Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੇਸ਼ ਲਈ ਸ਼ਹਾਦਤ ਪਾਉਣ ਵਾਲੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਮੁੱਖ ਟੀਚਾ : ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦ ਦਿਹਾੜੇ ਮੌਕੇ ਸਹੀਦਾਂ ਨੂੰ ਕੀਤਾ ਨਮਨ

Daljit Singh Grewal, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 23 Mar 2023

Last updated on: Mar 23, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਜਗਰਾਓਂ ਪੁੱਲ ਵਿਖੇ  ਸ਼ਹੀਦ-ਏ-ਆਜ਼ਮ ਭਗਤ ਸਿੰਘ, ਸਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ  ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ  ਦੇ ਫੁੱਲ ਭੇਂਟ ਕਰਦਿਆਂ ਸ਼ਰਧਾਂਜਲੀ ਦਿੱਤੀ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ ਪਿਛਲੀਆਂ ਸਰਕਾਰਾਂ ਭੁੱਲ ਚੁੱਕੀਆਂ ਸਨ  ਅਤੇ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਣ ਤੋਂ ਪਹਿਲਾਂ ਸ਼ਹੀਦਾਂ ਦੀ ਮਿੱਟੀ ਨੂੰ ਆਪਣੇ ਮੱਥੇ ਨਾਲ ਲਾ ਕੇ ਸੂਬਾ ਵਾਸੀਆਂ ਦੀ ਸੇਵਾ ਲਈ ਸੌਂਹ ਖਾਧੀ ਅਤੇ ਕਿਹਾ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡਣਗੇ ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹ ਸਭ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾ ਕੇ ਜੇਲ੍ਹਾ ਵਿੱਚ ਸੁੱਟ ਰਹੀ ਹੈ ਉਥੇ ਹੀ ਦੂਜੇ ਪਾਸੇ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਨੇ ਦੇਸ਼ ਦੀ ਖਾਤਰ ਅੰਗਰੇਜ਼ ਹਕੂਮਤ  ਦਾ ਡੱਟ ਕੇ ਮੁਕਾਬਲਾ ਕਰਦੇ ਹੋਏ ਦੇਸ਼ ਲਈ ਸ਼ਹਾਦਤ ਦਿੱਤੀ ਜਿਸ ਨੂੰ ਦੇਸ਼ ਵਾਸੀ ਹਮੇਸ਼ਾ ਯਾਦ ਰੱਖਣਗੇ ਤੇ ਹਮੇਸ਼ਾ ਰਿਣੀ ਰਹਿਣਗੇ।

ਇਸ ਮੌਕੇ ਆਪ ਆਗੂ ਜਸਵਿੰਦਰ ਸੰਧੂ, ਮੈਡਮ ਇੰਦਰਜੀਤ ਕੌਰ, ਚੌਧਰੀ ਚਮਨ ਲਾਲ , ਰਵਿੰਦਰ ਸਿੰਘ ਰਾਜੂ, ਬੱਬਲੂ ਸ਼ਰਮਾ, ਸੁਰਿੰਦਰ ਮਦਾਨ , ਧਰਮਿੰਦਰ ਫੌਜੀ , ਇੰਦਰਪ੍ਰੀਤ ਮਿੰਕੁ, ਕਮਲਜੀਤ ਮਿਗਲਾਨੀ, ਸੁਰਜੀਤ ਠੇਕੇਦਾਰ, ਅਵਤਾਰ ਦਿਓਲ, ਹਰਸ਼ਰਣ, ਅਮਰਜੀਤ ਸਿੰਘ, ਅਸ਼ਵਨੀ ਸ਼ਰਮਾ ਗੋਬੀ, ਵਿਧਾਇਕ ਪੀ.ਏ. ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ ।

 

Tags: Daljit Singh Grewal , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD