Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਸੰਗਰੂਰ ’ਚ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਕੀਤਾ ਉਦਘਾਟਨ

Vijay Kumar Janjua, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਸੰਗਰੂਰ , 16 Mar 2023

Last updated on: Mar 16, 2023, 00:00 IST

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ਼੍ਰੀ ਵੀ.ਕੇ. ਜੰਜੂਆ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ। ਇਸ ਕੇਂਦਰ ’ਚ ਨਾਗਰਿਕ ਪ੍ਰਸ਼ਾਸਨਿਕ ਸੇਵਾਵਾਂ ਸਬੰਧੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ’ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ। 

ਇਸ ਕੇਂਦਰ ਦਾ ਉਦਘਾਟਨ ਕਰਨ ਤੋਂ ਬਾਅਦ ਮੁੱਖ ਸਕੱਤਰ ਵੀ.ਕੇ. ਜੰਜੂਆ ਵੱਲੋਂ ਇਸਦਾ ਬੜੀ ਹੀ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੇ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।  ਇਸ ਮੌਕੇ ਬੋਲਦਿਆਂ ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹੁਣ ਨਾਗਰਿਕਾਂ ਨੂੰ ਪ੍ਰਸ਼ਾਸਨਿਕਾਂ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਮੁਸ਼ਕਿਲ ਤੋਂ ਮਿਲਣਾ ਯਕੀਨੀ ਬਣਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਨਾਗਰਿਕਾਂ ਵੱਲੋਂ ਕਿਸੇ ਵੀ ਪ੍ਰਕਾਰ ਦੀ ਪ੍ਰਸ਼ਾਸਨਿਕ ਸੇਵਾ ਸਬੰਧੀ ਕੀਤੀਆਂ ਜਾਣ ਵਾਲੀਆਂ ਸ਼ਿਕਾਇਤਾਂ ਨੂੰ ਵੀ ਕਾਨੂੰਨ ਅਨੁਸਾਰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ ਅਤੇ ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ ਹਾਜ਼ਰ ਸਨ।

 

Tags: Vijay Kumar Janjua , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD