Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਸਮਾਂ ਰਹਿੰਦੇ ਪੂਰੇ ਕੀਤੇ ਜਾਣ—ਡਾ: ਸੇਨੂ ਦੁੱਗਲ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਅਗੇਤੇ ਖਰੀਦ ਪ੍ਰਬੰਧਾਂ ਲਈ ਬੈਠਕ

DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਫਾਜਿ਼ਲਕਾ , 16 Mar 2023

Last updated on: Mar 16, 2023, 00:00 IST

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਕਣਕ ਦੇ ਅਗਾਮੀ ਖਰੀਦ ਸੀਜਨ ਦੌਰਾਨ ਕੀ਼ਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ।ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਪ੍ਰਬੰਧ ਸਮਾਂ ਰਹਿੰਦੇ ਪੂਰੇ ਕੀਤੇ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਕਣਕ ਦੀ ਵਿਕਰੀ ਕਰਨ ਵਿਚ ਕੋਈ ਦਿੱਕਤ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਜਿ਼ਲ੍ਹੇ ਵਿਚ 7.94 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿਚ ਆਉਣ ਦੀ ਉਮੀਦ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਲਈ ਜਿ਼ਲ੍ਹੇ ਵਿਚ 95 ਖਰੀਦ ਕੇਂਦਰ ਬਣਾਏ ਜਾਣਗੇ ਅਤੇ 5 ਖਰੀਦ ਏਂਜਸੀਆਂ ਕਣਕ ਦੀ ਖਰੀਦ ਕਰਣਗੀਆਂ। 

ਇਸ ਵਾਰ ਕਣਕ ਦਾ ਘੱਟੋ ਘੱਟ ਸਮਰੱਥਨ ਮੁੱਲ 2125 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ।ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿਚ ਪੀਣ ਦੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਮੰਡੀਆਂ ਵਿਚ ਸਫਾਈ ਦਾ ਕੰਮ ਮੰਡੀਆਂ ਵਿਚ ਕਣਕ ਆਉਣ ਤੋਂ ਪਹਿਲਾਂ ਕਰਵਾ ਲਿਆ ਜਾਵੇ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੀ ਖਰੀਦ ਨਾਲ ਸਬੰਧਤ ਹਰੇਕ ਏਂਜਸੀ ਜਾਂ ਵਿਭਾਗ ਆਪਣੇ ਲਈ ਨਿਰਧਾਰਤ ਕੰਮ ਨੂੰ ਸਮਾਂ ਰਹਿੰਦੇ ਪੂਰਾ ਕਰ ਲਵੇ। ਉਨ੍ਹਾਂ ਨੇ ਕਿਹਾ ਕਿ ਕਣਕ ਦੀ ਖਰੀਦ ਵਿਚ ਕੋਈ ਵੀ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਬੈਠਕ ਦੌਰਾਨ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਦੁਸਰੇ ਸੁਬਿਆਂ ਤੋਂ ਆ ਕੇ ਮੰਡੀ ਵਿਚ ਵਿਕਨ ਵਾਲੀ ਕਣਕ ਦੀ ਆਮਦ ਨੂੰ ਰੋਕਣ ਲਈ ਅੰਤਰਰਾਜੀ ਨਾਕੇ ਸਥਾਪਿਤ ਕਰੇ।

ਬੈਠਕ ਵਿਚ ਐਸਡੀਐਮ ਸ੍ਰੀ ਨਿਕਾਸ ਖੀਂਚੜ ਆਈਏਐਸ ਅਤੇ ਜਿ਼ਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਹਿਮਾਂਸੂ ਕੁੱਕੜ ਸਮੇਤ ਵੱਖ ਵੱਖ ਏਂਜਸੀਆਂ ਦੇ ਅਧਿਕਾਰੀ ਹਾਜਰ ਸਨ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD