Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਜ਼ਿਲ੍ਹੇ ਦੇ 10 ਬਲਾਕਾਂ ’ਚ ਉਸਾਰੇ ਜਾਣਗੇ 58 ਹੋਰ ਆਂਗਣਵਾੜੀ ਕੇਂਦਰ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 16 Mar 2023

Last updated on: Mar 16, 2023, 00:00 IST

ਜ਼ਿਲ੍ਹੇ ਦੇ 10 ਬਲਾਕਾਂ ਵਿੱਚ 58 ਹੋਰ ਆਂਗਣਵਾੜੀ ਕੇਂਦਰ ਸਥਾਪਤ ਕੀਤੇ ਜਾਣ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਕੇਂਦਰਾਂ ਦੀ ਉਸਾਰੀ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੀਨਾਵਾਰ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੀ ਉਸਾਰੀ ਲਈ ਫੰਡ ਮਗਨਰੇਗਾ ਸਕੀਮ ਵਿੱਚੋਂ ਖਰਚ ਕੀਤੇ ਜਾਣਗੇ। ਇਨ੍ਹਾਂ ’ਚੋਂ ਬਲਾਕ ਆਦਮਪੁਰ, ਜਲੰਧਰ ਪੱਛਮੀ, ਨੂਰਮਹਿਲ, ਫਿਲੌਰ ਵਿਖੇ 5-5 ਕੇਂਦਰਾਂ ਦੀ ਉਸਾਰੀ ਕੀਤੀ ਜਾਵੇਗੀ ਜਦਕਿ ਭੋਗਪੁਰ, ਜਲੰਧਰ ਪੂਰਬੀ, ਲੋਹੀਆਂ ਖਾਸ, ਰੁੜਕਾ ਕਲਾਂ ਤੇ ਸ਼ਾਹਕੋਟ ਵਿਖੇ 6-6 ਅਤੇ ਨਕੋਦਰ ਵਿਖੇ 8 ਆਂਗਣਵਾੜੀ ਕੇਂਦਰ ਉਸਾਰੇ ਜਾਣਗੇ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਕਾਰਜ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਬਲਾਕਵਾਰ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੂਰੇ ਹੋ ਚੁੱਕੇ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਕੰਮਾਂ ਦੀ ਨਿਯਮਿਤ ਸਮੀਖਿਆ ਤੋਂ ਇਲਾਵਾ ਫੀਲਡ ਵਿਜ਼ਿਟ ਕੀਤੀਆਂ ਜਾਣ ਤਾਂ ਜੋ ਜੇਕਰ ਕਿਤੇ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਸ ਨੂੰ ਫੌਰੀ ਹੱਲ ਕਰਕੇ ਵਿਕਾਸ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ’ਤੇ ਸਿਰੇ ਚਾੜ੍ਹਿਆ ਜਾ ਸਕੇ।ਇਸ ਦੌਰਾਨ ਉਨ੍ਹਾਂ ਵੱਲੋਂ ਮਗਨਰੇਗਾ ਤਹਿਤ ਕਰਵਾਏ ਕਾਰਜਾਂ, ਸਟ੍ਰੀਟ ਵੈਡਿੰਗ ਜ਼ੋਨਜ਼, ਸਵੱਛ ਭਾਰਤ ਮਿਸ਼ਨ, ਠੋਸ ਤੇ ਤਰਲ ਰਹਿੰਦ-ਖੂਹੰਦ ਪ੍ਰਬੰਧਨ, ਪਲਾਸਟਿਕ ਰਹਿੰਦ-ਖੂਹੰਦ ਪ੍ਰਬੰਧਨ, ਪੁਰਾਣੇ ਕੂੜੇ ਦੇ ਪ੍ਰਬੰਧਨ, ਸੀਵਰੇਜ ਟ੍ਰੀਟਮੈਂਟ ਪਲਾਂਟਾ ਦੇ ਕੰਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ। 

ਇਸ ਦੇ ਨਾਲ ਹੀ ਉਨ੍ਹਾਂ ਕਾਰਜ ਸਾਧਕ ਅਫ਼ਸਰਾਂ ਨੂੰ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਤਾਂ ਜੋ ਆਵਾਜਾਈ ਵਿੱਚ ਪੈਂਦੀ ਰੁਕਾਵਟ ਨੂੰ ਦੂਰ ਕੀਤਾ ਜਾ ਸਕੇ।ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਨੈਕਾਰਾਂ ਵੱਲੋਂ ਪ੍ਰਾਪਤ ਅਰਜ਼ੀਆਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਰਜ਼ੀਆਂ ਨੂੰ ਸਮੇਂ ਸਿਰ ਨਿਬੇੜਨ ਲਈ ਲੀਡ ਬੈਂਕ ਮੈਨੇਜਰ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹਰ 15 ਦਿਨਾਂ ਬਾਅਦ ਸਮੀਖਿਆ ਮੀਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਬਿਨੈਕਾਰਾਂ ਨੂੰ ਸਕੀਮ ਦਾ ਲਾਭ ਮਿਲ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ. ਬਲਬੀਰ ਰਾਜ ਸਿੰਘ ਅਤੇ ਰਣਦੀਪ ਸਿੰਘ ਹੀਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਖਬੀਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਾਰਜ ਸਾਧਕ ਅਫ਼ਸਰ ਅਤੇ ਬੀ.ਡੀ.ਪੀ.ਓਜ਼ ਵੀ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD