Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ

ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਵਲੋਂ ਨਸ਼ਿਆਂ ਵਿਰੁੱਧ ਪੈਦਲ ਮਾਰਚ

Shaheed Bhagat Singh, Rajguru, Sukhdev Thapar

Web Admin

Web Admin

5 Dariya News

ਪਟਿਆਲਾ , 23 Mar 2023

Last updated on: Mar 23, 2023, 00:00 IST

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਇਲ ਪਟਿਆਲਾ ਰਾਇਡਰਸ ਦੇ ਸਹਿਯੋਗ ਨਾਲ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਸਾਇਕਲ ਰੈਲੀ ਕਰਵਾਈ ਗਈ।

ਇਸ ਸਾਇਕਲ ਰੈਲੀ ਨੂੰ ਭੁਪਿੰਦਰ ਰੋਡ, ਨੇੜੇ ਪੀ.ਡਬਲਯੂ.ਡੀ ਰੈਸਟ ਹਾਊਸ ਤੋਂ ਝੰਡੀ ਦੇ ਕੇ ਰਵਾਨਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਹੋਰ ਸ਼ਹੀਦਾਂ ਦੀ ਜਿ਼ੰਦਗੀ, ਫ਼ਲਸਫ਼ੇ ਤੋਂ ਅੱਜ ਦੀ ਨੌਜਵਾਨੀ ਨੂੰ ਸੇਧ ਲੈਣ ਦੀ ਲੋੜ ਹੈ।

ਏਡੀਸੀ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਕੇ ਸਾਡੇ ਨੌਜਵਾਨ ਚੰਗੀ ਸੋਚ ਨਾਲ ਅੱਗੇ ਵਧਣ।ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ ਆਈ ਏ ਐਸ) ਡਾ. ਅਕਸ਼ਿਤਾ ਗੁਪਤਾ ਵੀ ਮੌਜੂਦ ਸਨ।

ਇਸੇ ਦੌਰਾਨ 8 ਮਾਰਚ ਤੋਂ 30 ਮਾਰਚ ਤੱਕ ਚੱਲ ਰਹੇ ਮਹਿਲਾ ਮਾਹ ਤਹਿਤ ਪਿੰਕ ਰੰਗ ਦੀ ਡਰੈੱਸ ਚ ਪੁੱਜੀਆਂ ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਨੇ ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ ਦੀ ਅਗਵਾਈ ਹੇਠ ਪੋਸ਼ਣ ਪਖਵਾੜੇ ਦੇ ਮੱਦੇਨਜ਼ਰ ਨਸ਼ਿਆਂ ਵਿਰੁੱਧ ਪੈਦਲ ਮਾਰਚ ਵੀ ਕੀਤਾ।ਸਾਈਕਲ ਰੈਲੀ ਦੇ ਮੁੱਖ ਪ੍ਰਬੰਧਕ ਭਵਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਰਾਇਲ ਪਟਿਆਲਾ ਰਾਇਡਰਸ ਦੇ ਸਾਇਕਲਿਸਟਾਂ ਨੇ ਫਲਾਵਰ ਵੈਲੀ ਧਬਲਾਨ ਤੋਂ ਵਾਪਸੀ ਤੱਕ ਸਾਈਕਲ ਚਲਾਇਆ।

ਨਸ਼ਿਆਂ ਵਿਰੁੱਧ ਸੁਨੇਹਾ ਦਿੰਦੀ ਇਸ ਸਾਈਕਲ ਰੈਲੀ ਵਿਚ ਹਰ ਉਮਰ ਵਰਗ ਦੇ ਨਾਗਰਿਕਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ।ਭਵਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਰਾਇਲ ਰਾਇਡਰਸ ਗਰੁੱਪ ਦੇ ਮੈਂਬਰਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸਾਈਕਲ ਰਾਈਡ ਦਾ ਆਜੋਯਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਿਸ਼ੇਸ਼ ਸਹਿਯੋਗ ਕਰਦੇ ਹੋਏ ਪਾਵਰ ਹਾਊਸ ਯੂਥ ਕਲੱਬ, ਯੂਥ ਫੈਡਰੇਸ਼ਨ ਆਫ ਇੰਡੀਆ ਤੇ ਨਸ਼ਾ ਵਿਰੁੱਧ ਭਾਰਤ ਅਭਿਆਨ ਤੋਂ ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ, ਨਸ਼ਾ ਵਿਰੋਧੀ ਮੁਹਿੰਮ ਦੇ ਵਲੰਟੀਅਰ ਰੁਪਿੰਦਰ ਕੌਰ, ਆਈ ਟੀ ਆਈ ਲੜਕੇ ਤੋਂ ਲੈਫਟੀਨੈਂਟ ਜਗਦੀਪ ਜੋਸ਼ੀ, ਮੋਦੀ ਕਾਲਜ ਤੋਂ ਲੈਫਟੀਨੈਂਟ ਰੋਹਿਤ ਸਚਦੇਵਾ, ਮਹਿੰਦਰਾ ਕਾਲਜ ਤੋਂ ਅਮਰਜੀਤ ਸਿੰਘ, ਸਾਬਕਾ ਐਸ ਪੀ ਮਨਜੀਤ ਸਿੰਘ ਬਰਾੜ, ਮੈਡਮ ਸੁਮਨ ਬੱਤਰਾ, ਐਡਵੋਕੇਟ ਬਲਬੀਰ ਸਿੰਘ ਬਲਿੰਗ, ਫਰੈਂਡਜ਼ ਆਫ ਐਨਵਾਇਰਨਮੈਂਟ ਪਾਰਕ, ਪਟਿਆਲਾ ਰੋਡੀਜ਼, ਟੀਡੀਪੀ ਪਟਿਆਲਾ,  ਰਨਰ ਸੁਕੈਡ, ਹਿਮਾਲੀਐੱਨ ਸਾਈਕਲਿੰਗ ਗਰੁੱਪ, ਫਰੈਂਡਜ਼ ਆਨ ਵੀਲ੍ਹ ਸਮੇਤ ਵੱਡੀ ਗਿਣਤੀ ਹੋਰ ਸਮਾਜ ਸੇਵੀ ਵਲੰਟੀਅਰਾਂ ਨੇ ਵੀ ਸ਼ਿਰਕਤ ਕੀਤੀ।

 

Tags: Shaheed Bhagat Singh , Rajguru , Sukhdev Thapar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD