Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਐਚ3ਐਨ2 ਇਨਫ਼ਲੂਐਂਜ਼ਾ ਤੇ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਵਰਤੀਆਂ ਜਾਣ : ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ

ਸੀਨੀਅਰ ਸਿਹਤ ਅਧਿਕਾਰੀਆਂ ਨਾਲ ਮਹੀਨਾਵਾਰ ਬੈਠਕ ’ਚ ਵੱਖ-ਵੱਖ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਸਮੀਖਿਆ

Dr. Adarshpal Kaur, Mohali, Health, Civil Surgeon Mohali, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 17 Mar 2023

Last updated on: Mar 17, 2023, 00:00 IST

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਐਚ3ਐਨ2 ਇਨਫ਼ਲੂਐਂਜ਼ਾ ਦੇ ਕੇਸਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਦੀ ਜਾਂਚ, ਇਲਾਜ ਅਤੇ ਸੰਭਾਲ ਲਈ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਗੱਲ ਜ਼ਿਲ੍ਹੇ ਦੇ ਸੀਨੀਅਰ ਸਿਹਤ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਬੈਠਕ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।  

ਸਿਵਲ ਸਰਜਨ ਨੇ ਮੀਟਿੰਗ ਵਿਚ ਮੌਜੂਦ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਅਪਣੇ ਏਰੀਏ ਵਿਚ ਇਸ ਮੌਸਮੀ ਵਾਇਰਸ ਦੇ ਫੈਲਾਅ ’ਤੇ ਖ਼ਾਸ ਨਿਗਰਾਨੀ ਰੱਖਣ ਅਤੇ ਮਰੀਜ਼ਾਂ ਨੂੰ ਮਿਆਰੀ ਇਲਾਜ ਪ੍ਰਦਾਨ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਅਤੇ ਫ਼ਲੂ ਕਾਰਨਰ ਸਥਾਪਤ ਕੀਤੇ ਜਾਣ ਅਤੇ ਦਵਾਈਆਂ ਸਮੇਤ ਹੋਰ ਜ਼ਰੂਰੀ ਸਾਜ਼ੋ-ਸਮਾਨ ਲੋੜੀਂਦੀ ਮਾਤਰਾ ਵਿਚ ਰਖਿਆ ਜਾਵੇ। 

ਇਸ ਤੋਂ ਇਲਾਵਾ, ਉਨ੍ਹਾਂ ਅਧਿਕਾਰੀਆਂ ਨੂੰ ਕੋਵਿਡ ਸੈਂਪਲਿੰਗ ਵਧਾਉਣ ਲਈ ਵੀ ਆਖਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਐਚ3ਐਨ2 ਇਨਫ਼ਲੂਐਂਜ਼ਾ ਅਤੇ ਕੋਵਿਡ ਤੋਂ ਬਚਾਅ ਲਈ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ। ਉਨ੍ਹਾਂ ਦਸਿਆ ਕਿ ਜੇ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਖੰਘ, ਸਿਰ ਦਰਦ, ਸਰੀਰ ਵਿਚ ਦਰਦ ਅਤੇ ਸਾਹ ਲੈਣ ਵਿਚ ਤਕਲੀਫ਼ ਹੈ ਤਾਂ ਉਸ ਨੂੰ ਤੁਰੰਤ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਚ ਜਾਣਾ ਚਾਹੀਦਾ ਹੈ। 

ਉਨ੍ਹਾਂ ਦਸਿਆ ਕਿ ਜਿਵੇਂ ਕੋਵਿਡ ਦੌਰਾਨ ਸਾਵਧਾਨੀਆਂ ਵਰਤੀਆਂ ਗਈਆਂ, ਉਹੀ ਸਾਵਧਾਨੀਆਂ ਹੁਣ ਵੀ ਵਰਤੀਆਂ ਜਾਣ ਜਿਵੇਂ ਸਾਬਣ ਅਤੇ ਪਾਣੀ ਨਾਲ ਹੱਥ ਧੋਣਾ, ਮਾਸਕ ਪਾਉਣਾ ਅਤੇ ਭੀੜ ਵਾਲੀਆਂ ਥਾਵਾਂ ’ਤੇ ਨਾ ਜਾਣਾ, ਖੰਘਦੇ ਅਤੇ ਛਿੱਕਦੇ ਸਮੇਂ ਮੂੰਹ ਅਤੇ ਨੱਕ ਨੂੰ ਢਕਣਾ, ਵਧੇਰੇ ਮਾਤਰਾ ਵਿਚ ਤਰਲ ਪਦਾਰਥ ਪੀਣਾ, ਅੱਖਾਂ ਅਤੇ ਨੱਕ ਨੂੰ ਨਾ ਛੂਹਣਾ ਅਤੇ ਬੁਖ਼ਾਰ ਤੇ ਸਰੀਰ ਦਰਦ ਤੋਂ ਬਚਾਅ ਲਈ ਪੈਰਾਸੀਟਾਮੋਲ ਲੈਣਾ ਆਦਿ। 

ਉਨ੍ਹਾਂ ਅੱਗੇ ਕਿਹਾ ਕਿ ਇਕ ਦੂਜੇ ਨਾਲ ਹੱਥ ਮਿਲਾਉਣ, ਜਨਤਕ ਥਾਂ ’ਤੇ ਥੱਕਣ, ਜੂਠਾ ਖਾਣਾ ਖਾਣ ਆਦਿ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਡਾਕਟਰ ਦੀ ਸਲਾਹ ਤੋਂ ਬਿਨਾਂ ਐਂਟੀਬਾਇਉਟਿਕ ਜਾਂ ਹੋਰ ਦਵਾਈਆਂ ਨਾ ਲਈਆਂ ਜਾਣ।ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਸਬੰਧਤ ਬੀਮਾਰੀਆਂ ਦੀ ਰੋਕਥਾਮ ’ਤੇ ਖ਼ਾਸ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। 

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਦਸਿਆ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। 

ਡੇਂਗੂ ਫੈਲਾਉਣਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿਵਿਚ। ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ। ਸਿਵਲ ਸਰਜਨ ਨੇ ਵੱਖ-ਵੱਖ ਕੌਮੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਤੇ ਯੋਜਨਾਵਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ।

ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਐਪੀਡੀਮੋਲੋਜਿਸਟ ਡਾ.ਹਰਮਨਦੀਪ ਕੌਰ, ਸਾਰੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Dr. Adarshpal Kaur , Mohali , Health , Civil Surgeon Mohali , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD