Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਾਜਿ਼ਲਕਾ ਜਿ਼ਲ੍ਹੇ ਵਿਚ ਝੀਂਗਾ ਤੇ ਮੱਛੀ ਪਾਲਣ ਨੂੰ ਉਤਸਾਹਿਤ ਕਰਨ ਲਈ ਅਗਲੇ ਦੋ ਸਾਲਾਂ ਦੀ ਕਾਰਜਯੋਜਨਾ ਤਿਆਰ

ਸਰਕਾਰ ਦੇ ਰਹੀ ਹੈ 40 ਤੋਂ 60 ਫੀਸਦੀ ਤੱਕ ਸਬਸਿਡੀ—ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ

DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਫਾਜਿ਼ਲਕਾ , 22 Mar 2023

Last updated on: Mar 22, 2023, 00:00 IST

ਪ੍ਰਧਾਨ ਮੰਤਰੀ ਮਤਸਯ ਪਾਲਣ ਯੋਜਨਾ ਤਹਿਤ ਫਾਜਿ਼ਲਕਾ ਜਿ਼ਲ੍ਹੇ ਵਿਚ ਝੀਂਗਾ ਅਤੇ ਮੱਛੀ ਪਾਲਣ ਨੂੰ ਉਤਸਾਹਿਤ ਕਰਨ ਲਈ ਅਗਲੇ ਦੋ ਵਿੱਤੀ ਵਰਿਆਂ ਲਈ ਕਾਰਜਯੋਜਨਾ ਨੂੰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਪ੍ਰਧਾਨਗੀ ਵਾਲੀ ਕਮੇਟੀ ਵੱਲੋਂ ਪ੍ਰਵਾਨ ਕੀਤਾ ਗਿਆ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਫਾfਜਲਕਾ ਜਿ਼ਲ੍ਹਾ ਜਿੱਥੇ ਧਰਤੀ ਹੇਠਲਾ ਪਾਣੀ ਖਾਰਾ ਹੈ ਵਿਚ ਝੀਂਗਾ ਪਾਲਣ ਦੀਆਂ ਅਪਾਰ ਸੰਭਾਵਨਾਵਾਂ ਹਨ ਅਤੇ ਵੱਡੀ ਗਿਣਤੀ ਵਿਚ ਕਿਸਾਨ ਝੀਂਗਾ ਪਾਲਣ ਕਰ ਵੀ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਦੇ ਇਕ ਹੈਕਟੇਅਰ ਦੇ ਯੁਨਿਟ ਦੀ ਲਾਗਤ 14 ਲੱਖ ਰੁਪਏ ਹੈ ਜਿਸ ਵਿਚੋਂ ਜਨਰਲ ਸ਼ੇ੍ਰਣੀ ਲਈ 40 ਫੀਸਦੀ ਅਤੇ ਔਰਤਾਂ, ਐਸ ਸੀ ਐਸ ਟੀ ਲਈ 60 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। 

ਇਸ ਤੋਂ ਬਿਨ੍ਹਾਂ ਮਿੱਠੇ ਪਾਣੀ ਦੀ ਮੱਛੀ ਦੀ ਕਾਸਤ ਵੀ ਕੀਤੀ ਜਾ ਸਕਦੀ ਹੈ ਜਿਸ ਲਈ ਵੀ ਸਬਸਿਡੀ ਉਪਲਬੱਧ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਮੱਛੀ ਪਾਲਣ ਨੂੰ ਪ੍ਰਫੁਲਿਤ ਕਰਨ ਲਈ ਇਹ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਅਤੇ ਝੀਂਗਾ ਪਾਲਣ ਦਾ ਕਿੱਤਾ ਕਰਨ ਲਈ ਅਗਵਾਈ ਲੈਣ ਅਤੇ ਸਬਸਿਡੀ ਦਾ ਲਾਭ ਲੈਣ ਲਈ ਮੱਛੀ ਪਾਲਣ ਵਿਭਾਗ ਨਾਲ ਰਾਬਤਾ ਕਰਨ।

ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਮੱਛੀ ਦੀ ਮਾਰਕਟਿੰਗ ਲਈ ਆਇਸ ਬਾਕਸ ਸਮੇਤ ਮੋਟਰ ਸਾਇਕਲ, ਇੰਸੂਲੇਟਡ ਵਾਹਨ, ਸਟੋਰ ਆਦਿ ਲਈ ਵੀ ਸਬਸਿਡੀ ਦਿੱਤੀ ਜਾ ਰਹੀ ਹੈ।ਇਸ ਮੌਕੇ ਵਿਭਾਗ ਦੇ ਸਹਾਇਕ ਡਾਇਰੈਕਟਰ ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਕਿਸਾਨ ਮੱਛੀ ਪਾਲਣ ਵਿਚ ਰੂਚੀ ਵਿਖਾ ਰਹੇ ਹਨ। 

ਉਨ੍ਹਾਂ ਨੇ ਕਿਹਾ ਕਿ ਇੱਛੁਕ ਕਿਸਾਨਾਂ ਦੇ ਪਹਿਲਾਂ ਮਿੱਟੀ ਤੇ ਪਾਣੀ ਦੇ ਨਮੂਨੇ ਦੀ ਜਾਂਚ ਕਰਵਾਈ ਜਾਂਦੀ ਹੈ ਅਤੇ ਜ਼ੇਕਰ ਇਹ ਮੱਛੀ ਪਾਲਣ ਦੇ ਯੋਗ ਹੋਵੇ ਤਾਂ ਫਿਰ ਮਾਲ ਰਿਕਾਰਡ ਲੈ ਕੇ ਅਗਲਾ ਕੇਸ ਤਿਆਰ ਕੀਤਾ ਜਾਂਦਾ ਹੈ ਅਤੇ ਕਿਸਾਨਾਂ ਨੂੰ ਸਿਖਲਾਈ ਵੀ ਦਿੱਤੀ ਜਾਂਦੀ ਹੈ।ਇਸ ਮੌਕੇ ਮੱਛੀ ਅਫ਼ਸਰ ਕੋਕਮ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD