Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਰਵਾਸੀ ਪੰਜਾਬੀਆਂ ਦੇ ਜੀਵਨ ‘ਤੇ ਝਾਤ ਪਾਉਂਦੀ ਉਨ੍ਹਾਂ ਦੀ ਜ਼ਿੰਦਗੀ ਨੂੰ ਪਰਦੇ ‘ਤੇ ਪੇਸ਼ ਕਰੇਗੀ ਫ਼ਿਲਮ ‘ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ’

Pollywood,Neeru Bajwa,Gurpreet Ghuggi,Kulwinder Billa,Jass Bajwa,Aditi Dev Sharma,Es Jahano Door Kitte Chal Jindiye,Es Jahano Door Kitte Chal Jindiye Movie,Es Jahano Door Kitte Chal Jindiye Release Date,Uday Pratap Singh,Jagdeep Warring,Es Jahano Door Kitte Chal Jindiye Movie Release Date,Es Jahano Door Kitte Chal Jindiye Movie Cast,Chal Jindiye,Chal Jindiye Release Date

5 Dariya News

5 Dariya News

5 Dariya News

ਚੰਡੀਗੜ੍ਹ , 18 Mar 2023

Last updated on: Mar 18, 2023, 00:00 IST

ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਿਸ਼ਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ‘ਨੀਰੂ ਬਾਜਵਾ ਐਂਟਰਟੇਨਮੈਂਟ’ ਅਤੇ ‘ਘੈਂਟ ਬੁਆਏਜ ਐਂਟਰਟੇਨਮੈਂਟ’ ਬੈਨਰ ਇੱਕ ਵੱਖਰੇ ਵਿਸ਼ੇ ਦੀ ਆਪਣੀ ਨਵੀਂ ਫਿਲਮ ‘ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ’ 24 ਮਾਰਚ ਨੂੰ ਦਰਸ਼ਕਾਂ ਦੇ ਰੂਬਰੂ ਕਰਨ ਜਾ ਰਿਹਾ ਹੈ।

ਇਸ ਫਿਲਮ ਦੇ ਹਾਲ ਹੀ ‘ਚ ਰਿਲੀਜ਼ ਹੋਏ ਸ਼ਾਨਦਾਰ ਟੀਜ਼ਰ ਨੇ ਦਰਸ਼ਕਾਂ ਦੀ ਉਤਸੁਕਤਾ ਨੂੰ ਹੋਰ ਵਧਾ ਦਿੱਤਾ ਹੈ।ਇਸ ਫਿਲਮ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਨੂੰ ਇੱਕੋਂ ਸਕਰੀਨ ਉੱਤੇ ਇਕੱਠੇ ਨਜ਼ਰ ਆਉਣਗੇ।ਇਸ ਫਿਲਮ ਨੂੰ ਨਿਰਮਾਤਾ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਵਲੋਂ ਪ੍ਰੋਡਿਊਜ ਕੀਤਾ ਗਿਆ ਹੈ।

ਜਿਵੇਂ ਕਿ ਅਸੀਂ ਟ੍ਰੇਲਰ ਤੋਂ ਦੇਖ ਸਕਦੇ ਹਾਂ ਕਿ ਫਿਲਮ ਕਹਾਣੀ ਦੇ ਉਸ ਹਿੱਸੇ ਨਾਲ ਵਾਕਿਫ਼ ਕਰਾਉਂਦੀ ਹੈ ਜੋ ਆਪਣੇ ਵਤਨ ਅਤੇ ਆਪਣੀ ਮਿੱਟੀ ਨੂੰ ਛੱਡ ਪ੍ਰਦੇਸਾਂ ਵਿੱਚ ਵੱਸ ਰਹੇ ਹਨ। ਇਹ ਲੜਾਈ ਹੋਂਦ ਅਤੇ ਹੱਕਾਂ ਦੀ ਹੈ ਜੋ ਸਾਡੀ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਨੂੰ ਦਰਸਾਉਂਦੀ ਹੈ। ਫਿਲਮ ਦੇ ਨਿਰਦੇਸ਼ਕ ਉਦੈ ਪ੍ਰਤਾਪ ਸਿੰਘ ਹਨ ਅਤੇ ਫਿਲਮ ਦੀ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਗਈ ਹੈ ਜਿਨ੍ਹਾਂ ਨੇ 'ਮਾਂ ਦਾ ਲਾਡਲਾ', 'ਗਲਵੱਕੜੀ', ਅਤੇ 'ਮੈਂ ਤੇ ਬਾਪੂ' ਵਰਗੀਆਂ ਫਿਲਮਾਂ ਦੀ ਬਾਕਮਾਲ ਕਹਾਣੀ ਵੀ ਲਿਖੀ ਸੀ। 

ਇਸ ਫਿਲਮ ਦਾ ਬੈਕਗਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ, ਔਰ ਸੰਗੀਤ ਵੇਹਲੀ ਜਨਤਾ ਰਿਕੌਰਡਸ ਵਲੋਂ ਦਿੱਤਾ ਗਿਆ ਹੈ।ਆਪਣੀ ਆਉਣ ਵਾਲੀ ਫਿਲਮ ਦੇ ਟ੍ਰੇਲਰ ਨੂੰ ਪੇਸ਼ ਕਰਦੇ ਹੋਏ, ਨਿਰਮਾਤਾ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ, "ਇਹ ਫਿਲਮ ਦੇਸ਼ ਪ੍ਰਤੀ ਪਿਆਰ ਅਤੇ ਵਿਛੜਨ ਦੇ ਦਰਦ ਨੂੰ ਦਰਸਾਉਂਦੀ ਹੈ। 

ਸਾਡਾ ਫਿਲਮ ਨੂੰ ਪੇਸ਼ ਕਰਨ ਦਾ ਮਕਸਦ ਇਹ ਹੈ ਕਿ ਦਰਸ਼ਕ ਸਾਡੀ ਫਿਲਮ ਬਣਾਉਣ ਦੇ ਸੱਚੇ ਅਤੇ ਨੇਕ ਇਰਾਦੇ ਨੂੰ ਚੰਗੀ ਤਰ੍ਹਾਂ ਸਮਝ ਸਕਣ। ਸਾਨੂੰ ਉਮੀਦ ਹੈ ਕਿ ਦਰਸ਼ਕ ਸਾਡੀ ਨਵੀਂ ਪੇਸ਼ਕਸ਼ ਨੂੰ ਆਪਣਾ ਭਰਪੂਰ ਪਿਆਰ ਦੇਣਗੇ।ਫਿਲਮ ਦੀ ਕਹਾਣੀ ਦੀ ਗੱਲ ਕਰਦਿਆਂ ਨਿਰਦੇਸ਼ਕ ਉਦੈ ਪ੍ਰਤਾਪ ਸਿੰਘ ਦਾ ਕਹਿਣਾ ਹੈ, "ਮੈਂ ਇਸ ਫਿਲਮ ਦੀ ਕਹਾਣੀ ਨੂੰ ਆਪਣੇ ਇੰਨਾ ਕਰੀਬ ਦੇਖਿਆ ਕਿ ਮੈਨੂੰ ਇਹ ਸੱਚ-ਮੁੱਚ ਅਸਲੀ ਕਹਾਣੀ ਲਗਦੀ ਹੈ। 

ਮੈਨੂੰ ਬਹੁਤ ਹੀ ਖੁਸ਼ੀ ਹੋ ਰਹੀ ਹੈ ਕਿ ਫਿਲਮ ਦੇ ਟੀਜ਼ਰ ਨੂੰ ਦਰਸ਼ਕਾਂ ਨੇ ਆਪਣਾ ਇੰਨਾ ਪਿਆਰ ਦਿੱਤਾ। ਮੈਨੂੰ ਉਮੀਦ ਹੈ ਕਿ ਦਰਸ਼ਕ ਟ੍ਰੇਲਰ ਅਤੇ ਫਿਲਮ ਨੂੰ ਵੀ ਆਪਣਾ ਇੰਨਾ ਪਿਆਰ ਦੇਣਗੇ।"ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" 24 ਮਾਰਚ 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।

 

Tags: Pollywood , Neeru Bajwa , Gurpreet Ghuggi , Kulwinder Billa , Jass Bajwa , Aditi Dev Sharma , Es Jahano Door Kitte Chal Jindiye , Es Jahano Door Kitte Chal Jindiye Movie , Es Jahano Door Kitte Chal Jindiye Release Date , Uday Pratap Singh , Jagdeep Warring , Es Jahano Door Kitte Chal Jindiye Movie Release Date , Es Jahano Door Kitte Chal Jindiye Movie Cast , Chal Jindiye , Chal Jindiye Release Date

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD