Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਜ਼ਿਲ੍ਹੇ ਨੂੰ ਟੀ.ਬੀ. ਮੁਕਤ ਬਣਾਉਣ ਲਈ ਲੋਕਾਂ ਨੂੰ ਟੀ.ਬੀ. ਦੇ ਬਚਾਅ ਅਤੇ ਲੱਛਣਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ-ਡਿਪਟੀ ਕਮਿਸ਼ਨਰ ਬਲਦੀਪ ਕੌਰ

ਵਿਸ਼ਵ ਟੀ.ਬੀ. ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ

DC Mansa, Deputy Commissioner Mansa, Baldeep Kaur, Health

Web Admin

Web Admin

5 Dariya News

ਮਾਨਸਾ , 22 Mar 2023

Last updated on: Mar 22, 2023, 00:00 IST

ਸਥਾਨਕ ਬੱਚਤ ਭਵਨ ਵਿਖੇ ਵਿਸ਼ਵ ਟੀ.ਬੀ. ਦਿਵਸ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਮੁੱਖ ਮਹਿਮਾਨ ਵਜ਼ੋਂ ਪਹੁੰਚੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਜ਼ਿਲ੍ਹੇ ਦੇ ਸਮੂਹ ਹੈਲਥ ਐਂਡ ਵੈਲਨੈਸ ਸੈਂਟਰਾਂ ਵਿਖੇ ਤਾਇਨਾਤ ਸੀ.ਐਚ.ਓ. ਅਤੇ ਬਲਾਕ ਐਜੂਕੇਟਰਜ਼ ਨੂੰ ਜ਼ਿਲ੍ਹੇ ਨੂੰ ਟੀ.ਬੀ. ਮੁਕਤ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਦੇ ਬਚਾਅ ਅਤੇ ਲੱਛਣਾਂ ਬਾਰੇ ਜਾਗਰੂਕ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਅਸੀਂ ਕੋਵਿਡ ਵਰਗੀ ਮਹਾਂਮਾਰੀ ਨੂੰ ਹਰਾਇਆ ਸੀ, ਉਸੇ ਤਰ੍ਹਾਂ ਹੀ ਟੀ.ਬੀ. ਦਾ ਵੀ ਜ਼ਿਲ੍ਹੇ ਵਿੱਚੋਂ ਖ਼ਾਤਮਾ ਕਰਨ ਲਈ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਟੀ.ਬੀ. ਲਾਗ ਦੀ ਬਿਮਾਰੀ ਨਹੀਂ ਹੈ ਅਤੇ ਇਸ ਦਾ ਪੱਕੇ ਤੌਰ ’ਤੇ ਇਲਾਜ਼ ਸੰਭਵ ਹੈ। 

ਟੀ.ਬੀ.ਦੀ ਬਿਮਾਰੀ ਨੂੰ ਲੈ ਕੇ ਕਈ ਤਰ੍ਹਾਂ ਦੇ ਭਰਮ-ਭੁਲੇਖੇ ਪਾਏ ਜਾਂਦੇ ਸਨ, ਪਰੰਤੂ ਜਿਵੇਂ-ਜਿਵੇਂ ਵਿਗਿਆਨ ਨੇ ਤਰੱਕੀ ਕੀਤੀ ਇਸ ਬਿਮਾਰੀ ਦਾ ਪੱਕਾ ਇਲਾਜ ਡਾਟਸ ਪ੍ਰਣਾਲੀ ਰਾਹੀਂ ਕੀਤਾ ਜਾਣ ਲੱਗਾ ਹੈ।ਜ਼ਿਲ੍ਹਾ ਨੋਡਲ ਅਫ਼ਸਰ ਟੀ.ਬੀ. ਡਾ. ਨਿਸ਼ੀ ਸੂਦ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਲੋਕਾਂ ਨੂੰ ਜਾਗਰੂਕ ਅਤੇ ਇਲਾਜ ਲਈ ਅੱਠ ਮਾਈਕਰੋਸਕੋਪੀ ਸੈਂਟਰ ਮਾਨਸਾ, ਖਿਆਲਾ ਕਲਾਂ, ਭੀਖੀ, ਬੁਢਲਾਡਾ, ਬਰੇਟਾ, ਬੋਹਾ, ਸਰਦੂਲਗੜ੍ਹ ਅਤੇ ਝੁਨੀਰ ਵਿਖੇ ਬਣਾਏ ਹੋਏ ਹਨ। 

ਫੀਲਡ ਸੁਪਰਵਾਈਜ਼ਰਾਂ ਵੱਲੋਂ ਪਿੰਡ-ਪਿੰਡ ਕੈਂਪ ਲਗਾ ਕੇ ਟੀ.ਬੀ.ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨੀਮੀਨੇੇਟ ਦਾ ਮੁੱਖ ਮਕਸਦ ਲੋਕਾਂ ਨੂੰ ਟੀ.ਬੀ. ਦੀ ਬਿਮਾਰੀ ਪ੍ਰਤੀ ਜਾਗਰੂਕ ਕਰਕੇ 2025 ਤੱਕ ਟੀ.ਬੀ.ਨੂੰ ਰੋਕਣਾ ਹੈ। ਇਸ ਮੁਹਿੰਮ ਦੌਰਾਨ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ ਘਰ-ਘਰ ਜਾ ਕੇ ਟੀ.ਬੀ.ਰੋਗ ਦੇ ਖਾਤਮੇਂ ਲਈ ਸਹਿਯੋਗ ਕਰਨਗੇ, ਟੀ.ਬੀ ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਪਹੁੰਚਾਉਣਗੇ। 

ਉਨ੍ਹਾਂ ਕਿਹਾ ਕਿ ਦੋ ਹਫਤਿਆਂ ਤੋਂ ਪੁਰਾਣੀ ਖੰਘ, ਰਾਤ ਸਮੇਂ ਬੁਖਾਰ, ਖੰਘ ਵਿਚ ਬਲਗਮ ਦਾ ਆਉਣਾ ਆਦਿ ਦੀ ਸ਼ਿਕਾਇਤ ਹੋਣ ਦੀ ਸੂਰਤ ਵਿੱਚ ਬਲਗਮ ਦੀ ਜਾਂਚ ਅਤੇ ਛਾਤੀ ਦਾ ਐਕਸਰੇ ਕਰਕੇ ਇਸ ਬਿਮਾਰੀ ਦਾ ਪਤਾ ਲਗਾਇਆ ਜਾਵੇਗਾ। ਡਾਕਟਰ ਦੀ ਸਲਾਹ ਨਾਲ ਨਿਯਮਿਤ ਇਲਾਜ ਦੇ ਨਾਲ ਇਸ ਬਿਮਾਰੀ ਨੂੰ ਪੂਰੀ ਤਰ੍ਹਾਂ ਛੁਟਕਾਰਾ ਮਿਲ ਸਕਦਾ ਹੈ।

ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੇ ਟੀ.ਬੀ ਬਿਮਾਰੀ ਦਾ ਅਨੁਮੂਲਨ ਕਰਨ ਦਾ ਨਿਸ਼ਚਾ ਕੀਤਾ ਹੋਇਆ ਹੈ। ਸਾਨੂੰ ਸਾਰਿਆਂ ਨੂੰ ਰਲ ਕੇ ਟੀ.ਬੀ ਜਿਹੀ ਲਾਗ ਦੀ ਬਿਮਾਰੀ ਨੂੰ 2025 ਤੱਕ ਖ਼ਤਮ ਕਰਨ ਲਈ ਸਹਿਯੋਗ ਦੇਣ ਦਾ ਪ੍ਰਣ ਲੈਣਾ ਚਾਹੀਦਾ ਹੈ। 

ਇਸ ਮੌਕੇ ਜ਼ਿਲਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਪਵਨ ਕੁਮਾਰ ਨੇ ਦੱਸਿਆ ਕਿ  ਇਸ ਮੁਹਿੰਮ ਦੌਰਾਨ ਪੇਂਡੂ ਇਲਾਕੇ ਵਿੱਚ ਸਕੂਲ ਅਧਿਆਪਕਾਂ ਅਤੇ ਆਂਗਣਵਾਡੀ ਵਰਕਰਾਂ ਦੇ ਨਾਲ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ ਅਤੇ ਹਰ ਘਰ ਤੱਕ ਟੀ.ਬੀ. ਦੀ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।

ਇਸ ਮੌਕੇ ਕੇਵਲ ਸਿੰਘ, ਹਰਬੰਸ ਲਾਲ, ਤਿਰਲੋਕ ਸਿੰਘ ਬਲਾਕ ਐਜੂਕੇਟਰ ਅਤੇ ਸੁਰਿੰਦਰ ਕੁਮਾਰ ਐਸ.ਟੀ.ਐਸ. ਗੁੁਰਪ੍ਰੀਤ ਸਿੰਘ ਐਲ.ਟੀ., ਗੁਰਸੇਵਕ ਸਿੰਘ ਟੀ.ਹੈਲਥ ਵਿਜਿਟਰ, ਮੰਗਲ ਸਿੰਘ ਐਸ.ਟੀ.ਐਸ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।  

 

Tags: DC Mansa , Deputy Commissioner Mansa , Baldeep Kaur , Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD