Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਤੇ ਸੀਨੀਅਰ ਕਾਂਗਰਸੀ ਆਗੂ ਵੱਖ-ਵੱਖ ਡੇਰਿਆਂ ਵਿਖੇ ਹੋਏ ਨਤਮਸਤਕ

ਕਾਂਗਰਸੀ ਆਗੂਆਂ ਨੇ ਡੇਰਾ ਸੱਚਖੰਡ ਬੱਲਾਂ, ਡੇਰਾ ਬਾਬਾ ਜੌੜੇ, ਭਗਵਾਨ ਵਾਲਮੀਕਿ ਯੋਗ ਆਸ਼ਰਮ (ਰਹੀਮਪੁਰ), ਡੇਰਾ ਬਾਬਾ ਮੁਰਾਦ ਸ਼ਾਹ, ਡੇਰਾ ਬਾਬਾ ਲਾਲ ਬਾਦਸ਼ਾਹ ਅਤੇ ਗੁਰਦੁਆਰਾ ਸ੍ਰੀ ਮਾਲੜੀ ਸਾਹਿਬ ਵਿਖੇ ਟੇਕਿਆ ਮੱਥਾ

Partap Singh Bajwa, Congress, Punjab Congress, Karamjit Kaur Chaudhary

Web Admin

Web Admin

5 Dariya News

ਜਲੰਧਰ , 23 Mar 2023

Last updated on: Mar 23, 2023, 00:00 IST

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਵੀਰਵਾਰ ਨੂੰ ਕਈ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਵੱਖ-ਵੱਖ ਡੇਰਿਆਂ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਬਾਬਾ ਨਿਰੰਜਨ ਦਾਸ ਜੀ, ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬਾ ਜੌੜੇ) ਵਿਖੇ ਸੰਤ ਬਾਬਾ ਨਿਰਮਲ ਦਾਸ ਜੀ ਤੇ ਭਗਵਾਨ ਵਾਲਮੀਕਿ ਯੋਗ ਆਸ਼ਰਮ (ਰਹੀਮਪੁਰ) ਵਿਖੇ ਸੰਤ ਬਾਬਾ ਪ੍ਰਗਟ ਨਾਥ ਜੀ ਤੋਂ ਅਸ਼ੀਰਵਾਦ ਲਿਆ ਅਤੇ ਡੇਰਾ ਬਾਬਾ ਮੁਰਾਦ ਸ਼ਾਹ, ਡੇਰਾ ਬਾਬਾ ਲਾਲ ਬਾਦਸ਼ਾਹ ਤੇ ਗੁਰਦੁਆਰਾ ਸ੍ਰੀ ਮਾਲੜੀ ਸਾਹਿਬ ਵਿਖੇ ਮੱਥਾ ਟੇਕਿਆ। 

ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ, ਜਲੰਧਰ ਉੱਤਰੀ ਵਿਧਾਇਕ ਅਵਤਾਰ ਸਿੰਘ ਜੂਨੀਅਰ, ਆਦਮਪੁਰ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਤੇ ਚੌਧਰੀ ਸੁਰਿੰਦਰ ਸਿੰਘ ਅਤੇ ਨਕੋਦਰ ਹਲਕੇ ਦੇ ਇੰਚਾਰਜ ਡਾ. ਨਵਜੋਤ ਦਹੀਆ ਹਾਜ਼ਰ ਸਨ। 

ਕਾਦੀਆਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਚੌਧਰੀ ਪਰਿਵਾਰ ਦਹਾਕਿਆਂ ਤੋਂ ਡੇਰਾ ਸੱਚਖੰਡ ਬੱਲਾਂ ਨਾਲ ਜੁੜੇ ਹੋਏ ਹਨ ਅਤੇ ਇਹ ਮਾਸਟਰ ਗੁਰਬੰਤਾ ਸਿੰਘ ਹੀ ਸਨ, ਜਿਨ੍ਹਾਂ ਨੇ 1976 ਵਿਚ ਬੱਲਾਂ ਵਿਖੇ ਸੰਤ ਹਰੀ ਦਾਸ ਸਤਿਸੰਗ ਹਾਲ ਦਾ ਨੀਂਹ ਪੱਥਰ ਰੱਖਿਆ ਸੀ, ਪਰ ਹੁਣ ਨਵੀਂ ਬਣੀ 'ਆਪ' ਪਾਰਟੀ ਤੇ ਸਰਕਾਰ ਦੇ ਸਿਆਸੀ ਮੌਕਾਪ੍ਰਸਤ ਆਗੂ ਜਲੰਧਰ ਦੀ ਆਗਾਮੀ ਜ਼ਿਮਨੀ ਚੋਣ ਵਾਸਤੇ ਕੁਝ ਵੋਟਾਂ ਹਾਸਲ ਕਰਨ ਦੀ ਬੇਚੈਨੀ ਨਾਲ ਧਾਰਮਿਕ ਅਸਥਾਨਾਂ ਦੇ ਗੇੜੇ ਮਾਰ ਰਹੇ ਹਨ, ਪਰ ਅਸਲੀਅਤ ਇਹ ਹੈ ਕਿ ਲੋਕ ਇੱਕ ਸਾਲ ਵਿੱਚ ਹੀ ਆਮ ਆਦਮੀ ਪਾਰਟੀ ਤੋਂ ਅੱਕ ਚੁੱਕੇ ਹਨ ਅਤੇ ਮੌਕਾ ਮਿਲਦੇ ਸਾਰ ਹੀ ਉਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਤਿਆਰ ਹਨ। 

ਡੇਰਾ ਸੱਚਖੰਡ ਬੱਲਾਂ ਵਿਖੇ ਕਾਂਗਰਸੀ ਆਗੂਆਂ ਨੇ ਸੰਤ ਬਾਬਾ ਨਿਰੰਜਨ ਦਾਸ ਨਾਲ 50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ-ਆਧੁਨਿਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ 25 ਕਰੋੜ ਰੁਪਏ ਦਾ ਚੈੱਕ ਜਾਰੀ ਕੀਤਾ ਸੀ, ਪਰ ਕ੍ਰੈਡਿਟ ਲੈਣ ਦੀ ਕੋਸ਼ਿਸ਼ ਵਿੱਚ ‘ਆਪ’ ਸਰਕਾਰ ਨੇ ਇਹ ਜਾਰੀ ਕੀਤੀ ਰਾਸ਼ੀ ਵਾਪਸ ਲੈ ਲਈ ਅਤੇ ਮੁੜ ਗਰਾਂਟ ਮਨਜ਼ੂਰ ਕਰਨ ਦਾ ਡਰਾਮਾ ਕੀਤਾ। 

ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੰਤ ਨਿਰੰਜਨ ਦਾਸ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਹਾਲ ਹੀ ਵਿੱਚ ਖਤਮ ਹੋਏ ਬਜਟ ਸੈਸ਼ਨ ਦੌਰਾਨ 50 ਕਰੋੜ ਰੁਪਏ ਦੀ ਗਰਾਂਟ ਦਾ ਮਾਮਲਾ ਉਠਾਇਆ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਗਰਾਂਟ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ‘ਆਪ’ ਸਰਕਾਰ ਨੇ ਪਹਿਲਾਂ ਇਸ ਗਰਾਂਟ ਦੀ ਰਿਲੀਜ਼ ਨੂੰ ਰੋਕ ਦਿੱਤਾ ਅਤੇ ਫਿਰ ਸਾਰਾ ਸਿਹਰਾ ਆਪਣੇ ਸਿਰ ਲੈਣ ਲਈ ਅਧਿਐਨ ਕੇਂਦਰ ਪ੍ਰੋਜੈਕਟ ਵਾਸਤੇ ਉਹੀ ਗਰਾਂਟ ਮਨਜ਼ੂਰ ਕਰਨ ਦਾ ਨਾਟਕ ਕੀਤਾ। 

ਆਗੂਆਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ’ਤੇ ਰੱਖਣ ਦਾ ਲੰਮੇ ਸਮੇਂ ਤੋਂ ਲਟਕਦਾ ਆ ਰਿਹਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ‘ਆਪ’ ਸਰਕਾਰ ਨੂੰ ਦੋਆਬੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪਾਵਨ ਨਾਮ ਰੱਖਣ ਦੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕਰਨਾ ਚਾਹੀਦਾ ਹੈ। 

ਵਿਧਾਇਕ ਚੌਧਰੀ ਨੇ ਕਿਹਾ ਕਿ ਸੰਸਦ ਮੈਂਬਰ ਸਵਰਗੀ ਸੰਤੋਖ ਸਿੰਘ ਚੌਧਰੀ ਨੇ ਪਿਛਲੇ ਸਾਲਾਂ ਦੌਰਾਨ ਕਈ ਵਾਰ ਇਹ ਮੁੱਦਾ ਲੋਕ ਸਭਾ ਵਿੱਚ ਅਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਅੱਗੇ ਉਠਾਇਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਾਲ 2017 'ਚ ਵਿਧਾਨ ਸਭਾ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਰੱਖਣ ਵਾਸਤੇ ਮਤਾ ਵੀ ਪਾਸ ਕੀਤਾ ਸੀ। 

ਸਾਰੇ ਅਸਥਾਨਾਂ 'ਤੇ ਮੱਥਾ ਟੇਕਣ ਉਪਰੰਤ ਕਰਮਜੀਤ ਕੌਰ ਚੌਧਰੀ ਨੇ ਕਿਹਾ ਕਿ ਇਹਨਾਂ ਡੇਰਿਆਂ ਅਤੇ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਕੇ ਉਹਨਾਂ ਨੂੰ ਅਸੀਮ ਸ਼ਾਂਤੀ ਦਾ ਅਨੁਭਵ ਹੋਇਆ ਹੈ। ਉਹਨਾਂ ਆਖਿਆ ਕਿ ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਤੇ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ।

ਉਹਨਾਂ ਅੱਗੇ ਕਿਹਾ ਕਿ ਕੁੱਲ ਮਨੁੱਖਤਾ ਵਿੱਚ ਪਿਆਰ, ਦਇਆ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਪ੍ਰਚਾਰਨ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਸਾਰੇ ਡੇਰਿਆਂ ਦਾ ਪਵਿੱਤਰ ਆਸ਼ੀਰਵਾਦ ਉਹਨਾਂ 'ਤੇ ਬਣਿਆ ਰਹੇਗਾ।

 

Tags: Partap Singh Bajwa , Congress , Punjab Congress , Karamjit Kaur Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD