Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਗੜ੍ਹਾ ਰੇਲਵੇ ਕਰਾਸਿੰਗ 'ਤੇ 72 ਕਰੋੜ ਦੀ ਲਾਗਤ ਨਾਲ ਬਣੇਗਾ ਓਵਰਬ੍ਰਿਜ - ਅੰਮ੍ਰਿਤਪਾਲ ਸਿੰਘ

ਜ਼ਿਲ੍ਹਾ ਯੋਜਨਾ ਬੋਰਡ ਨੇ ਵਿਸਥਾਰਤ ਰਿਪੋਰਟ ਤਿਆਰ ਕਰਕੇ ਸਮਾਰਟ ਸਿਟੀ ਤਹਿਤ ਪ੍ਰਾਜੈਕਟ ਸ਼ੁਰੂ ਕਰਨ ਦੀ ਤਜਵੀਜ਼ ਭੇਜੀ

Amritpal Singh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 16 Mar 2023

Last updated on: Mar 16, 2023, 00:00 IST

ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਗੜ੍ਹਾ ਰੇਲਵੇ ਕਰਾਸਿੰਗ ’ਤੇ 72 ਕਰੋੜ ਰੁਪਏ ਦੀ ਲਾਗਤ ਨਾਲ ਫਲਾਈਓਵਰ ਬਣਾਉਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਜਿਸ ਨੂੰ ਸਮਾਰਟ ਸਿਟੀ ਵਿੱਚ ਸ਼ਾਮਲ ਕਰਨ ਲਈ ਭੇਜਿਆ ਗਿਆ ਹੈ। ਬੋਰਡ ਵੱਲੋਂ ਇਸ ਪ੍ਰੋਜੈਕਟ ਨੂੰ ਪੁਰਾਣੀ ਪਰਪੋਜਲ ਨੂੰ ਦੋਬਾਰਾ ਰੀਵੀਊ ਕਰਕੇ ਇਸ ਨੂੰ ਸਮਾਰਟ ਸਿਟੀ ਸੀਈਓ ਕੋਲ ਭੇਜਿਆ ਗਿਆ ਹੈ। 

ਹੁਣ ਨਵੀਂ ਤਜਵੀਜ਼ ਵਿੱਚ ਇਸ ਫਲਾਈਓਵਰ ਦਾ ਦਾਇਰਾ ਵਧਾਇਆ ਗਿਆ ਹੈ,  ਜੋ ਕਿ ਹੁਣ ਕਿੰਗੑਸ ਹੋਟਲ ਤੋਂ ਸ਼ੁਰੂ ਹੋ ਕੇ ਪਿਮਸ ਤੱਕ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬੋਰਡ ਵੱਲੋਂ ਇਸ ਫਲਾਈਓਵਰ ਦੀ ਉਸਾਰੀ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ। 

ਇਹ ਫਲਾਈਓਵਰ ਬੀਐਮਸੀ ਚੌਕ ਦੇ ਨਾਲ ਲੱਗਦੇ ਕਿੰਗਜ਼ ਹੋਟਲ ਤੋਂ ਸ਼ੁਰੂ ਹੋ ਕੇ ਪਿਮਸ ਹਸਪਤਾਲ ਤੱਕ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬੱਸ ਸਟੈਂਡ ਚੌਕ ਅਤੇ ਗੜ੍ਹਾ ਰੇਲਵੇ ਕਰਾਸਿੰਗ ’ਤੇ ਜਾਮ ਤੋਂ ਛੁਟਕਾਰਾ ਮਿਲੇਗਾ ਕਿਉਂਕਿ ਪਿਮਸ ਵੱਲ ਆਉਣ-ਜਾਣ ਵਾਲੇ ਲੋਕ ਸਿੱਧੇ ਫਲਾਈਓਵਰ ਤੋਂ ਲੰਘਣਗੇ, ਉਨ੍ਹਾਂ ਨੂੰ ਹੇਠਾਂ ਜਾਮ ’ਚ ਨਹੀਂ ਫਸਣਾ ਪਵੇਗਾ। 

ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪਿਮਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ ਆਉਂਦੇ-ਜਾਂਦੇ ਰਹਿੰਦੇ ਹਨ ਅਤੇ ਜਾਮ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਇਸ ਸੜਕ ’ਤੇ ਟ੍ਰੈਫਿਕ ਜਾਮ ਦੀ ਸਥਿਤੀ ਨਾਲ ਨਜਿੱਠਣ ਲਈ ਤਜਵੀਜ਼ ਤਿਆਰ ਕੀਤੀ ਗਈ ਹੈ। ਇਸ ਸਬੰਧੀ ਚੇਅਰਮੈਨ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਇਸ ਫਲਾਈਓਵਰ ਦੇ ਖਾਕੇ ਬਾਰੇ ਚਰਚਾ ਕੀਤੀ ਗਈ। 

ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਤਹਿਤ ਇਸ ਫਲਾਈਓਵਰ ਦੇ ਨਿਰਮਾਣ ਦੀ ਤਜਵੀਜ਼ ਸਰਕਾਰ ਨੂੰ ਭੇਜ ਦਿੱਤੀ ਗਈ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ।ਯੋਜਨਾ ਬੋਰਡ ਦੇ ਚੇਅਰਮੈਨ ਨੇ ਅੱਗੇ ਕਿਹਾ ਕਿ ਬੋਰਡ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀ ਸਹੂਲਤ ਲਈ ਹੋਰ ਵੀ ਕਈ ਪ੍ਰੋਜੈਕਟ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕ ਪੱਖੀ ਸਕੀਮਾਂ ਲਿਆ ਰਹੀ ਹੈ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

 

Tags: Amritpal Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD