Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੌਧਰੀ ਸੰਤੋਖ ਸਿੰਘ ਦੀ ਗੌਰਵਮਈ ਵਿਰਾਸਤ ਅਤੇ ਲੋਕ ਸੇਵਾ ਨੂੰ ਅੱਗੇ ਲੈ ਕੇ ਜਾਵਾਂਗੀ : ਕਰਮਜੀਤ ਕੌਰ ਚੌਧਰੀ

ਆਦਮਪੁਰ ਹਲਕੇ ਵਿੱਚ ਕੀਤੀਆਂ ਵੱਡੀਆਂ ਪ੍ਰਚਾਰ ਮੀਟਿੰਗਾਂ

Karamjit Kaur Chaudhary, Vikramjit Singh Chaudhary, Congress, Punjab Congress

Web Admin

Web Admin

5 Dariya News

ਜਲੰਧਰ , 16 Mar 2023

Last updated on: Mar 16, 2023, 00:00 IST

ਭਾਰਤੀ ਰਾਸ਼ਟਰੀ ਕਾਂਗਰਸ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਗੌਰਵਮਈ ਵਿਰਾਸਤ ਅਤੇ ਲੋਕ ਸੇਵਾ ਪ੍ਰਤੀ ਜਜ਼ਬੇ ਨੂੰ ਅੱਗੇ ਵਧਾਉਣ ਲਈ ਦਿਨ ਰਾਤ ਕੰਮ ਕਰਨਗੇ।ਉਹਨਾਂ ਨੇ ਇਹ ਸ਼ਬਦ ਆਦਮਪੁਰ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਲਖਵੀਰ ਸਿੰਘ ਲੱਖਾ ਅਤੇ ਗੁਰਪ੍ਰੀਤ ਸਿੰਘ ਜੀਪੀ ਦੇ ਨਾਲ ਆਦਮਪੁਰ ਸ਼ਹਿਰ ਅਤੇ ਡਿੰਗਰੀਆਂ, ਹਰੀਪੁਰ ਅਤੇ ਪੂਰਨਪੁਰ ਪਿੰਡਾਂ ਵਿਖੇ ਵੱਡੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਹੇ।

ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਸਾਫ਼-ਸੁਥਰੀ ਰਾਜਨੀਤੀ ਕਰਨ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਿਰਾਸਤ ਛੱਡ ਕੇ ਗਏ ਹਨ ਅਤੇ ਉਹ ਇਸ ਵਿਰਾਸਤ ਨੂੰ ਅੱਗੇ ਲਿਜਾਣ ਲਈ ਮਿਹਨਤ ਕਰਨਗੇ।ਉਹਨਾਂ ਨੇ ਕਿਹਾ ਕਿ ਉਹ ਅਜਿਹੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ ਜਿਸ ਨੇ ਵੱਖ-ਵੱਖ ਖੇਤਰਾਂ ਵਿੱਚ ਦੇਸ਼ ਦੀ ਸੇਵਾ ਕੀਤੀ। 

ਉਹਨਾਂ ਆਖਿਆ, "ਮੈਂ ਆਪਣਾ ਪੂਰਾ ਜੀਵਨ ਸਿੱਖਿਆ ਦੇ ਲੇਖੇ ਲਾਇਆ ਤੇ ਗਰੀਬ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਖ਼ਾਸ ਧਿਆਨ ਦਿੱਤਾ। ਮੇਰੇ ਪਿਤਾ ਅਤੇ ਭਰਾ ਨੇ ਭਾਰਤੀ ਫੌਜ ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ। ਮਾਸਟਰ ਗੁਰਬੰਤਾ ਸਿੰਘ ਅਤੇ ਸੰਤੋਖ ਸਿੰਘ ਚੌਧਰੀ ਨੇ ਰਾਜਨੀਤੀ ਰਾਹੀਂ ਲੋਕਾਂ ਦੀ ਸੇਵਾ ਕੀਤੀ। ਹੁਣ ਮੇਰੇ 'ਤੇ ਜਲੰਧਰ ਹਲਕੇ ਦੇ ਲੋਕਾਂ ਦੀ ਸੇਵਾ ਕਰਕੇ ਚੌਧਰੀ ਸੰਤੋਖ ਸਿੰਘ ਜੀ ਦੀ ਵਿਰਾਸਤ ਨੂੰ ਅੱਗੇ ਲਿਜਾਣ ਦੀ ਜਿੰਮੇਵਾਰੀ ਆ ਗਈ ਹੈ।"

ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਕਰਮਜੀਤ ਚੌਧਰੀ ਦੇ ਨਾਮ ਦੇ ਐਲਾਨ ਨਾਲ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਹ ਜ਼ਿਮਨੀ ਚੋਣ ਵਿੱਚ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਅਸੀਂ ਕਰਮਜੀਤ ਕੌਰ ਚੌਧਰੀ ਦੀ ਰਿਕਾਰਡਤੋੜ ਜਿੱਤ ਵਾਸਤੇ ਆਦਮਪੁਰ ਹਲਕੇ ਦੇ ਹਰ ਘਰ ਤੱਕ ਪਹੁੰਚ ਕਰਾਂਗੇ।

ਸਾਬਕਾ ਮੰਤਰੀ ਗੁਰਕੀਰਤ ਕੋਟਲੀ ਨੇ ਕਿਹਾ ਕਿ ਚੌਧਰੀ ਪਰਿਵਾਰ ਕਰੀਬ ਇੱਕ ਸਦੀ ਤੋਂ ਜਨਤਕ ਜੀਵਨ ਵਿੱਚ ਰਿਹਾ ਹੈ ਅਤੇ ਪੀੜ੍ਹੀ ਦਰ ਪੀੜ੍ਹੀ ਵਿਧਾਨ ਸਭਾ ਵਿੱਚ ਸੇਵਾ ਕਰਨੀ ਕੋਈ ਛੋਟੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕਰਮਜੀਤ ਚੌਧਰੀ ਦਾ ਵਿੱਦਿਆ ਦੇ ਖੇਤਰ ਵਿੱਚ ਲੰਮਾ ਤੇ ਸ਼ਾਨਦਾਰ ਰਿਕਾਰਡ ਹੈ ਅਤੇ ਉਹ ਜਲੰਧਰ ਹਲਕੇ ਦੇ ਮੁੱਦਿਆਂ ਨੂੰ ਸੰਸਦ ਵਿੱਚ ਉਠਾਉਣ ਲਈ ਸਭ ਤੋਂ ਵਧੀਆ ਉਮੀਦਵਾਰ ਹਨ।

ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਗੁਰਪ੍ਰੀਤ ਸਿੰਘ ਜੀਪੀ ਨੇ ਕਰਮਜੀਤ ਚੌਧਰੀ ਵੱਲੋਂ ਸਮਾਜ ਪ੍ਰਤੀ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਿੰਗ ਵਾਲੇ ਦਿਨ ਵੱਡੀ ਗਿਣਤੀ ਵਿੱਚ ਪਹੁੰਚ ਕੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ।ਇਸ ਮੌਕੇ ਹਲਕਾ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਲੋਕਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਲੰਮੇ ਸਮੇ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਹੈ ਅਤੇ ਅਨੇਕਾਂ ਉਤਾਰ ਚੜ੍ਹਾਅ ਆਉਣ ਦੇ ਬਾਵਜੂਦ ਵੀ ਚੌਧਰੀ ਪਰਿਵਾਰ ਨੇ ਪਾਰਟੀ ਨੂੰ ਕਦੇ ਨਹੀਂ ਛੱਡਿਆ।

ਇਸ ਮੌਕੇ ਆਦਮਪੁਰ ਬਲਾਕ ਸੰਮਤੀ ਚੇਅਰਪਰਸਨ ਸੱਤਿਆ ਦੇਵੀ, ਆਦਮਪੁਰ ਬਲਾਕ ਪ੍ਰਧਾਨ ਰਣਦੀਪ ਰਾਣਾ, ਭੋਗਪੁਰ ਬਲਾਕ ਪ੍ਰਧਾਨ ਪਰਮਿੰਦਰ ਮੱਲ੍ਹੀ, ਸੀਨੀਅਰ ਕਾਂਗਰਸੀ ਆਗੂ ਅੰਮ੍ਰਿਤਪਾਲ ਭੌਂਸਲੇ, ਅਲਾਵਲਪੁਰ ਨਗਰ ਕੌਂਸਲ ਸੀਨੀਅਰ ਮੀਤ ਪ੍ਰਧਾਨ ਮੁਕੱਦਰ ਲਾਲ, ਮਲਕੀਤ ਸਿੰਘ ਲਾਲੀ, ਪ੍ਰੇਮ ਕੁਮਾਰ, ਲਖਵਿੰਦਰ ਬੰਗੜ, ਆਸ਼ਾ ਰਾਣੀ, ਪ੍ਰਗਟ ਸਿੰਘ, ਗਰੀਬ ਦਾਸ, ਜਸਵੰਤ ਬੰਸਲ, ਪਰਦੀਪ ਪੂਰਨਪੁਰ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ ਭੁੱਲਰ, ਅਸ਼ਵਨੀ ਕੁਮਾਰ, ਮੋਹਨ ਲਾਲ, ਸੁਖਵਿੰਦਰ ਸੁੱਖਾ, ਜਸਵਿੰਦਰ, ਤਰਸੇਮ ਰਾਮ ਅਤੇ ਰਾਮ ਰਤਨ ਹੋਰਾਂ ਸਮੇਤ ਹਾਜ਼ਰ ਸਨ।

 

Tags: Karamjit Kaur Chaudhary , Vikramjit Singh Chaudhary , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD