Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ

ਸਿਵਲ ਅਤੇ ਪੁਲਿਸ ਅਧਿਕਾਰੀਆਂ ਤੋਂ ਸੰਵੇਦਨਸ਼ੀਲ ਅਤੇ ਅਤਿ-ਸੰਵੇਦਸ਼ੀਲ ਬੂਥਾਂ ਬਾਰੇ ਲਈ ਜਾਣਕਾਰੀ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 16 Mar 2023

Last updated on: Mar 16, 2023, 00:00 IST

ਆਉਣ ਵਾਲੀ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਅਤੇ ਲੋੜੀਂਦੀਆਂ ਪ੍ਰਕਿਰਿਆਵਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਬਾਰੇ ਜਾਣਕਾਰੀ ਹਾਸਿਲ ਕੀਤੀ।

ਸਥਾਨਕ ਜ਼ਿਲ੍ਹਾ ਪ੍ਰਸਾਸ਼ਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਸਬੰਧਿਤ ਡੀ.ਐਸ.ਪੀਜ਼ ਨੂੰ ਸੈਕਟਰ ਅਫ਼ਸਰਾਂ ਨਾਲ ਤਾਲਮੇਲ ਕਰਕੇ ਜਲਦ ਤੋਂ ਜਲਦ ਫੀਲਡ ਵੈਰੀਫਿਕੇਸ਼ਨ ਕਰਨ ਉਪਰੰਤ ਮੁਕੰਮਲ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ। 

ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਇਹ ਰਿਪੋਰਟ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਲਦ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾਉਣ ਤਾਂ ਜੋ ਜ਼ਿਮਨੀ ਚੋਣ ਦੇ ਮੱਦੇਨਜ਼ਰ ਸੁਰੱਖਿਆ ਆਦਿ ਦੇ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਾਰੇ ਵਿਧਾਨਸਭਾ ਹਲਕਿਆਂ ਵਿੱਚ ਵੋਟਾਂ ਦੀ ਖ਼ਰੀਦੋ ਫਰੋਖਤ ਵਾਲੀਆਂ ਥਾਵਾਂ (ਐਕਸਪੈਂਡੀਚਰ ਸੈਂਸਟਿਵ ਪਾਕਟ) ਦੀ ਵੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜ੍ਹੀ ਜਾ ਸਕੇ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦਿਹਾਤੀ ਪੁਲਿਸ ਅਤੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਜਾਰੀ ਅਸਲ੍ਹਾ ਲਾਈਸੈਂਸਾਂ ਦੀ ਸਮੀਖਿਆ ਦੀ ਪ੍ਰਕਿਰਿਆ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਅਤਿ ਲੋੜੀਂਦੇ ਕਾਰਨਾਂ ਤੋਂ ਇਲਾਵਾ ਬਾਕੀ ਹਥਿਆਰਾਂ ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ ਤੈਅ ਸਮੇਂ ਦੌਰਾਨ ਜਮ੍ਹਾ ਕਰਵਾਉਣ ਦੀ ਕਾਰਵਾਈ ਵੀ ਸਮੇਂ ਸਿਰ ਮੁਕੰਮਲ ਕੀਤੀ ਜਾਵੇ।

ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਪੋÇਲੰਗ ਪਾਰਟੀਆਂ ਰਵਾਨਾ ਕਰਨ ਵਾਲੀਆਂ ਢੁਕਵੀਆਂ ਥਾਵਾਂ ਅਤੇ ਗਿਣਤੀ ਕੇਂਦਰਾਂ ਦੀ ਸ਼ਨਾਖਤ ਕਰਕੇ ਜਾਣਕਾਰੀ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਮੁਹੱਈਆ ਕਰਵਾਉਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਜਾਣਕਾਰੀ ਨਿਰਧਾਰਿਤ ਪ੍ਰੋਫਾਰਮਿਆਂ ਵਿੱਚ ਭੇਜੀ ਜਾਵੇ। 

ਉਨ੍ਹਾਂ ਕਿਹਾ ਕਿ ਸਹਾਇਕ ਰਿਟਰਨਿੰਗ ਅਧਿਕਾਰੀ ਸਟਰਾਂਗ ਰੂਮ, ਈ.ਵੀ.ਐਮਜ਼/ਵੀ.ਵੀ.ਪੈਟਜ ਮਸ਼ੀਨਾਂ ਦੇ ਢੁਕਵੇਂ ਰੱਖ-ਰਖਾਅ ਵਾਲੀਆਂ ਥਾਵਾਂ ਬਾਰੇ ਵੀ ਅਗਾਊਂ ਸੂਚਿਤ ਕਰਦਿਆਂ ਇਨ੍ਹਾਂ ਥਾਵਾਂ ’ਤੇ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਉਣ। ਮੀਟਿੰਗ ਦੌਰਾਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD