Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਭਾਜਪਾ ਸਰਕਾਰ ਨੇ ਜਾਣਬੁੱਝ ਕੇ ਇੰਟਰਪੋਲ ਨੂੰ ਸਬੂਤ ਨਹੀਂ ਸੌਂਪੇ, ਜਿਸ ਕਾਰਨ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਹੋਇਆ : ਰਾਘਵ ਚੱਢਾ

ਭਾਜਪਾ ਸਰਕਾਰ ਨੇ ਭਗੌੜੇ ਮੇਹੁਲ ਚੋਕਸੀ ਨੂੰ ਐਂਟੀਗੁਆ ਦੀ ਨਾਗਰਿਕਤਾ ਦਿਵਾਉਣ ਵਿਚ ਕੀਤੀ ਮਦਦ - ਰਾਘਵ ਚੱਢਾ

Raghav Chadha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 21 Mar 2023

Last updated on: Mar 21, 2023, 00:00 IST

 ਆਮ ਆਦਮੀ ਪਾਰਟੀ ਨੇ ਭਗੌੜੇ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਹੋਣ ਲਈ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ। 'ਆਪ' ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸੀਬੀਆਈ-ਈਡੀ ਵਿਰੋਧੀ ਨੇਤਾਵਾਂ ਦੇ ਖਿਲਾਫ ਸਖਤ ਬਣੀ ਹੋਈ ਹੈ। ਉਹ ਝੂਠੇ ਕੇਸ ਬਣਾ ਕੇ ਉਨ੍ਹਾਂ ਨੂੰ ਫਸਾਉਂਦੀ ਹੈ, ਪਰ ਹਜ਼ਾਰਾਂ ਕਰੋੜਾਂ ਦੀ ਧੋਖਾਧੜੀ ਕਰਨ ਵਾਲੇ ਭਾਜਪਾ ਦੇ ਦੋਸਤਾਂ ਨੂੰ ਕੁਝ ਨਹੀਂ ਕਰਦੀ।

ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਸਰਕਾਰ ਮੇਹੁਲ ਚੋਕਸੀ ਨੂੰ ਰੈੱਡ ਕਾਰਪੇਟ ਦੀ ਸੁਵਿਧਾ ਪ੍ਰਦਾਨ ਕਰ ਰਹੀ ਹੈ।  ਪੂਰੀ ਭਾਜਪਾ ਉਸ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਈਡੀ-ਸੀਬੀਆਈ 'ਤੇ ਸਵਾਲ ਉਠਾਉਂਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਦੀ ਈਡੀ-ਸੀਬੀਆਈ, ਇੰਟਰਪੋਲ ਨੂੰ ਮੇਹੁਲ ਚੋਕਸੀ ਦੇ ਖਿਲਾਫ ਸਬੂਤ ਦੇਣ 'ਚ ਅਸਫਲ ਰਹੀ, ਇਸ ਲਈ ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਰੱਦ ਕਰ ਦਿੱਤਾ। ਮੇਹੁਲ ਚੋਕਸੀ ਨੂੰ ਬਚਾਉਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ ਸੀਬੀਆਈ-ਈਡੀ?

 ਸਵਾਲ ਉਠਾਉਂਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਮੇਹੁਲ ਚੋਕਸੀ 2018 'ਚ ਦਾਵੋਸ 'ਚ ਵਰਲਡ ਇਕਨਾਮਿਕ ਫੋਰਮ 'ਚ ਵੀ ਪ੍ਰਧਾਨ ਮੰਤਰੀ ਦੇ ਨਾਲ ਖੜ੍ਹਾ ਸੀ। ਇਹ ਫੋਟੋ ਵੀ ਜਾਰੀ ਕੀਤੀ ਗਈ ਸੀ। ਇਸ ਤੋਂ ਦੋ ਦਿਨ ਬਾਅਦ ਪੰਜਾਬ ਨੈਸ਼ਨਲ ਬੈਂਕ ਨੇ ਦੱਸਿਆ ਕਿ ਉਸ ਨੇ 13500 ਕਰੋੜ ਦਾ ਗਬਨ ਕੀਤਾ ਹੈ। ਪਰ ਐਫਆਈਆਰ ਦਰਜ ਹੋਣ ਤੱਕ ਕੇਂਦਰ ਸਰਕਾਰ ਨੇ ਮੇਹੁਲ ਚੋਕਸੀ ਨਾਲ ਮਿਲੀਭੁਗਤ ਕਰਕੇ ਉਸ ਨੂੰ ਭਾਰਤ ਤੋਂ ਫਰਾਰ ਕਰਵਾ ਦਿੱਤਾ।

ਜਦੋਂ ਉਹ ਐਂਟੀਗੁਆ ਭੱਜ ਗਿਆ ਤਾਂ ਭਾਜਪਾ ਸਰਕਾਰ ਨੇ ਉਸ ਵਿਰੁੱਧ ਕਾਰਵਾਈ ਕਰਨ ਦੀ ਬਜਾਏ, ਉਸ ਨੂੰ ਐਂਟੀਗੁਆ ਦੀ ਨਾਗਰਿਕਤਾ ਲੈਣ ਲਈ ਐਨਓਸੀ ਜਾਰੀ ਕਰ ਦਿੱਤਾ। ਇਸ ਸਰਟੀਫਿਕੇਟ ਦੇ ਆਧਾਰ 'ਤੇ ਉਸ ਨੂੰ ਐਂਟੀਗੁਆ ਦੀ ਨਾਗਰਿਕਤਾ ਮਿਲੀ। ਉਨ੍ਹਾਂ ਦੋਸ਼ ਲਾਇਆ ਕਿ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਨੇ ਭਾਰਤੀ ਜਨਤਾ ਪਾਰਟੀ ਨੂੰ ਕਰੋੜਾਂ ਰੁਪਏ ਦਾ ਚੰਦਾ ਦਿੱਤਾ ਹੈ।  ਭਾਜਪਾ ਦੇ ਕਈ ਵੱਡੇ ਨੇਤਾਵਾਂ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ।

 ਇਸ ਲਈ ਜਦੋਂ ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਜਾਰੀ ਕਰਕੇ ਭਾਰਤ ਸਰਕਾਰ ਤੋਂ ਉਸ ਦੇ ਖਿਲਾਫ ਸਬੂਤ ਮੰਗੇ ਤਾਂ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਇੰਟਰਪੋਲ ਨੂੰ ਕੋਈ ਸਬੂਤ ਨਹੀਂ ਦਿੱਤਾ, ਜਿਸ ਕਾਰਨ ਉਹ ਅੱਜ ਵਿਦੇਸ਼ਾਂ 'ਚ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਚੱਢਾ ਨੇ ਭਾਜਪਾ ਨੂੰ ਕਈ ਸਵਾਲ ਪੁੱਛੇ। ਉਨ੍ਹਾਂ ਪੁੱਛਿਆ ਕਿ ਮੇਹੁਲ ਚੋਕਸੀ ਨੂੰ ਕਿਸ ਨੇ ਦੱਸਿਆ ਕਿ ਉਸ ਦੇ ਖਿਲਾਫ ਜਾਂਚ ਹੋਵੇਗੀ, ਤਾਂ ਜੋ ਉਹ ਫਰਾਰ ਹੋ ਸਕੇ? ਮੇਹੁਲ ਚੋਕਸੀ ਨੇ ਭਾਜਪਾ ਨੂੰ ਕਿੰਨੇ ਕਰੋੜ ਰੁਪਏ ਦਾਨ ਕੀਤੇ? 

ਭਾਜਪਾ ਸਰਕਾਰ ਨੇ ਮੇਹੁਲ ਚੋਕਸੀ ਨੂੰ ਕਿਸੇ ਹੋਰ ਦੇਸ਼ ਦੀ ਨਾਗਰਿਕਤਾ ਲੈਣ ਲਈ ਐਨਓਸੀ ਸਰਟੀਫਿਕੇਟ ਕਿਉਂ ਜਾਰੀ ਕੀਤਾ? ਮੇਹੁਲ ਚੋਕਸੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀ ਸਬੰਧ ਹੈ?  2016 ਵਿੱਚ, ਮੇਹੁਲ ਚੋਕਸੀ ਦੇ ਖਿਲਾਫ ਜਾਂਚ ਲਈ ਪ੍ਰਧਾਨ ਮੰਤਰੀ ਦਫਤਰ ਨੂੰ ਇੱਕ ਪੱਤਰ ਸੌਂਪਿਆ ਗਿਆ ਸੀ, ਤਾਂ ਫਿਰ ਅਜੇ ਤੱਕ ਜਾਂਚ ਕਿਉਂ ਨਹੀਂ ਹੋਈ? ਕੀ ਮੇਹੁਲ ਚੋਕਸੀ, ਨੀਰਵ ਮੋਦੀ, ਵਿਜੇ ਮਾਲਿਆ ਅਤੇ ਲਲਿਤ ਮੋਦੀ ਵਰਗੇ ਭਗੌੜੇ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ? ਕਿਉਂਕਿ ਪਹਿਲਾਂ ਵੀ ਅਜਿਹਾ ਕਰਕੇ ਭਾਜਪਾ ਸਰਕਾਰ ਨੇ ਕਈ ਭ੍ਰਿਸ਼ਟ ਲੋਕਾਂ ਦੇ ਕੇਸ ਖਤਮ ਕਰ ਦਿੱਤੇ ਹਨ। 

 

Tags: Raghav Chadha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD