Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਲੋਂ ਫੂਡ ਟੈਸਟਿੰਗ ਲਈ ਆਈ ਫੂਡ ਟੈਸਟਿੰਗ ਵੈਨ ਨੂੰ ਸਿਵਲ ਸਰਜਨ ਡਾ ਰੰਜੂ ਸਿੰਗਲਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜਿ਼ਲ੍ਹਾ ਵਾਸੀ 50 ਰੁਪਏ ਦੇ ਕੇ ਫੂਡ ਟੈਸਟਿੰਗ ਵੀਲ ਵੈਨ ਤੋਂ ਕਰਵਾ ਸਕਦੇ ਹਨ ਖਾਣ ਪੀਣ ਵਾਲੇ ਪਦਾਰਥਾਂ ਦੀ ਜਾਂਚ

Health, Sri Muktsar Sahib, Civil Surgeon Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 22 Mar 2023

Last updated on: Mar 22, 2023, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਤਹਿਤ ਕਮਿਸ਼ਨਰ ਫੂਡ ਸੇਫ਼ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਖਾਣ ਪੀਣ ਵਾਲੀਆਂ ਵਸਤਾਂ ਦੇ ਵੱਖ ਵੱਖ ਟੈਸਟਾਂ ਦੀ ਸਹੂਲਤ ਨਾਲ ਲੈਸ ਫੂਡ ਟੈਸਟਿੰਗ ਆਨ ਵੀਲ ਵੈਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ, ਜਿਸ ਨੂੰ ਡਾ ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਹਰੀ ਝੰਡੀ ਦੇ ਕੇ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਕੀਤਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਰੰਜੂ ਸਿੰਗਲਾ ਨੇ ਦੱਸਿਆ ਕਿ ਇਹ ਵੈਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 20 ਦਿਨਾ ਤੱਕ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਟੈਸਟ ਕਰੇਗੀ, ਜਿਸ ਵਿੱਚ ਕੋਈ ਵੀ ਵਿਅਕਤੀ ਪੰਜਾਹ ਰੁਪਏ ਦੇ ਕੇ ਮਸਾਲਿਆਂ, ਦੁੱਧ, ਦੁੱਧ ਤੋਂ ਬਣੀਆਂ ਵਸਤੂਆਂ, ਪਾਣੀ ਅਤੇ ਹੋਰ ਖਾਣ ਪੀਣ ਵਾਲੀਆਂ ਵਸਤਾਂ ਦਾਲਾਂ ਆਦਿ ਦੀ ਜਾਂਚ ਮੌਕੇ ਤੇ ਹੀ ਕਰਵਾ ਸਕਦਾ ਹੈ।

ਉਹਨਾਂ ਦੱਸਿਆ ਕਿ ਇਸ ਵੈਨ ਦਾ ਮੁੱਖ ਮੰਤਵ ਲੋਕਾਂ ਨੂੰ ਖਾਣ ਪੀਣ ਵਾਲੀਆਂ ਸ਼ੁੱਧ ਅਤੇ ਮਿਆਰੀ ਪੱਧਰ ਦੀਆਂ ਵਸਤਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਹੈ ਅਤੇ ਮਿਲਾਵਟਖੋਰੀ ਨੂੰ ਸਮਾਜ ਵਿੱਚੋਂ ਖਤਮ ਕਰਨਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਵੱਖ ਵੱਖ ਦੁਕਾਨਾਂ, ਢਾਬੇ, ਹੋਟਲਾਂ, ਰੈਸਟੋਰੈਂਟਾਂ, ਦੋਧੀਆਂ ਦੇ ਦੁੱਧ ਦੇ ਅਤੇ ਹੋਰ ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲੈਕੇ ਜਾਂਚ ਲਈ ਭੇਜੇ ਜਾਂਦੇ ਹਨ ਅਤੇ ਜਿਨ੍ਹਾਂ ਦੇ ਸੈਂਪਲ ਫੇਲ੍ਹ ਜਾ ਮਿਸ ਬਰਾਂਡਿਡ ਹੁੰਦੇ ਹਨ ਉਹਨਾਂ ਵਿਰੁੱਧ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ ਅਧੀਨ ਬਣਦੀ ਕਾਰਵਾਈ ਕੀਤੀ ਜਾਂਦੀ ਹੈ।

ਉਹਨਾਂ ਦੱਸਿਆ ਕਿ  ਘਰਾਂ ਵਿੱਚ ਵਰਤੀਆਂ ਜਾ ਰਹੀਆਂ ਖਾਣ ਪੀਣ ਦੀਆਂ ਵਸਤਾਂ ਦੀ ਜਾਂਚ ਨੂੰ ਜਰੂਰੀ ਸਮਝਦਿਆਂ ਇਸ ਵੈਨ ਰਾਹੀਂ ਰਿਹਾਇਸ਼ੀ ਇਲਾਕਿਆਂ ਵਿੱਚ ਆਪਣਾ ਟੂਰ ਕਰਕੇ ਲੋਕਾਂ ਦੇ ਘਰਾਂ ਵਿੱਚੋਂ ਸੈਂਪਲ ਲੇ ਕੇ ਉਸਦੀ ਮੌਕੇ ਤੇ ਹੀ ਮਿਆਰ ਦੀ ਜਾਂਚ ਕਰਨੀ ਅਤੇ ਸਬੰਧਿਤ ਨੂੰ ਇਸ ਬਾਰੇ ਜਾਣਕਾਰੀ ਅਤੇ ਜਾਗਰੂਕ ਕਰਨਾ ਹੈ ਤਾਂ ਜੋ ਖਪਤਕਾਰ ਨੂੰ ਇਹ ਜਾਣਕਾਰੀ ਹੋ ਸਕੇ ਕਿ ਉਹ ਜਿਸ ਦੁਕਾਨ ਤੋਂ ਸਮਾਨ ਖਰੀਦ ਰਿਹਾ ਹੈ ਕੀ ਉਸ ਨੂੰ ਮਿਆਰੀ ਪੱਧਰ ਦਾ ਮਿਲ ਰਿਹਾ ਹੈ।

ਇਸ ਮੌਕੇ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਸਮੇਂ ਸਮੇਂ ਤੇ ਖਾਣ ਪੀਣ ਦੀਆਂ ਵਸਤੂਆਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ ਜਾ ਰਹੇ ਹਨ ਲਤ। ਆਉਣ ਵਾਲੇ ਦਿਨਾਂ ਵਿੱਚ ਖਾਣ ਪੀਣ ਵਾਲੀਆਂ ਵਸਤੂਆਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ। 

ਇਸ ਵੈਨ ਦੀ ਸੁਪਰਵੀਜ਼ਨ ਸ੍ਰੀ ਅਭੀਨਵ ਕੁਮਾਰ ਫੂਡ ਸੇਫ਼ਟੀ ਅਫ਼ਸਰ ਵੱਲੋਂ ਕੀਤੀ ਜਾਵੇਗੀ। ਇਸ ਸਮੇਂ ਡਾ ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ,ਮਨਪ੍ਰੀਤ ਕੌਰ ਸੁਪਰਡੈਂਟ ਸਰਬਜੀਤ ਸਿੰਘ, ਵਿਕਰਮਜੀਤ ਸਿੰਘ ਵੀ ਹਾਜ਼ਰ ਸਨ।

 

Tags: Health , Sri Muktsar Sahib , Civil Surgeon Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD