Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ

ਕਰਮਜੀਤ ਚੌਧਰੀ ਵੱਲੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨਾਲ ਫਿਲੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ ਮੀਟਿੰਗਾਂ

Karamjit Kaur Chaudhary, Vikramjit Singh Chaudhary, Congress, Punjab Congress, Phillaur

Web Admin

Web Admin

5 Dariya News

ਫਿਲੌਰ , 21 Mar 2023

Last updated on: Mar 21, 2023, 00:00 IST

'ਰਾਸ਼ਟਰ ਨਿਰਮਾਣ ਵਿੱਚ ਔਰਤਾਂ ਦੀ ਅਹਿਮ ਭੂਮਿਕਾ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਮੈਂ ਸਮੂਹ ਮਹਿਲਾ ਵੋਟਰਾਂ ਨੂੰ ਖਾਸ ਤੌਰ 'ਤੇ ਅਪੀਲ ਕਰਦੀ ਹਾਂ ਕਿ ਉਹ ਚੋਣਾਂ ਵਾਲੇ ਦਿਨ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਫਿਲੌਰ ਦੇ ਵਿਕਾਸ ਵਿੱਚ ਆਪਣੀ ਭੂਮਿਕਾ ਨਿਭਾਉਣ।' ਇਹ ਸ਼ਬਦ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਆਪਣੇ ਤੂਫ਼ਾਨੀ ਦੌਰੇ ਦੌਰਾਨ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

ਉਹਨਾਂ ਨੇ ਆਪਣੀ ਚੋਣ ਮੁਹਿੰਮ ਜਾਰੀ ਰੱਖਦਿਆਂ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨਾਲ ਹਲਕੇ ਦੇ ਪਿੰਡ ਤੱਖਰ, ਪੱਤੀ ਲੁਹਾਰਾਂ, ਘੁੜਕਾ, ਰੁੜਕੀ, ਸੁਰਜਾ, ਕੁਤਬੇਵਾਲ, ਡੱਲੇਵਾਲ ਅਤੇ ਜੰਡ ਦਾ ਦੌਰਾ ਕੀਤਾ।ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਰਮਜੀਤ ਕੌਰ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਇਸ ਨੂੰ ਨਿਭਾਉਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ।

ਉਨ੍ਹਾਂ ਕਿਹਾ ਕਿ ਚੌਧਰੀ ਸੰਤੋਖ ਸਿੰਘ ਆਪਣੇ ਕੰਮ ਪ੍ਰਤੀ ਬੇਹੱਦ ਸਮਰਪਿਤ ਸਨ ਤੇ ਉਨ੍ਹਾਂ ਨੇ ਹਮੇਸ਼ਾ ਹੀ ਸਾਨੂੰ ਸਾਰਿਆਂ ਨੂੰ ਜੋਸ਼ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।ਉਹਨਾਂ ਆਖਿਆ ਕਿ ਇਹ ਸ਼ਾਇਦ ਪਹਿਲੀ ਵਾਰ ਹੈ ਕਿ ਕਿਸੇ ਵੱਡੀ ਰਾਜਨੀਤਕ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਇੱਕ ਮਹਿਲਾ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ ਅਤੇ ਇਹ ਬੇਹੱਦ ਅਹਿਮ ਹੈ ਕਿ ਹਰ ਔਰਤ ਚੋਣਾਂ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੇ। 

ਉਹਨਾਂ ਅੱਗੇ ਕਿਹਾ, “ਹਰ ਔਰਤ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ, ਕਿਉਂਕਿ ਹਰ ਵੋਟ ਬੇਸ਼ਕੀਮਤੀ ਹੈ। ਵੋਟ ਪਾਉਣਾ ਸਾਡਾ ਸੰਵਿਧਾਨਕ ਅਧਿਕਾਰ ਹੈ ਅਤੇ ਇਹ ਲੋਕਤੰਤਰ 'ਚ ਸਾਡੀ ਮਰਜ਼ੀ ਦਾ ਬਦਲਾਅ ਲਿਆਉਣ ਦਾ ਤਰੀਕਾ ਹੈ। ਮੈਂ ਮਹਿਲਾ ਸਸ਼ਕਤੀਕਰਨ ਲਈ ਦਿਨ-ਰਾਤ ਕੰਮ ਕਰਾਂਗੀ।"ਕਰਮਜੀਤ ਕੌਰ ਚੌਧਰੀ ਨੇ ਲੋਕਾਂ ਦੇ ਪਿਆਰ ਅਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ। 

ਉਨ੍ਹਾਂ ਕਿਹਾ, ਤੁਹਾਡੇ ਸਾਰਿਆਂ ਦੇ ਆਸ਼ੀਰਵਾਦ ਸਦਕਾ ਹੀ ਚੌਧਰੀ ਪਰਿਵਾਰ ਲਗਭਗ ਇਕ ਸਦੀ ਤੋਂ ਲੋਕਾਂ ਦੀ ਸੇਵਾ ਕਰ ਰਿਹਾ ਹੈ ਅਤੇ ਮੈਂ ਇਸ ਪਰੰਪਰਾ ਨੂੰ ਜਾਰੀ ਰੱਖਣ ਦਾ ਵਾਅਦਾ ਕਰਦੀ ਹਾਂ।ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ 'ਆਪ' ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਆਮ ਆਦਮੀ ਦੀ ਨਹੀਂ, ਸਗੋਂ 'ਐਡ ਆਦਮੀ' ਦੀ ਸਰਕਾਰ ਹੈ। 

ਇਹ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਅਤੇ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਸਨ ਅਤੇ ਗੈਂਗਸਟਰ ਜੇਲ੍ਹਾਂ ਵਿੱਚੋਂ ਆਪਣਾ ਨੈੱਟਵਰਕ ਚਲਾ ਰਹੇ ਹਨ, ਮੋਬਾਈਲ ਫ਼ੋਨ ਤੇ ਇੰਟਰਨੈੱਟ ਦੀ ਵਰਤੋਂ ਕਰ ਰਹੇ ਸਨ, ਇੰਟਰਵਿਊ ਵੀ ਦੇ ਰਹੇ ਸਨ ਅਤੇ ਦੂਜੇ ਪਾਸੇ ਸਰਕਾਰ ਵੱਲੋਂ ਪੰਜਾਬ ਦੇ ਆਮ ਲੋਕਾਂ ਦਾ ਇੰਟਰਨੈੱਟ ਬੰਦ ਕਰ ਦਿੱਤਾ ਗਿਆ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਡੂੰਘੀ ਨੀਂਦ ਤੋਂ ਜਗਾਉਣ ਅਤੇ ਕਰਮਜੀਤ ਕੌਰ ਚੌਧਰੀ ਦਾ ਸਾਥ ਦੇਣ। ਕਾਂਗਰਸੀ ਉਮੀਦਵਾਰ ਪ੍ਰਤੀ ਭਾਰੀ ਉਤਸ਼ਾਹ ਦਿਖਾਉਂਦੇ ਹੋਏ ਲੋਕਾਂ ਨੇ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ।

ਇਹਨਾਂ ਮੌਕਿਆਂ 'ਤੇ ਬਲਾਕ ਰੁੜਕਾ ਕਲਾਂ ਕਾਂਗਰਸ ਪ੍ਰਧਾਨ ਰਾਕੇਸ਼ ਦੁੱਗਲ, ਤੱਖਰ ਸਰਪੰਚ ਮੇਜਰ ਸਿੰਘ, ਪੱਤੀ ਲੁਹਾਰਾਂ ਸਰਪੰਚ ਕੇਵਲ ਸਿੰਘ, ਘੁੜਕਾ ਸਰਪੰਚ ਰਾਮ ਲਾਲ, ਜੰਡ ਸਰਪੰਚ ਗੁਰਮੇਲ ਰਾਮ, ਮਨਜੀਤ ਸਿੰਘ, ਨਛੱਤਰ ਸਿੰਘ ਰਾਣਾ, ਗੁਰਮੇਲ ਸਿੰਘ ਲਾਲੀ, ਦਿਲਬਾਗ ਸਿੰਘ, ਬਲਵੀਰ ਕੁਮਾਰ, ਇੰਦਰਜੀਤ ਸਿੰਘ, ਨਛੱਤਰ ਸਿੰਘ, ਬਲਬੀਰ  ਸਿੰਘ ਬੱਬੂ, ਰਛਪਾਲ ਸਿੰਘ, ਨਿਰਮਲ ਸੂਰਜਾ, ਮੱਖਣ ਸਿੰਘ, ਰਾਮ ਲਾਲ, ਅਸ਼ਵਨੀ ਕੁਮਾਰ, ਕੇਸ਼ਵ ਕੁਮਾਰ, ਗੁਰਮੇਲ ਸਿੰਘ, ਸੁਖਪ੍ਰੀਤ ਸਿੰਘ, ਸੋਹਣ ਲਾਲ, ਕੁਲਦੀਪ ਕੁਮਾਰ, ਜਮਨਾ ਦਾਸ, ਮਾਸਟਰ ਗੁਰਦਿਆਲ ਸਿੰਘ, ਸੁੱਚਾ ਸਿੰਘ, ਸੁਖਦੇਵ ਸਿੰਘ ਅਤੇ ਦਲਜੀਤ ਸਿੰਘ ਮਹਿਮੀ ਹੋਰਾਂ ਸਮੇਤ ਹਾਜ਼ਰ ਸਨ।

 

Tags: Karamjit Kaur Chaudhary , Vikramjit Singh Chaudhary , Congress , Punjab Congress , Phillaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD