Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁਕੇਰੀਆਂ ਵਿਖੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕ ਅਰਪਿਤ

ਕਿਹਾ, ਪੰਜਾਬ ਸਰਕਾਰ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਮੁਕੇਰੀਆਂ/ਹੁਸ਼ਿਆਰਪੁਰ , 20 Mar 2023

Last updated on: Mar 20, 2023, 00:00 IST

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਉੱਪ ਮੰਡਲ ਮੁਕੇਰੀਆਂ ਵਿਖੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕ ਅਰਪਿਤ ਕੀਤੇ। ਇਨ੍ਹਾਂ ਵਿਚ ਪਿੰਡ ਕਾਲਾ ਮੰਝ ਵਿਖੇ 33.80 ਲੱਖ ਰੁਪਏ, ਪਿੰਡ ਸ਼ੈਰਕੋਵਾਲ ਵਿਖੇ 39.81 ਲੱਖ ਰੁਪਏ ਅਤੇ ਪਿੰਡ ਨੌਸ਼ਹਿਰਾ ਸਿੰਬਲੀ ਵਿਖੇ 55.09 ਲੱਖ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰਾਜੈਕਟ ਸ਼ਾਮਿਲ ਸਨ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਲ ਪਿੰਡ ਕਾਲਾ ਮੰਝ ਵਿਖੇ 298 ਘਰਾਂ ਦੇ 1356 ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ। ਇਸੇ ਤਰ੍ਹਾਂ ਪਿੰਡ ਸ਼ੈਰਕੋਵਾਲ ਵਿਖੇ 154 ਘਰਾਂ ਦੇ 971 ਵਿਅਕਤੀਆਂ ਅਤੇ ਪਿੰਡ ਨੌਸ਼ਹਿਰਾਂ ਸਿੰਬਲੀ ਦੇ 299 ਘਰਾਂ ਦੇ 1590 ਵਿਅਕਤੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇਗਾ।ਇਸ ਤੋਂ ਪਹਿਲਾਂ ਰੈਸਟ ਹਾਊਸ ਮੁਕੇਰੀਆਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਜਿਥੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉਥੇ ਕਿਸਾਨਾਂ ਨੂੰ ਖੇਤੀ ਕੰਮਾਂ ਵਿਚ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਵਾਉਣ ਲਈ ਵੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੁਕੇਰੀਆਂ ਸਿਵਲ ਹਸਪਤਾਲ ਦੀ ਨਵੀਂ ਇਮਾਰਤ ਦੀ ਵੁਸਾਰ0ੀ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ।  ਇਸ ਮੌਕੇ ਹਲਕਾ ਇੰਚਾਰਜ ਪ੍ਰੋ. ਜੀ. ਐਸ ਮੁਲਤਾਨੀ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਨਿਗਰਾਨ ਇੰਜੀਨੀਅਰ ਰਾਜੇਸ਼ ਦੂਬੇ, ਐਕਸੀਅਨ ਅਨੁਜ ਸ਼ਰਮਾ, ਡੀ. ਐਸ. ਪੀ ਕੁਲਵਿੰਦਰ ਸਿੰਘ ਵਿਰਕ, ਨਾਇਬ ਤਹਿਸੀਲਦਾਰ ਤਰਸੇਮ ਲਾਲ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD