Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

ਪੰਜਾਬ ਦੇ ਕਿਸਾਨਾਂ ਨੂੰ ਮਿਰਚਾਂ ਦੇ ਉਤਪਾਦਨ ਤੋਂ ਹੋਵੇਗੀ ਕਰੋੜਾਂ ਦੀ ਆਮਦਨ : ਚੇਤਨ ਸਿੰਘ ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kultar Singh Sandhawan, Mahinder Singh Sidhu

5 Dariya News

5 Dariya News

5 Dariya News

ਫਿਰੋਜ਼ਪੁਰ , 17 Mar 2023

Last updated on: Mar 17, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਦੇ ਮੰਤਵ ਨਾਲ਼ ਚੇਤਨ ਸਿੰਘ ਜੌੜੇਮਾਜਰਾ, ਅਜ਼ਾਦੀ ਘੁਲਾਟੀਆਂ, ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਪੰਜਾਬ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚਾਂ ਦੇ ਕਿਸਾਨਾਂ ਲਈ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮਹਿੰਦਰ ਸਿੰਘ ਸਿੱਧੂ,ਚੇਅਰਮੈਨ ਪਨਸੀਡ ਦੀ ਮੌਜੂਦਗੀ ਵਿੱਚ ਅੱਜ ਮਿਤੀ 17 ਮਾਰਚ 2023 ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਹਿਲਮ ਵਿਖੇ ਚਿਲੀ ਕਲੱਸਟਰ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪ੍ਰੋਜੈਕਟ ਫੇਜ਼ ਦੇ ਪੜਾਅ 1 ਦੀ ਸ਼ੁਰੂਆਤ ਕੀਤੀ ਗਈ। 

ਪੰਜਾਬ ਵਿੱਚ ਮਿਰਚਾਂ ਦੀ ਪੈਦਾਵਾਰ ਬਾਰੇ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 9,920 ਹੈਕਟੇਅਰ ਰਕਬੇ ਵਿੱਚੋਂ 19,963 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਹੁੰਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸਬੀਐਸ ਨਗਰ ਅਤੇ ਹੁਸ਼ਿਆਰਪੁਰ ਹਨ। 

ਇਨ੍ਹਾਂ ਵਿੱਚੋਂ ਜਿਲ੍ਹਾ ਫਿਰੋਜਪੁਰ ਵਿੱਚ ਸਭ ਤੋਂ ਵੱਧ 1700 ਹੈਕਟੇਅਰ ਰਕਬੇ ਵਿੱਚ ਮਿਰਚਾਂ ਦੀ ਪੈਦਾਵਾਰ ਹੁੰਦੀ ਹੈ।  ਇਸ ਤੋਂ ਬਾਅਦ 1195 ਹੈਕਟੇਅਰ ਨਾਲ ਜਲੰਧਰ ਅਤੇ 1106 ਹੈਕਟੇਅਰ ਨਾਲ ਤਰਨਤਾਰਨ ਦਾ ਨੰਬਰ ਆਉਂਦਾ ਹੈ।  ਪੰਜਾਬ ਵਿੱਚ ਮਿਰਚ ਦੀ ਵੱਧ ਤੋਂ ਵੱਧ ਉਤਪਾਦਕਤਾ 19 ਮੀਟਰਿਕ ਟਨ/ਹੈਕਟੇਅਰ ਹੈ।  

ਮਿਰਚ ਦੀ ਖੇਤੀ 8000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 16,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ 'ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ। ਜੌੜਾਮਾਜਰਾ ਨੇ ਦੱਸਿਆ ਕਿ ਪਹਿਲਾਂ ਮਿਰਚ ਦੀ ਫ਼ਸਲ ਦਾ ਉਚਿਤ ਭਾਅ ਨਹੀਂ ਮਿਲਦਾ ਸੀ ਜਿਸ ਕਾਰਣ ਕਿਸਾਨ ਫ਼ਸਲੀ ਵਿਭਿੰਨਤਾ ਤੋਂ ਬੇਮੁੱਖ ਹੋ ਰਹੇ ਸਨ ਪਰ ਹੁਣ ਇਸ ਕਲੱਸਟਰ ਦੇ ਬਣਨ ਨਾਲ ਕਿਸਾਨਾਂ ਦੀ ਮਿਰਚ ਦੀ ਫ਼ਸਲ ਦਾ ਮੰਡੀਕਰਨ ਸਫ਼ਲ ਢੰਗ ਨਾਲ਼ ਹੋ ਸਕੇਗਾ ਅਤੇ ਓਹਨਾਂ ਨੂੰ ਵਧੀਆ ਮੁਨਾਫ਼ਾ ਵੀ ਹੋਵੇਗਾ। 

ਮਿਰਚਾਂ ਦੇ ਇਸ ਕਲਸਟਰ ਦੇ ਉਦਘਾਟਨ ਮੌਕੇ ਕੁਲਤਾਰ ਸਿੰਘ ਸੰਧਵਾਂ ਅਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਖ਼ੁਦ ਖੇਤਾਂ ਵਿੱਚ ਜਾਕੇ ਕਿਸਾਨਾਂ ਤੋਂ ਮਿਰਚਾਂ ਦੀਆਂ ਵੱਖ ਵੱਖ ਕਿਸਮਾਂ ਦੀ ਜਾਣਕਾਰੀ ਲਈ ਅਤੇ ਓਹਨਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚ ਉਤਪਾਦਕਾਂ ਨੇ ਬਾਗਬਾਨੀ ਵਿਭਾਗ ਦੇ ਤਕਨੀਕੀ ਸਹਿਯੋਗ ਅਤੇ ਨਿੱਜੀ ਖੇਤਰ ਦੇ ਸੰਸਥਾਵਾਂ ਦੇ ਸਹਿਯੋਗ ਨਾਲ 19 ਜਨਵਰੀ 2023 ਨੂੰ ਮਿਰਚ ਕਲੱਸਟਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਸੀ।

ਇਸ ਕਲੱਸਟਰ ਅਤੇ ਹੋਰ ਕਈ ਕਲੱਸਟਰਾਂ ਵਿੱਚ ਬਾਗਬਾਨੀ ਉਤਪਾਦਕਾਂ ਦੇ ਉਤਸ਼ਾਹ ਨੇ ਪੰਜਾਬ ਸਰਕਾਰ ਨੂੰ ਸੂਬੇ ਯੋਜਨਾਬੱਧ ਗਤੀਵਿਧੀਆਂ ਦੇ ਰੋਜ਼ਾਨਾ ਪ੍ਰਬੰਧਨ ਲਈ ਪ੍ਰੋਜੈਕਟ ਡਾਇਰੈਕਟੋਰੇਟ, ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ (PMU) ਸਥਾਪਤ ਕੀਤਾ ਜਾਵੇਗਾ।  ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਪ੍ਰੋਜੈਕਟ ਮੁਲਾਂਕਣ ਅਤੇ ਪ੍ਰਵਾਨਗੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। 

ਬਾਗਬਾਨੀ ਮੰਤਰੀ, ਸ਼੍ਰੀ ਚੇਤਨ ਸਿੰਘ ਜੌੜੇਮਾਜਰਾ ਨੇ ਇਹਨਾਂ ਨਵੀਆਂ ਪਹਿਲਕਦਮੀਆਂ ਨੂੰ ਅਗੇ ਲਿਜਾਉਣ ਲਈ ਆਪਣੇ ਵਡਮੂਲੇ ਵਿਚਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਦਕਾ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਤਕਨੀਕੀ ਜਾਣਕਾਰੀ ਤੋਂ ਇਲਾਵਾ ਵਿਤੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। 

ਇਸ ਤੋਂ ਇਲਾਵਾ ਟਰੇਨਿੰਗਾਂ/ਕੈਂਪਾਂ /ਸੈਮੀਨਾਰਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਥੋੜੀ ਜਮੀਨ ਵਿੱਚੋਂ ਜਿਆਦਾ ਆਮਦਨ ਲੈ ਸਕਣ। ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਚਿਲੀ ਕਲਸਟਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ   ਮੁੱਲ ਲੜੀ ਵਿੱਚ ਵਧੀ ਹੋਈ ਕੁਸ਼ਲਤਾ ਅਤੇ ਤਕਨੀਕੀ ਏਕੀਕਰਣ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਉਪਜ ਦੀ ਦਿੱਖ ਨੂੰ ਹੋਰ ਸੁਧਾਰੇਗਾ। 

ਇਸ ਤੋਂ ਇਲਾਵਾ, ਇਹ ਕਿਸਾਨ ਭਾਈਚਾਰੇ ਨੂੰ ਖੇਤੀ ਦੀ ਲਾਗਤ ਘਟਾਉਣ, ਖੇਤੀ-ਕਾਰੋਬਾਰ ਸਥਾਪਤ ਕਰਨ ਲਈ ਉੱਦਮੀਆਂ, ਔਰਤਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁੱਲ ਲੜੀ ਵਿੱਚ ਹਿੱਸਾ ਲੈਣ ਦੇ ਮੌਕੇ ਪ੍ਰਦਾਨ ਕਰਨ ਵਿੱਚ ਵੀ ਮਦਦ ਕਰੇਗਾ। ਇਸ ਮੌਕੇ ਡਾਇਰੈਕਟਰ ਬਾਗਬਾਨੀ,ਪੰਜਾਬ ਸ਼ੈਲਿੰਦਰ ਕੌਰ ਅਤੇ  ਰਜਨੀਸ਼ ਕੁਮਾਰ ਦਹੀਆ (ਐਮ.ਐਲ.ਏ. ਫਿਰੋਜਪੁਰ ਦਿਹਾਤੀ), ਰਣਬੀਰ ਸਿੰਘ ਭੁੱਲਰ (ਐਮ.ਐਲ.ਏ. ਫਿਰੋਜਪੁਰ ਸਿਟੀ)  ਅਤੇ ਫੌਜਾ ਸਿੰਘ ਸਰਾਰੀ (ਐਮ.ਐਲ.ਏ. ਗੁਰੂਹਰਸਹਾਏ)  ਤੋਂ ਇਲਾਵਾ ਅਮਿਤ ਕੁਮਾਰ, ਆਈ.ਏ.ਐਸ. ਸੰਯੁਕਤ ਵਿਕਾਸ ਕਮਿਸ਼ਨਰ-ਕਮ-ਸੀ.ਈ.ਓ. ਪੀ.ਐਸ.ਆਰ.ਐਲ.ਐਮ. ਮੋਹਾਲੀ ਉੱਚੇਚੇ ਤੌਰ ਤੇ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kultar Singh Sandhawan , Mahinder Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD