪਾਣੀ ਪ੍ਰਾਜੈਕਟ, ਗਰੀਨ ਬੈਲਟ, ਹੈਰੀਟੇਜ ਸਟਰੀਟ, ਨਸ਼ਾ ਮੁਕਤੀ ਕੇਂਦਰ, ਡੇਅਰੀ ਸ਼ਿਫਟਿੰਗ ਪ੍ਰਾਜੈਕਟ, ਪੀ.ਡੀ.ਏ. ਵੱਲੋਂ ਐਨ.ਓ.ਸੀਜ਼ ਦੇਣ ਦੇ ਕੰਮਾਂ, ਆਰਥਿਕ ਤੌਰ 'ਤੇ ਕਮਜੋਰ ਵਰਗਾਂ ਲਈ ਘਰ, ਨਵਾਂ ਬੱਸ ਅੱਡਾ, ਮਾਡਲ ਟਾਊਨ ਡਰੇਨ, ਤੀਜੇ ਪੜਾਅ ਤਹਿਤ ਆਮ ਆਦਮੀ ਕਲੀਨਿਕ, ਬਿਹਤਰ ਸਿਹਤ ਸੇਵਾਵਾਂ ਲਈ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਦਾ ਨਵੀਨੀਕਰਨ, ਸਬ ਡਵੀਜਨ ਤੇ ਸੀ.ਐਚ.ਸੀਜ ਹਸਪਤਾਲਾਂ ਦੀ ਮੁਰੰਮਤ, ਸਕੂਲ ਆਫ਼ ਐਮੀਨੈਂਸ, ਖੇਤੀਬਾੜੀ, ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਦੀ ਸਮੀਖਿਆ ਕਰਦਿਆਂ ਲੋੜੀਂਦੀਆਂ ਹਦਾਇਤਾਂ ਦਿੱਤੀਆਂ।

ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੇ ਵੀ ਲੋਕ ਹਿੱਤਾਂ ਸਬੰਧੀ ਵੱਖ-ਵੱਖ ਮੁੱਦੇ ਉਠਾਏ। 

ਮੀਟਿੰਗ 'ਚ ਏ.ਡੀ.ਸੀਜ਼ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ, ਈਸ਼ਾ ਸਿੰਘਲ, ਐਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ, ਨਗਰ ਨਿਗਮ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸਿਵਲ ਸਰਜਨ ਡਾ. ਦਲਬੀਰ ਕੌਰ, ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harchand Singh Barsat , Ajitpal Singh Kohli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD