Wednesday, 01 May 2024

 

 

ਖ਼ਾਸ ਖਬਰਾਂ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ ਬੀਜੇਪੀ ਦੇ ਝੂਠੇ ਵਾਅਦਿਆਂ ਤੇ ਹੁਣ ਚੰਡੀਗੜ੍ਹ ਵਾਸੀ ਨਹੀਂ ਕਰਦੇ ਵਿਸ਼ਵਾਸ: ਡਾ. ਐਸਐਸ ਆਹਲੂਵਾਲੀਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ "ਦ ਇੰਡੀਅਨ ਬ੍ਰਾਈਡ" ਇੱਕ ਮਸ਼ਹੂਰ ਕੰਪਨੀ ਨੇ ਚੰਡੀਗੜ੍ਹ ਵਿਖੇ ਲਗਜ਼ਰੀ ਲਾਈਫਸਟਾਈਲ ਦੀ ਮੇਜ਼ਬਾਨੀ ਕੀਤੀ!! ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ

 

ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ’ਤੇ ਵਰਤੋਂ ਸਰਟੀਫਿਕੇਟ ਇਕ ਹਫ਼ਤੇ ਦੇ ਅੰਦਰ ਭੇਜਣੇ ਯਕੀਨੀ ਬਣਾਉਣ ਅਧਿਕਾਰੀ-ਡਿਪਟੀ ਕਮਿਸ਼ਨਰ ਬਲਦੀਪ ਕੌਰ

ਸ਼ਹਿਰਾਂ ਵਿਚੋਂ ਵੱਧ ਤੋਂ ਵੱਧ ਬੇਸਹਾਰਾ ਗਊਧੰਨ ਨੂੰ ਸਰਕਾਰੀ ਗਊਸ਼ਾਲਾ ਅੰਦਰ ਭੇਜਿਆ ਜਾਵੇ

DC Mansa, Deputy Commissioner Mansa, Baldeep Kaur, Say No To Plastic, Mansa

Web Admin

Web Admin

5 Dariya News

ਮਾਨਸਾ , 21 Mar 2023

ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ’ਤੇ ਸਬੰਧਤ ਵਿਭਾਗੀ ਅਧਿਕਾਰੀ ਵਰਤੋਂ ਸਰਟੀਫਿਕੇਟ ਇਕ ਹਫ਼ਤੇ ਦੇ ਅੰਦਰ ਭੇਜਣੇ ਯਕੀਨੀ ਬਣਾਉਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਨੇ ਪਿੰਡ ਪੱਧਰ ’ਤੇ ਮਗਨਰੇਗਾ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਸਮੇਤ ਹੋਰਨਾ ਅਧਿਕਾਰੀਆਂ ਨੂੰ ਸਮਾਂਬੱਧ ਅਤੇ ਮਿਥੇ ਟੀਚੇ ਮੁਤਾਬਿਕ ਕੰਮ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ’ਤੇ ਆਪਣੇ ਪੱਧਰ ’ਤੇ ਮਗਨਰੇਗਾ ਸਟਾਫ ਸਮੇਤ ਕੰਮ ਦੀ ਗੁਣਵੱਤਾ ਦਾ ਨਿਰੀਖਣ ਕਰਨਾ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ ਅਤੇ ਸ਼ਹਿਰੀ) ਅਧੀਨ ਬਣ ਰਹੇ ਘਰਾਂ ਨੂੰ ਮੋਨੀਟਰ ਕੀਤਾ ਜਾਵੇ। ਅਧੂਰੇ ਪਏ ਘਰਾਂ ਦਾ ਜੋ ਕੰਮ ਬਾਕੀ ਹੈ ਉਸ ਸਬੰਧੀ ਲਾਭਪਾਤਰੀ ਨਾਲ ਤਾਲਮੇਲ ਕਰਦਿਆਂ ਉਸ ਨੂੰ ਪੂਰਾ ਕਰਵਾ ਕੇ ਰਿਪੋਰਟ ਭੇਜੀ ਜਾਵੇ।ਉਨ੍ਹਾਂ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰਾਂ ਵਿਚੋਂ ਵੱਧ ਤੋਂ ਵੱਧ ਬੇਸਹਾਰਾ ਗਊਧੰਨ ਨੂੰ ਸਰਕਾਰੀ ਗਊਸ਼ਾਲਾ ਅੰਦਰ ਭੇਜਿਆ ਜਾਵੇ ਤਾਂ ਜੋ ਸੜਕੀ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇ। 

ਉਨ੍ਹਾਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਦੁਕਾਨਾਂ ’ਤੇ ਚੈਕਿੰਗ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਿਲਣ ਵਾਲੇ ਮਾਣਭੱਤੇ ਬਾਰੇ  ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਆਂਗਣਵਾੜੀਆਂ ਅਤੇ ਮਿਡ ਡੇਅ ਮੀਲ ਵਾਲੀ ਥਾਂ ’ਤੇ ਫੂਡ ਸੇਫਟੀ ਸਰਟੀਫਿਕੇਟ ਲਗਾਇਆ ਜਾਵੇ।

ਉਨ੍ਹਾਂ ਅਗਾਮੀ ਕਣਕ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਮੰਡੀ ਅਫ਼ਸਰ ਨੂੰ Çਲੰਕ ਅਤੇ ਪੰਚਾਇਤੀ ਸੜ੍ਹਕਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਦੀ ਪਛਾਣ ਕਰਕੇ ਜਾਣਕਾਰੀ ਦੇਣ ਲਈ ਕਿਹਾ ਤਾਂ ਜੋ ਇਨ੍ਹਾਂ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾ ਸਕੇ। ਉਨ੍ਹਾਂ ਪਸ਼ੂ ਪਾਲਣ ਵਿਭਾਗ ਪਾਸੋਂ ਪਸ਼ੂਆਂ ਵਿਚ ਬਿਮਾਰੀ ਦੀ ਰੋਕਥਾਮ ਲਈ ਲਗਾਈ ਜਾਂਦੀ ਵੈਕਸੀਨੇਸ਼ਨ ਬਾਰੇ ਜਾਣਕਾਰੀ ਲਈ।

ਡਿਪਟੀ ਕਮਿਸ਼ਨਰ ਨੇ ਪੰਜਾਬ ਗਰੀਵੈਂਸ ਪੋਰਟਲ ’ਤੇ ਵੱਖ ਵੱਖ ਵਿਭਾਗਾਂ ਦੀਆਂ ਸ਼ਿਕਾਇਤਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜੋ ਸ਼ਿਕਾਇਤਾਂ ਲੰਬਿਤ ਹਨ ਉਨ੍ਹਾਂ ਦਾ ਯੋਗ ਪ੍ਰਣਾਲੀ ਮੁਤਾਬਿਕ ਕਾਰਵਾਈ ਕਰਦਿਆਂ ਤੁਰੰਤ ਨਿਪਟਾਰਾ ਕਰ ਦਿੱਤਾ ਜਾਵੇ। 

ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਾਸੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਤਹਿਤ ਕੱਟੇ ਗਏ ਚਲਾਣ ਅਤੇ ਜਾਗਰੂਕਤਾ ਕੈਂਪਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਟੀ.ਬੈਨਿਥ, ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ, ਡੀ.ਐਸ.ਪੀ (ਐਚ) ਪ੍ਰਿਤਪਾਲ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Mansa , Deputy Commissioner Mansa , Baldeep Kaur , Say No To Plastic , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD