Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਦੇਸ਼ ਭਗਤ ਯਾਦਗਾਰੀ ਸੋਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ

Krishan Kumar Bawa, Punjab Pradesh Congress Committee, Congress, Punjab Congress

Web Admin

Web Admin

5 Dariya News

ਲੁਧਿਆਣਾ , 23 Mar 2023

Last updated on: Mar 23, 2023, 00:00 IST

ਲੁਧਿਆਣਾ ਸਥਿਤ ਸ਼ਹੀਦ ਰਾਜਗੁਰੂ ਨਗਰ ਵਿਖੇ ਦੇਸ਼ ਭਗਤ ਯਾਦਗਾਰੀ ਸੋਸਾਇਟੀ ਲੁਧਿਆਣਾ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ  ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਸ਼ਹੀਦੀ ਦਿਵਸ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਜੀ ਦੀ ਅਗਵਾਈ ਹੇਠ ਮਨਾਇਆ ਗਿਆ।ਇਸ ਮੌਕੇ ਬੋਲਦਿਆਂ ਪੰਜਾਬੀ ਲੇਖਕ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਹੀ ਕੌਮ ਦੀ ਹਯਾਤ ਬਣਦੀ ਹੈ। 

ਦੂਜੇ ਲਾਹੌਰ ਸਾਜ਼ਿਸ਼ ਕੇਸ ਵਿੱਚ ਸ਼ਾਮਿਲ ਇਹ ਤਿੰਨ ਯੋਧੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਅੰਗਰੇਜ਼ ਵਿਰੋਧੀ ਲੋਕ ਚੇਤਨਾ ਲਹਿਰ ਦੇ ਰੌਸ਼ਨ ਚਿਰਾਗ ਸਨ। ਉਨ੍ਹਾਂ ਕਿਹਾ ਕਿ ਸ਼ਾਸਤਰ ਦੇ ਲੜ ਲੱਗੇ ਇਨ੍ਹਾਂ ਸੂਰਮਿਆਂ ਨੂੰ ਸਿਰਫ਼ ਸ਼ਸਤਰ ਧਾਰੀ ਗਰਦਾਨਣਾ  ਨਿਰੋਲ ਸਾਜ਼ਿਸ਼ ਵਾਂਗ ਹੈ ਕਿਉਂਕਿ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਸੁਖਦੇਵ ਦੀਆਂ ਲਿਖਤਾਂ ਉਨ੍ਹਾਂ ਨੂੰ ਗਿਆਨ ਭਰਪੂਰ ਸ਼ਾਸਤਰੀ ਐਲਾਨਦੀਆਂ ਹਨ। 

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਸਿਰ ਝੁਕਾਉਂਦਿਆਂ ਪ੍ਰੋਃ  ਗਿੱਲ ਨੇ ਕਿਹਾ ਕਿ ਅੱਜ ਉਹ ਕਲਮ ਕਿੱਥੇ ਹੈ ਜਨਾਬ,ਜਿਸ ਨਾਲ ਸੂਰਮਿਆਂ ਨੇ ਪਹਿਲੀ ਵਾਰ,ਇਨਕਲਾਬ ਜ਼ਿੰਦਾਬਾਦ ਲਿਖਿਆ ਸੀ ।ਜਿਸ ਨਾਲ ਉਨ੍ਹਾਂ ਦੇ ਸ਼ਬਦ ਅੰਗਿਆਰ ਬਣੇ,ਜ਼ਾਲਮ ਦੀਆਂ ਨਜ਼ਰਾਂ ’ਚ ਮਾਰੂ ਹਥਿਆਰ ਬਣੇ ,ਬੇਕਸਾਂ ਦੇ ਯਾਰ ਬਣੇ,ਨੌਜਵਾਨ ਮੱਥਿਆਂ ’ਚ,ਸਦੀਵ ਲਲਕਾਰ ਬਣੇ ਨੌਜਵਾਨ ਲੱਭਣ ਕਿ ਉਹ ਕਿਤਾਬ ਕਿੱਥੇ ਹੈਜਿਸ ਦਾ ਪੰਨਾ ਮੋੜ ਕੇ,ਇਨਕਲਾਬੀ ਨਾਲ ਰਿਸ਼ਤਾ ਜੋੜ ਕੇ,ਸੂਰਮਿਆਂ ਨੇ ਕਿਹਾ ਸੀ ਕਿ ਅਸੀਂ ਬਾਕੀ ਇਬਾਰਤ,ਮੁੜ ਮੁੜ ਉਦੋਂ ਤੀਕ ਪੜ੍ਹਦੇ ਰਹਾਂਗੇ,ਜਦ ਤੀਕ ਨਹੀਂ ਮੁੱਕਦੀ,ਗੁਰਬਤ ਤੇ ਜ਼ਹਾਲਤ ।

ਅਸੀਂ ਬਾਰ ਬਾਰ ਜੰਮ ਕੇ ਕਰਦੇ ਰਹਾਂਗੇ ਚਿੜੀਆਂ ਦੀ ਵਕਾਲਤ ।ਮਾਸ ਨੋਚਦੇ ਬਾਜ਼ਾਂ ਦੇ ਖ਼ਿਲਾਫ਼, ਲੜਦੇ ਰਹਾਂਗੇ, ਯੁੱਧ ਕਰਦੇ ਰਹਾਂਗੇ।ਵਿਸ਼ਵ ਪ੍ਰਸਿੱਧ ਕਲਾਕਾਰ ਤੇ ਮਾਰਕਫੈੱਡ ਦੇ ਸਾਬਕਾ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਦੇਸ਼ ਆਜ਼ਾਦੀ ਮਗਰੋਂ ਅਸੀਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਮਝਣ ਵਿੱਚ ਉੱਕੇ ਹਾਂ। 

ਅਸੀਂ ਆਜ਼ਾਦ ਤਾਂ ਹੋ ਗਏ ਹਾਂ ਪਰ ਆਤਮ ਨਿਰਭਰ ਨਹੀਂ ਹੋ ਸਕੇ। ਸ਼ਹੀਦ ਸਾਨੂੰ ਅੱਜ ਵੀ ਸੁਆਲ ਕਰਦੇ ਹਨ ਕਿ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਵਜੂਦ ਅਜੇ ਵੀ ਕਪਾਹ ਚੁਗਦੀ ਚੋਗੀ ਦੇ ਤਨ ਤੇ ਲੰਗਾਰ ਕਿਉਂ ਹਨ।ਦੇਸ਼ ਭਗਤ ਯਾਦਗਾਰ ਸੋਸਾਇਟੀ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਆਖਿਆ ਕਿ ਜਿਸ ਮਨੁੱਖ ਦੀ ਸਿਰਜਣਾ ਕਰਨ ਦਾ ਸੁਪਨਾ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੇ ਲਿਆ ਸੀ, ਉਹ ਅਜੇ ਅਧੂਰਾ ਹੈ। 

ਸਿੱਖਿਆ ਸਿਹਤ ਤੇ ਬੁਨਿਆਦੀ ਸਹੂਲਤਾਂ ਅਜੇ ਵੀ ਮਾਨਣ ਯੋਗ ਨਹੀਂ ਬਣ ਸਕਿਆ। ਇਹ ਸਿਰਫ਼ ਸਿਆਸਤਦਾਨਾਂ ਦੀ ਹੀ ਹਾਰ ਨਹੀਂ ਸਗੋਂ ਬਿਉਰੋਕਰੇਸੀ ਤੇ ਲੋਕਾਂ ਲਈ ਵੀ ਨਮੋਸ਼ੀ ਦਾ ਕਾਰਨ ਹੈ। ਇਸ ਨੂੰ ਥਾਂ ਸਿਰ ਕਰਨ ਲਈ ਸਿਆਸੀ ਵਖਰੇਵਿਆਂ ਤੋਂ ਉੱਪਰ ਉਠ ਕੇ ਤੁਰਾ ਚਾਹੀਦਾ ਹੈ।

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਨੇ ਆਪਣਾ ਗੀਤ ਚਿਰਾਗਾਂ ਨੂੰ ਜਗਾਉ ਮਿਹਰਬਾਨੋ ਸੁਣਾ ਕੇ ਮਾਹੌਲ ਵਿੱਚ ਅਦਬੀ ਰੰਗ ਭਰਿਆ।

 

Tags: Krishan Kumar Bawa , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD