Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਜ਼ਾਦੀ ਕਾ ਅੰਮ੍ਰਿਤ ਮਹੋਤਸਵ (ਏ.ਕੇ.ਏ.ਐਮ) ਅਤੇ ਫਲੈਗਸ਼ਿਪ ਸਕੀਮਾਂ ਬਾਰੇ ਚਾਰ ਰੋਜ਼ਾ ਫੋਟੋ ਪ੍ਰਦਰਸ਼ਨੀ 20 ਮਾਰਚ ਤੋਂ

ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਕਰਨਗੇ ਉਦਘਾਟਨ

DC Hoshiarpur, Deputy Commissioner Hoshiarpur, Komal Mittal, Hoshiarpur, Azadi Ka Amrit Mahotsav, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 17 Mar 2023

Last updated on: Mar 17, 2023, 00:00 IST

ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ (ਸੀ.ਬੀ.ਸੀ) ਜਲੰਧਰ ਵੱਲੋਂ ਹੁਸ਼ਿਆਰਪੁਰ ਵਿਖੇ ਕੇਂਦਰ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਅਤੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ 'ਤੇ ਆਧਾਰਿਤ ਚਾਰ ਰੋਜ਼ਾ ਫੋਟੋ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। 

ਏਕੀਕ੍ਰਿਤ ਸੰਚਾਰ ਅਤੇ ਆਊਟਰੀਚ ਪ੍ਰੋਗਰਾਮ ਤਹਿਤ ਇਹ ਪ੍ਰਦਰਸ਼ਨੀ ਡਿਜੀਟਲ ਲਾਇਬ੍ਰੇਰੀ ਕੈਂਪਸ, ਹੁਸ਼ਿਆਰਪੁਰ ਵਿੱਚ 20 ਤੋਂ 23 ਮਾਰਚ, 2023 ਤੱਕ ਲਗਾਈ ਜਾ ਰਹੀ ਹੈ।ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਇਸ ਪ੍ਰਦਰਸ਼ਨੀ ਦਾ ਉਦਘਾਟਨ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ 20 ਮਾਰਚ ਨੂੰ ਕਰਨਗੇ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ  ਸੀ.ਬੀ.ਸੀ ਦੇ ਖੇਤਰੀ ਪਬਲੀਸਿਟੀ ਅਫ਼ਸਰ-ਕਮ-ਨੋਡਲ ਅਫ਼ਸਰ ਰਾਜੇਸ਼ ਬਾਲੀ  ਨੇ ਪ੍ਰਦਰਸ਼ਨੀ ਵਿੱਚ ਭਾਗ ਲੈਣ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤੇ ਜਾਣ ਵਾਲੇ ਸਾਰੇ ਪ੍ਰਬੰਧ ਪਹਿਲ ਦੇ ਆਧਾਰ 'ਤੇ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਦੱਸਿਆ ਕਿ ਉਦਘਾਟਨ ਵਾਲੇ ਦਿਨ ਮਾਨਯੋਗ ਮੰਤਰੀ ਵੱਲੋਂ ਕਿਸਾਨ ਕ੍ਰੈਡਿਟ ਕਾਰਡ, ਮੁਦਰਾ ਯੋਜਨਾ ਦੇ ਲਾਭਪਾਤਰੀਆਂ ਮਨਜ਼ੂਰੀ ਪੱਤਰ ਅਤੇ ਸਰਟੀਫਿਕੇਟ ਸੌਂਪੇ ਜਾਣਗੇ।ਰਾਜੇਸ਼ ਬਾਲੀ ਨੇ ਦੱਸਿਆ ਕਿ ਸੀ. ਬੀ. ਸੀ ਵੱਲੋਂ ਰੋਟਰੀ ਕਲੱਬ, ਜਲੰਧਰ ਵੈਸਟ ਰਾਹੀਂ 21 ਮਾਰਚ ਨੂੰ ਇਕ ਦਿਨ ਲਈ ਇਕ ਵਿਸ਼ੇਸ਼ ਕੈਂਸਰ ਡਿਟੈਕਸ਼ਨ ਵੈਨ ਵੀ ਪ੍ਰਾਪਤ ਕੀਤੀ ਜਾ ਰਹੀ ਹੈ, ਜਿਹੜੀ ਕਿ ਔਰਤਾਂ ਦੀ ਮੁਫ਼ਤ ਮੈਮੋਗ੍ਰਾਫੀ ਜਾਂਚ ਲਈ ਅਤੇ ਕੁਝ ਮੁਟਿਆਰਾਂ ਵਿਚ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਟੀਕੇ ਲਗਾਉਣ ਲਈ ਤਾਇਨਾਤ ਕੀਤੀ ਜਾਵੇਗੀ। 

ਇਹ ਜਾਂਚ ਹੁਸ਼ਿਆਰਪੁਰ ਸਿਵਲ ਹਸਪਤਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ 22 ਮਾਰਚ ਨੂੰ ਵਿਸ਼ਵ ਜਲ ਦਿਵਸ ਦੇ ਮੌਕੇ 'ਤੇ ਰੁੱਖ ਵੀ ਲਗਾਏ ਜਾਣਗੇ।ਪ੍ਰਦਰਸ਼ਨੀ ਦੇ ਆਖਰੀ ਦਿਨ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਜੀ.ਐਨ.ਏ ਯੂਨੀਵਰਸਿਟੀ ਅਤੇ ਫਿਟ ਬਾਈਕਰਜ਼ ਕਲੱਬ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸਵੇਰੇ ਨਸ਼ਾ ਵਿਰੋਧੀ ਸਾਈਕਲ ਰੈਲੀ ਕੱਢੀ ਜਾਵੇਗੀ। 

ਇਸ ਦੌਰਾਨ ਨਸ਼ਿਆਂ ਦਾ ਸੇਵਨ ਨਾ ਕਰਨ ਦੇ ਸੰਦੇਸ਼ ਦਾ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾਵੇਗਾ। ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਿਚਾਲੇ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਵਿਸ਼ੇ 'ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ।ਇਸ ਦੌਰਾਨ ਚਾਰੋਂ ਦਿਨ ਸਮਾਗਮ ਵਾਲੀ ਥਾਂ 'ਤੇ ਵਿਸ਼ੇਸ਼ ਮੁਫਤ ਜਨਰਲ ਸਿਹਤ ਜਾਂਚ ਕੈਂਪ ਵੀ ਲਗਾਇਆ ਜਾਵੇਗਾ।

21 ਤੋਂ 23 ਮਾਰਚ 2023 ਤੱਕ ਆਧਾਰ ਅੱਪਡੇਟ ਕਰਨ ਅਤੇ ਵੋਟਰ ਕਾਰਡ ਲਿੰਕ ਕਰਨ ਦਾ ਕੰਮ ਵੀ ਮੁਫ਼ਤ ਕੀਤਾ ਜਾਵੇਗਾ।ਨੀਕ ਡਿਸਏਬਿਲਟੀ ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਸਟਾਲ ਵੀ ਲਗਾਇਆ ਜਾਵੇਗਾ ਤਾਂ ਜੋ ਲਾਭਪਾਤਰੀਆਂ ਨੂੰ ਕਾਰਡ ਬਣਾਉਣ ਵਿਚ ਮਦਦ ਮਿਲ ਸਕੇ।

ਆਮ ਲੋਕਾਂ ਦੇ ਲਾਭ ਲਈ ਕਿਸਾਨ ਕ੍ਰੈਡਿਟ ਕਾਰਡ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੈ-ਸਹਾਇਤਾ ਸਮੂਹਾਂ ਬਾਰੇ ਜਾਣਕਾਰੀ ਦੇਣ ਵਾਲੇ ਸਟਾਲ ਵੀ ਲਗਾਏ ਜਾਣਗੇ। ਪ੍ਰਦਰਸ਼ਨੀ ਦੌਰਾਨ ਮੁਫ਼ਤ ਬੂਟੇ ਵੀ ਵੰਡੇ ਜਾਣਗੇ। ਇਸ ਮੌਕੇ ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Azadi Ka Amrit Mahotsav , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD