Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਚੰਗੀ ਜ਼ਿੰਦਗੀ ਬਤੀਤ ਕਰਨ ਲਈ ਨੌਜਵਾਨ ਖੇਡਾਂ ਨੂੰ ਅਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ - ਡਾ. ਪ੍ਰੀਤੀ ਯਾਦਵ

31ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਸ਼ਾਨੋ ਸ਼ੌਕਤ ਨਾਲ ਸਮਾਪਤ, ਆਖਰੀ ਦਿਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕੀਤੀ ਗਈ ਮੁੱਖ ਮਹਿਮਾਨ ਵਜੋਂ ਸ਼ਿਰਕਤ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 20 Mar 2023

Last updated on: Mar 20, 2023, 00:00 IST

ਚੰਗੀ ਜ਼ਿੰਦਗੀ ਬਤੀਤ ਕਰਨ ਲਈ ਨੌਜਵਾਨ ਖੇਡਾਂ ਨੂੰ ਅਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਨਾਉਣ।   ਕਿਸੇ ਵੀ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਸ ਸਮਾਜ ਦੇ ਲੋਕਾਂ ਦਾ ਸਰੀਰਕ ਤੇ ਮਾਨਸਿਕ ਤੌਰ ਉਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਮਾਨਸਿਕ ਤੰਦਰੁਸਤੀ ਵਿੱਚ ਸਰੀਰਕ ਤੰਦਰੁਸਤੀ ਦਾ ਅਹਿਮ ਯੋਗਦਾਨ ਹੁੰਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਹਾਕਸ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ 31ਵੇਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦੇ ਆਖਰੀ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ ਗਿਆ। 

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਮੈਦਾਨ ਵਿੱਚ ਰਾਸ਼ਟਰੀ ਪੱਧਰ ਤੇ ਹਾਕੀ ਟੂਰਨਾਮੈਂਟ ਕਰਵਾਉਣਾ ਜਿੱਥੇ ਆਸਾਨ ਕੰਮ ਨਹੀਂ ਹੈ ਉੱਥੇ ਲਗਾਤਾਰ ਟੂਰਨਾਮੈਂਟ ਕਰਵਾਉਣਾ ਉਸ ਤੋਂ ਵੀ ਜ਼ਿਆਦਾ ਸ਼ਲਾਘਾਯੋਗ ਹੈ। ਜਿਸ ਲਈ ਐਡਵੋਕੇਟ ਐਸ.ਐਸ.ਸੈਣੀ ਜਨਰਲ ਸਕੱਤਰ ਅਤੇ ਉਹਨਾਂ ਦੀ ਟੀਮ ਵਧਾਈ ਦੀ ਪਾਤਰ ਰਹੀ ਹੈ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਅੱਜ ਦੇ ਇਸ ਟੂਰਨਾਮੈਂਟ ਵਿੱਚ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਾ  ਸੀ ਪ੍ਰੰਤੂ ਕੁੱਝ ਕਾਰਨਾ ਕਰਕੇ ਉਹ ਸ਼ਾਮਲ ਨਾ ਹੋ ਸਕੇ। 

ਪ੍ਰੰਤੂ ਉਹਨਾਂ ਵੱਲੋਂ ਆਪਣੇ ਅਖਤਿਆਰੀ ਫੰਡਾਂ ਵੱਲੋਂ ਹਾਕਸ ਕਲੱਬ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲੇ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।ਇਸ ਟੂਰਨਾਂਮੈਂਟ ਦੇ ਫਾਈਨਲ ਮੈਚ ਵਿਚ ਬੀ.ਐੱਸ.ਐੱਫ ਦੀ ਟੀਮ ਨੇ ਜਰਖੜ ਅਕੈਡਮੀ ਨੂੰ 3-0 ਦੇ ਫਰਕ ਨਾਲ ਹਰਾ ਕੇ 31ਵੇਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਨੂੰ ਆਪਣੇ ਨਾਮ ਕੀਤਾ। ਜੇਤੂ ਅਤੇ ਉਪ ਜੇਤੂ ਰਹੀ ਟੀਮਾਂ ਨੂੰ ਕ੍ਰਮਵਾਰ 51000/- ਰੁਪਏ, 31000/- ਰੁਪਏ , ਹਰੇਕ ਖਿਡਾਰੀ ਨੂੰ ਵਿਅਕਤੀਗਤ ਇਨਾਮ ਅਤੇ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਹਾਕਸ ਟਰਾਫੀਆਂ ਵੀ ਦਿੱਤੀਆਂ ਗਈਆਂ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD