Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ 154 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ : ਆਈ.ਜੀ.ਪੀ. ਸੁਖਚੈਨ ਗਿੱਲ

ਪੰਜਾਬ ਅਤੇ ਵਿਦੇਸ਼ਾਂ ’ਚ ਵਸਦੇ ਲੋਕਾਂ ਨੇ ਪੰਜਾਬ ਵਿੱਚ ਕਾਨੂੰਨ , ਵਿਵਸਥਾ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕਾਰਵਾਈ ਦਾ ਕੀਤਾ ਸਮਰਥਨ

Crime News Punjab, Punjab Police, Police, Crime News, IGP Sukhchain Gill, Amritpal Singh, Amritpal Singh Khalsa, Amritpal Singh Latest News, Amritpal Singh Today News , Amritpal Singh Full Story, Amritpal Singh Case, Amritpal Singh Case Story, Operation Amritpal Singh, Ajnala Incident, Khalistan, What Is Khalistan, Amritpal Singh AKF

Web Admin

Web Admin

5 Dariya News

ਚੰਡੀਗੜ੍ਹ , 21 Mar 2023

Last updated on: Mar 21, 2023, 00:00 IST

ਮੁੱਖ ਮੰਤਰੀ  ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਨ ਤੋਂ ਕੁਝ ਘੰਟੇ ਬਾਅਦ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਅਤੇ ਕਾਬੂ ਵਿੱਚ ਹੋਣ ਦਾ ਭਰੋਸਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਅਤੇ ਪੂਰੇ ਦੇਸ਼ ਤੋਂ ਕਈ ਫੋਨ ਆਏ ਹਨ, ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ।

ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 154 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਭਗੌੜੇ ਹੋਏ ਅੰਮ੍ਰਿਤਪਾਲ ਸਿੰਘ ਵਿਰੁੱਧ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਅਤੇ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ.) ਜਾਰੀ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਨਿਰੰਤਰ ਯਤਨ ਜਾਰੀ  ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਨੂੰ ਦੂਜੇ ਰਾਜਾਂ ਅਤੇ ਕੇਂਦਰੀ ਏਜੰਸੀਆਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ।

ਅੰਮ੍ਰਿਤਪਾਲ ਦੀਆਂ ਵੱਖ- ਵੱਖ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਈਜੀਪੀ ਨੇ ਲੋਕਾਂ ਨੂੰ ਭਗੌੜੇ ਬਾਰੇ ਜਾਣਕਾਰੀ ਦੇਣ ਅਪੀਲ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਬਰੇਜ਼ਾ ਕਾਰ (ਪੀ.ਬੀ.02-ਈ.ਈ.-3343) ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਅੰਮ੍ਰਿਤਪਾਲ ਵੱਲੋਂ 18 ਮਾਰਚ ਨੂੰ ਉਸ ਸਮੇਂ ਕੀਤੀ ਗਈ ਸੀ, ਜਦੋਂ ਪੁਲਿਸ ਦੀਆਂ ਟੀਮਾਂ ਨੇ ਉਸ ਦੇ ਕਾਫ਼ਲੇ ਦਾ ਪਿੱਛਾ ਕਰ ਰਹੀ ਸੀ ਅਤੇ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। 

ਗਿਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ (28) ਪੁੱਤਰ ਹਰਵਿੰਦਰ ਸਿੰਘ ਵਾਸੀ ਨਵਾਂ ਕਿਲਾ ਸ਼ਾਹਕੋਟ, ਗੁਰਦੀਪ ਸਿੰਘ ਉਰਫ਼ ਦੀਪਾ (34) ਪੁੱਤਰ ਮੁਖਤਿਆਰ ਸਿੰਘ ਪਿੰਡ ਬੱਲ ਨੌ, ਨਕੋਦਰ, ਹਰਪ੍ਰੀਤ ਸਿੰਘ ਉਰਫ਼ ਹੈਪੀ (36) ਪੁੱਤਰ ਨਿਰਮਲ ਸਿੰਘ ਵਾਸੀ  ਪਿੰਡ ਕੋਟਲਾ ਨੋਧ ਸਿੰਘ, ਹੁਸ਼ਿਆਰਪੁਰ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਗੋਂਦਾਰਾ, ਫਰੀਦਕੋਟ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰ ਮੁਲਜ਼ਮਾਂ ਨੇ ਅੰਮ੍ਰਿਤਪਾਲ ਨੂੰ ਭੱਜਣ ਵਿੱਚ ਮਦਦ ਕੀਤੀ ਸੀ ।

ਉਨ੍ਹਾਂ ਦੱਸਿਆ ਕਿ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਿੰਡ ਨੰਗਲ ਅੰਬੀਆਂ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਆਪਣੇ ਕੱਪੜੇ ਬਦਲੇ ਅਤੇ ਦੋ ਮੋਟਰਸਾਈਕਲਾਂ ’ਤੇ ਉੱਥੋਂ ਫਰਾਰ ਹੋ ਗਏ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਮੋਗਾ ਦੇ ਪਿੰਡ ਰਾਊਕੇ ਦੇ ਕੁਲਵੰਤ ਸਿੰਘ ਰਾਉਕੇ ਅਤੇ ਕਪੂਰਥਲਾ ਦੇ ਗੁਰਿੰਦਰਪਾਲ ਸਿੰਘ ਉਰਫ਼ ਗੁਰੀ ਔਜਲਾ ਨੂੰ ਵੀ ਕੌਮੀ ਸੁਰੱਖਿਆ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਹੈ।

ਆਈਜੀਪੀ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਵਾਸੀ ਕੱਲੂ ਖੇੜਾ, ਅੰਮ੍ਰਿਤਸਰ ਅਤੇ ਉਸ ਦੇ ਡਰਾਈਵਰ ਹਰਪ੍ਰੀਤ ਸਿੰਘ ਵਾਸੀ ਪਿੰਡ ਮੱਦੋਕੇ, ਮੋਗਾ ਦੇ ਖਿਲਾਫ ਟਰੈਸਪਾਸਿੰਗ ਅਤੇ  ਦੋ ਦਿਨਾਂ ਤੋਂ ਵਧ ਦਿਨਾਂ ਤੱਕ ਮਹਿਤਪੁਰ, ਜਲੰਧਰ ਦੇ ਪਿੰਡ ਉਦੋਵਾਲ ਦੇ  ਸਰਪੰਚ ਮਨਪ੍ਰੀਤ ਸਿੰਘ ਦੇ ਘਰ ਬੰਦੂਕ ਦੀ ਨੋਕ ’ਤੇ ਪਨਾਹ ਲੈਣ ਦੇ ਦੋਸ਼ ਵਿੱਚ ਨਵੀਂ ਐਫਆਈਆਰ ਦਰਜ ਕੀਤੀ ਹੈ।  

ਦੋਵੇਂ ਮੁਲਜ਼ਮ ਆਪਣੀ ਮਰਸਡੀਜ਼ ਕਾਰ (ਐੱਚ.ਆਰ.72ਈ.1818) ’ਚ ਆਏ ਸਨ। ਇਸ ਸਬੰਧੀ ਐਫਆਈਆਰ ਨੰ. 28 ਮਿਤੀ 20.3.2023 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 449, 342, 506 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਮਹਿਤਪੁਰ ਵਿਖੇ ਦਰਜ ਕੀਤੀ ਗਈ ਹੈ। ਆਈਜੀਪੀ ਨੇ ਇਹ ਵੀ ਦੱਸਿਆ ਕਿ ਮੁਹਾਲੀ ਵਿਖੇ ਧਰਨਾ ਵੀ ਚੁੱਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 37 ਵਿਅਕਤੀਆਂ ਨੂੰ ਇਹਤਿਆਤਨ  ਹਿਰਾਸਤ ਵਿੱਚ ਲਿਆ ਗਿਆ ਹੈ।

 

Tags: Crime News Punjab , Punjab Police , Police , Crime News , IGP Sukhchain Gill , Amritpal Singh , Amritpal Singh Khalsa , Amritpal Singh Latest News , Amritpal Singh Today News , Amritpal Singh Full Story , Amritpal Singh Case , Amritpal Singh Case Story , Operation Amritpal Singh , Ajnala Incident , Khalistan , What Is Khalistan , Amritpal Singh AKF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD