Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Shaheed Kartar Singh Sarabha International Airport, Halwara

Web Admin

Web Admin

5 Dariya News

ਚੰਡੀਗੜ੍ਹ , 22 Mar 2023

Last updated on: Mar 22, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ (ਜੀ.ਓ.ਆਈ.) ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣਨ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਹੈ। 

ਇਹ ਮਤਾ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਵੱਲੋਂ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਦੇਸ਼ ਲਈ ਨਿਰਸਵਾਰਥ ਹੋ ਕੇ ਕੰਮ ਕਰਨ ਲਈ ਨੌਜਵਾਨ ਪੀੜ੍ਹੀਆਂ ਵਾਸਤੇ ਪ੍ਰੇਰਨਾ ਸਰੋਤ ਰਹੇ ਹਨ। 

ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲ਼ੇ ਤੋਂ ਮੁਕਤ ਕਰਵਾਉਣ ਲਈ ਅਹਿਮ ਰੋਲ ਅਦਾ ਕੀਤਾ ਅਤੇ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ ਅਤੇ ਫਿਰ ਦੇਸ਼ ਅੰਦਰ ਆਜ਼ਾਦੀ ਪ੍ਰਾਪਤ ਕਰਨ ਲਈ ਅਣਥੱਕ ਮਿਹਨਤ ਕੀਤੀ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣਾ ਸ਼ਹੀਦ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ। 

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੇ ਨਾਮ ਰੱਖਣੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਰਾਸ਼ਟਰੀ ਨੇਤਾਵਾਂ ਦੇ ਨਾਮ 'ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ। 

ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਦੇਸ਼ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਪ੍ਰਦਾਨ ਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਪ੍ਰਦਾਨ ਕਰਨ ਨਾਲ ਇਸ ਐਵਾਰਡ ਦਾ ਮਾਣ ਹੋਰ ਵਧੇਗਾ। 

ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਸੱਚਮੁੱਚ ਇਸ ਐਵਾਰਡ ਦੇ ਹੱਕਦਾਰ ਹਨ ਕਿਉਂ ਜੋ ਇਨ੍ਹਾਂ ਨੇ ਵਿਦੇਸ਼ੀ ਚੁੰਗਲ ਤੋਂ ਦੇਸ਼ ਨੂੰ ਮੁਕਤ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ।  ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਬਦਕਿਸਮਤੀ ਨਾਲ ਆਜ਼ਾਦੀ ਦੇ 75 ਵਰ੍ਹੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਨਾਇਕਾਂ ਨੂੰ ਇਹ ਐਵਾਰਡ ਨਹੀਂ ਦਿੱਤਾ ਗਿਆ। 

ਇਸ ਅਹਿਮ ਮਤੇ ਨੂੰ ਪਾਸ ਕੀਤੇ ਜਾਣ ਮੌਕੇ ਇਜਲਾਸ ਦਾ ਬਾਈਕਾਟ ਕਰਨ ਵਾਲੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਇਹ ਕਾਰਵਾਈ ਇਨ੍ਹਾਂ ਮਹਾਨ ਨਾਇਕਾਂ ਪ੍ਰਤੀ ਘੋਰ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਣਮੱਤੇ ਐਵਾਰਡ ਲਈ ਜੇਤੂਆਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਵੱਲੋਂ ਕੀਤੀ ਜਾਂਦੀ ਹੈ।

ਭਗਵੰਤ ਮਾਨ ਨੇ ਵਿਅੰਗ ਕੱਸਦਿਆਂ ਕਿਹਾ ਕਿ ਸਿਤਮਜ਼ਰੀਫੀ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਦੇ ਦੋ ਸਾਬਕਾ ਪ੍ਰਧਾਨ ਮੰਤਰੀਆਂ ਨੇ ਇਸ ਵੱਕਾਰੀ ਐਵਾਰਡ ਲਈ ਆਪਣੇ ਨਾਵਾਂ ਦੀ ਹੀ ਸਿਫ਼ਾਰਸ਼ ਕਰ ਦਿੱਤੀ ਸੀ। ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਮੌਕੇ 16 ਨਵੰਬਰ ਨੂੰ ਛੁੱਟੀ ਦਾ ਐਲਾਨ ਵੀ ਕੀਤਾ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਲੋੜੀਂਦੀਆਂ ਰਸਮਾਂ ਪੂਰੀਆਂ ਕਰ ਲਈਆਂ ਜਾਣਗੀਆਂ। ਭਗਵੰਤ ਮਾਨ ਨੇ ਇਸ ਮੁੱਦੇ 'ਤੇ ਉਸਾਰੂ ਬਹਿਸ ਵਿੱਚ ਹਿੱਸਾ ਲੈਣ ਅਤੇ ਬਿੱਲ 'ਤੇ ਸੂਬਾ ਸਰਕਾਰ ਦਾ ਸਮਰਥਨ ਕਰਨ ਲਈ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਅਸ਼ਵਨੀ ਸ਼ਰਮਾ ਅਤੇ ਨਛੱਤਰ ਪਾਲ ਸਮੇਤ ਵਿਰੋਧੀ ਧਿਰ ਦੇ ਹੋਰ ਵਿਧਾਇਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। 

ਇਸ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਥੋਂ ਮਈ ਦੇ ਅਖ਼ੀਰ ਜਾਂ ਜੂਨ ਤੱਕ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ 161 ਏਕੜ ਰਕਬੇ ਵਿੱਚ ਲਗਭਗ 50 ਕਰੋੜ ਰੁਪਏ ਦੀ ਲਾਗਤ ਨਾਲ ਇਸ ਨੂੰ ਨੇਪਰੇ ਚਾੜ੍ਹਿਆ ਜਾਵੇਗਾ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ 'ਤੇ ਹੋਰ ਅੱਗੇ ਲਿਆਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ ਅਤੇ ਇਸ ਨਾਲ ਜਿੱਥੇ ਲੁਧਿਆਣਾ ਦੇ ਕਾਰੋਬਾਰੀਆਂ ਨੂੰ ਸਹੂਲਤ ਮਿਲੇਗੀ, ਉਥੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Shaheed Kartar Singh Sarabha International Airport , Halwara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD