Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਖਾਦੀ ਬੋਰਡ ਦੀਆਂ ਵੱਖ ਵੱਖ ਸਕੀਮਾਂ ਨੂੰ ਆਪਣਾ ਕੇ ਨੌਜਵਾਨ ਆਪਣਾ ਭਵਿੱਖ ਸਵਾਰਣ: ਇੰਦਰਜੀਤ ਸਿੰਘ ਮਾਨ

Web Admin

Web Admin

5 Dariya News

ਡੇਰਾਬਸੀ , 21 Mar 2023

Last updated on: Mar 21, 2023, 00:00 IST

ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ ਤਹਿਤ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਚੰਡੀਗੜ੍ਹ ਨੇ ਖਾਦੀ ਅਤੇ ਗਰਾਮ ਕਮਿਸ਼ਨ ਅਤੇ ਜਿਲਾ ਉਦਯੋਗ ਕੇਂਦਰ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਗਰੁੱਪ ਐਫ ਇਨ੍ਰਸ੍ਰਟਿਟਯੂਸ਼ਨ (ਐਸ.ਐਸ.ਜੀ.ਆਈ)ਦੇ ਵਿਹੜੇ ਵਿੱਚ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਿਸ ਵਿੱਚ ਤੇ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੇ ਚੈਅਰਮੈਨ ਇੰਦਰਜੀਤ ਸਿੰਘ ਮਾਨ ਨੇ ਮੁੱਖ ਮਹਿਮਾਨ ਦੇ ਤੋਰ ਤੇ ਸ਼ਿਰਕਤ ਕੀਤੀ ਇਸ ਜਾਗਰੂਕਤਾ ਕੈਂਪ ਵਿੱਚ ਸ੍ਰੀ ਦਲਜੀਤ ਸਿੰਘ ਸਿੱਧੂ, ਮੈਂਬਰ ਸਕੱਤਰ, ਡਾਕਟਰ ਦਰਪਨ ਆਹਲੂਵਾਲੀਆ (ਆਈ.ਪੀ.ਐਸ), ਏ.ਐਸ.ਪੀ, ਡੇਰਾਬਸੀ, ਮੋਹਾਲੀ, ਸ੍ਰੀ ਕੁਲਦੀਪ ਸਿੰਘ, ਤਹਿਸੀਲਦਾਰ, ਡੇਰਾਬਸੀ, ਸ੍ਰੀ ਸੁਸ਼ਾਂਤ ਰਾਓ, ਸ਼ਾਖਾ ਮੁਖੀ, ਪੀ.ਐਨ.ਬੀ. ਡੇਰਾਬਸੀ, ਡਾ: ਸੂਰਤੀ ਸ਼ਰਮਾ, ਬੀ.ਐਲ.ਈ.ਓ, ਡੀ.ਆਈ.ਸੀ, ਮੋਹਾਲੀ ਨੇ ਆਪਣੇ ਭਾਸ਼ਨ ਵਿੱਚ ਕਿਹਾ ਕਿ ਨੌਜਵਾਨ ਖਾਦੀ ਬੋਰਡ ਦੀਆਂ ਸਕੀਮਾਂ ਦਾ ਲਾਹਾ ਲੈ ਕੇ ਆਪਣੇ ਭਵਿੱਖ ਦੇ ਸੁਨਿਹਰਾ ਬਣਾ ਸਕਦੇ ਹਨ। 

ਉਹਨਾ ਕਿਹਾ ਪੰਜਾਬ ਵਿੱਚ ਨੌਜਵਾਨ ਨੂੰ ਰੋਜਗਾਰ ਨਾ ਮਿਲਣ ਕਰਕੇ ਵਿਦੇਸ਼ਾ ਵਿੱਚ ਧੜਾ ਧੜ ਜਾ ਰਹੇ ਹਲ ਜਾ ਪਰੇਸ਼ਾਨ ਹੋਏ ਨਸ਼ਿਆ ਦੇ ਜਾਲ ਵਿੱਚ ਫਸ ਰਹੇ ਹਨ। ਨੌਜਵਾਨ ਖਾਦੀ ਬੋਰਡ ਤੇ ਸਬਸਿਡੀ ਤੇ ਕਰਜਾ ਪ੍ਰਾਪਤ ਕਰਕੇ ਆਪਣਾ ਕਾਰੋਬਾਰ ਨੂੰ ਵਧਾ ਸਕਦੇ ਹਨ। ਉਹਨਾ ਕਿਹਾ ਕਿ ਖਾਦੀ ਬੋਰਡ ਦੀਆਂ ਸਕੀਮਾ ਬਾਰੇ ਘਰ ਘਰ ਜਾ ਕੇ ਨੌਜਵਾਨਾ ਨੂੰ ਜਾਗਰੂਕਤ ਕੀਤਾ ਜਾਵੇ।

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਚੰਡੀਗੜ੍ਹ ਦੇ ਚੈਅਰਮੈਨ ਇੰਦਰਜੀਤ ਸਿੰਘ ਮਾਨ ਨੇ ਦੱਸਿਆ ਹੈ ਕਿ ਖਾਦੀ ਬੋਰਡ 15% ਤੋ 35% ਤੱਕ ਕਰਜੇ ਤੇ ਸਬਸਿਡੀ ਦਿੰਦਾ ਹੈ। ਉਹਨਾ ਕਿਹਾ ਕਿ ਖਾਦੀ ਬੋਰਡ ਦੀਆਂ ਸਕੀਮਾ ਬਾਰੇ ਜਾਗਰੂਕ ਕਰਨ ਲਈ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਜਾਗਰੂਕ ਕੈਂਪ ਲਗਾਏ ਜਾਣਗੇ। 

ਉਹਨਾ ਕਿਹਾ ਕਿ ਪੰਜਾਬ ਵਿੱ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਤਹਿਈਆ ਕੀਤਾ ਹੋਇਆ ਹੈ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਹਰ ਹਾਲਤ ਵਿੱਚ ਖਤਮ ਕਰਨਾ ਅਤੇ ਪੰਜਾਬ ਦੀ ਕਿਸਾਨੀ ਅਤੇ ਨੌ-ਜਵਾਨੀ ਨੂੰ ਖੁਸ਼ਹਾਲੀ ਦੀ ਲੀਹ ਤੇ ਲਿਆਉਣਾ ਹੈ। ਉਹਨਾ ਨੇ ਖਾਦੀ ਬੋਰਡ ਵਲੋ ਵੱਖ ਵੱਖ ਪ੍ਰੋਜੈਕਟਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਜਿਹਨਾ ਲਈ ਨੋ-ਜਵਾਨ ਸਬਸਿਡੀ ਤੇ ਕਰਜਾ ਲੈ ਕੇ ਪ੍ਰੋਜੈਕਟ ਲਗਾ ਸਕਦੇ ਹਨ।

ਇਸ ਸਬੰਧੀ ਵੱਖ ਵੱਖ ਉਦਮੀਆ ਨੇ ਵੱਖ ਵੱਖ ਪ੍ਰੋਜੈਕਟਾ ਦੇ ਉਤਪਾਦਨ ਦੀ ਪ੍ਰਦਰਸ਼ਨੀ ਵੀ ਲਗਾਈ ਹੋਈ ਸੀ ਅਤੇ ਚੈਅਰਮੈਨ ਇੰਦਰਜੀਤ ਸਿੰਘ ਮਾਨ ਨੇ ਆਏ ਹੋਏ ਮਹਿਮਾਨਾ ਦਾ ਮਾਨ ਸਨਮਾਨ ਕੀਤਾ। ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੇ ਸੁਪਰਡੰਟ ਸ੍ਰੀ ਦਵਿੰਦਰ ਸਿੰਘ ਨੇ ਆਪਣੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕਰਦਿਆ ਖਾਦੀ ਬੋਰਡ ਦੀ ਵੱਖ ਵੱਖ ਸਕੀਮਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। 

ਸਟੇਜ਼ ਸਕੱਤਰ ਦੀ ਜਿੰਮੇਵਾਰੀ ਸ੍ਰੀ ਕਰਵਲਜੀਤ ਸਿੰਘ, ਚੈਅਰਮੈਨ ਸ੍ਰੀ ਸੁਖਮਨੀ ਗਰੁੱਪ ਐਫ ਇਨ੍ਰਸ੍ਰਟਿਟਯੂਸ਼ਨ (ਐਸ.ਐਸ.ਜੀ.ਆਈ), ਸ੍ਰੀ ਦਮਨਜੀਤ ਸਿੰਘ, ਡਾਇਰੈਕਟਰ, (ਐਸ.ਐਸ.ਜੀ.ਆਈ), ਸ੍ਰੀ ਪ੍ਰੋਫੈਸਰ ਰਸ਼ਪਾਲ ਸਿੰਘ, ਮੁੱਖ ਪ੍ਰਬੰਧਕ, (ਐਸ.ਐਸ.ਜੀ.ਆਈ), ਸ੍ਰੀ ਡਾ: ਜੀ. ਐਨ. ਵਰਮਾ, ਪ੍ਰਿੰਸੀਪਲ, (ਐਸ.ਐਸ.ਜੀ.ਆਈ), ਸ੍ਰੀ ਡਾ: ਮੁਕੇਸ਼ ਵਰਮਾ, ਡੀਨ ਅਕਾਦਮਿਕ, (ਐਸ.ਐਸ.ਜੀ.ਆਈ), ਨੇ ਬਾਖੂਬੀ ਨਿਭਾਈ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD