Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਈਐਸਆਈਸੀ ਦੀ ਖ਼ਰਾਬ ਹਾਲਤ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪਹੁੰਚਿਆ

ਮੋਹਾਲੀ ਅਤੇ ਪੰਜਾਬ ਵਿੱਚ ਈਐਸਆਈਸੀ ਸਹੂਲਤਾਂ ਖ਼ਰਾਬ ਹਾਲਤ ਵਿੱਚ, ਮਜ਼ਦੂਰਾਂ ਦਾ ਇਲਾਜ ਨਹੀਂ ਹੁੰਦਾ

Bhupender Yadav, Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 23 Mar 2023

Last updated on: Mar 23, 2023, 00:00 IST

ਇੰਪਲਾਈਜ਼ ਸਟੇਟ ਇੰਸ਼ੋਰੈਂਸ ਕਾਰਪੋਰੇਸ਼ਨ (ਈਐਸਆਈਸੀ) ਦੀ ਤਰਸਯੋਗ ਹਾਲਤ ਦਾ ਮਾਮਲਾ ਹੁਣ ਕੇਂਦਰੀ ਮੰਤਰੀ ਦੇ ਦਰਬਾਰ ਵਿੱਚ ਪਹੁੰਚ ਗਿਆ ਹੈ।  ਇਸ ਸਬੰਧੀ ਮੁਹਾਲੀ ਇੰਡਸਟਰੀ ਐਸੋਸੀਏਸ਼ਨ (ਐਮ.ਆਈ.ਏ.) ਦੇ ਸਾਬਕਾ ਪ੍ਰਧਾਨ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਦਿੱਲੀ ਵਿੱਚ ਕਿਰਤ ਅਤੇ ਰੁਜ਼ਗਾਰ ਮੰਤਰੀ ਭੂਪੇਂਦਰ ਯਾਦਵ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ, ਜਿਸ ਵਿੱਚ ਮੁਹਾਲੀ ਅਤੇ ਸਮੁੱਚੇ ਪੰਜਾਬ ਨੂੰ ਇਸ ਮਾੜੇ ਈਐਸਆਈਸੀ ਸਹੂਲਤਾਂ ਤੋਂ ਨਿਜਾਤ ਦਿਵਾਉਣ ਦੀ ਅਪੀਲ ਕੀਤੀ ਗਈ।  

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਲੇਬਰ ਐਂਡ ਲਾਅ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਸਵੀਰ ਸਿੰਘ ਵੱਲੋਂ ਤਿਆਰ ਕੀਤੇ ਇਸ ਮੰਗ ਪੱਤਰ ਵਿੱਚ ਈਐਸਆਈ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ।  ਇਸ ਦੇ ਨਾਲ ਹੀ ਦਿੱਲੀ ਦੀ ਤਰਜ਼ 'ਤੇ ਜਿਸ ਤਰ੍ਹਾਂ ਈ.ਐੱਸ.ਆਈ.ਸੀ. ਦੀ ਨਿਗਰਾਨੀ ਕੇਂਦਰ ਸਰਕਾਰ ਖੁਦ ਕਰਦੀ ਹੈ, ਉਸੇ ਤਰ੍ਹਾਂ ਪੰਜਾਬ 'ਚ ਵੀ ਕੇਂਦਰ ਸਰਕਾਰ ਨੂੰ ਈ.ਐੱਸ.ਆਈ.ਸੀ ਦਾ ਸਾਰਾ ਕੰਮ ਸੰਭਾਲਣ ਦੀ ਮੰਗ ਕੀਤੀ ਗਈ।  

ਕਿਉਂਕਿ ਹੁਣ ਤੱਕ ਪੰਜਾਬ ਵਿੱਚ ਈਐਸਆਈਸੀ ਸਬੰਧੀ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਫੰਡ ਮੁਹੱਈਆ ਕਰਵਾਏ ਜਾਂਦੇ ਹਨ, ਉਸ ਤੋਂ ਬਾਅਦ ਪੰਜਾਬ ਸਰਕਾਰ ਇਸ ’ਤੇ ਅਗਲੀ ਕਾਰਵਾਈ ਕਰਦੀ ਹੈ।  ਪਰ ਪੰਜਾਬ ਸਰਕਾਰ ਦੇ ਕੰਮਕਾਜ ਵਿੱਚ ਈਐਸਆਈਸੀ ਦੇ ਵਰਕਰਾਂ ਨੂੰ ਇਲਾਜ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।

ਹਰ ਮਹੀਨੇ ਤਨਖ਼ਾਹ ਵਿੱਚੋਂ 4% ਕੱਟਣ ਦੇ ਬਾਵਜੂਦ ਵੀ ਇਲਾਜ ਲਈ ਖੱਜਲ-ਖੁਆਰ ਹੋਣਾ ਪੈਂਦਾ ਹੈ ਐਮਆਈਏ ਦੇ ਸਾਬਕਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੁਆਰਾ ਕੇਂਦਰੀ ਮੰਤਰੀ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ  ਕਿ ਈਐਸਆਈਸੀ ਕਰਮਚਾਰੀ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ 4% ਈਐਸਆਈਸੀ ਲਈ ਕੱਟਦੇ ਹਨ ਤਾਂ ਜੋ ਲੋੜ ਪੈਣ 'ਤੇ ਉਨ੍ਹਾਂ ਨੂੰ ਡਾਕਟਰੀ ਸਹੂਲਤਾਂ ਮਿਲ ਸਕਣ।  

ਪਰ ਸਥਿਤੀ ਇਹ ਹੈ ਕਿ ਮੁਹਾਲੀ ਜ਼ਿਲ੍ਹੇ ਦੇ ਕਰੀਬ 4 ਲੱਖ ਮੁਲਾਜ਼ਮਾਂ ਨੂੰ ਇਲਾਜ ਲਈ ਭਟਕਣਾ ਪੈਂਦਾ ਹੈ ਜਾਂ ਲੋੜ ਪੈਣ ’ਤੇ ਇਲਾਜ ਕਰਵਾਉਣ ਲਈ ਆਪਣੀ ਜੇਬ ਵਿੱਚੋਂ ਪੈਸੇ ਖਰਚਣੇ ਪੈਂਦੇ ਹਨ।ਕੈਸ਼ਲੈਸ ਇਲਾਜ ਉਪਲਬਧ ਨਹੀਂ, ਸਰਕਾਰੀ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਂਦਾ ਹੈ ਕੇਂਦਰੀ ਮੰਤਰੀ ਨੂੰ ਦਿੱਤੇ ਮੰਗ ਪੱਤਰ ਵਿੱਚ ਇਹ ਵੀ ਦੱਸਿਆ ਗਿਆ ਕਿ ਜਦੋਂ ਮੁਲਾਜ਼ਮਾਂ ਨੂੰ ਇਲਾਜ ਦੀ ਲੋੜ ਹੁੰਦੀ ਹੈ ਅਤੇ ਈਐਸਆਈਸੀ ਹਸਪਤਾਲ ਜਾਂਦੇ ਹਨ ਤਾਂ ਉਥੇ ਕੈਸ਼ਲੈਸ ਇਲਾਜ ਦੇਣ ਦੀ ਬਜਾਏ ਡਾਕਟਰ ਉਨ੍ਹਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਰੈਫ਼ਰ ਕਰ ਦਿੰਦੇ ਹਨ।  

ਜਿੱਥੇ ਉਨ੍ਹਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਆਪਣੀ ਜੇਬ ਵਿੱਚੋਂ ਪੈਸੇ ਖਰਚਣੇ ਪੈਂਦੇ ਹਨ ਅਤੇ ਬਾਅਦ ਵਿੱਚ ਉਨ੍ਹਾਂ ਬਿੱਲਾਂ ਨੂੰ ਕਲੀਅਰ ਕਰਵਾਉਣ ਲਈ ਸਾਲਾਂ ਬੱਧੀ ਉਡੀਕ ਕਰਨੀ ਪੈਂਦੀ ਹੈ। ਈਐਸਆਈ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ, ਲੋੜੀਂਦਾ ਬੁਨਿਆਦੀ ਢਾਂਚਾ ਵੀ ਨਹੀਂ ਕੇਂਦਰੀ ਮੰਤਰੀ ਨੂੰ ਦੱਸਿਆ ਗਿਆ ਕਿ ਜਿੱਥੇ ਮੁਹਾਲੀ ਦੇ ਈਐਸਆਈਸੀ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਹੈ, ਉਥੇ ਪੈਰਾ ਮੈਡੀਕਲ ਸਟਾਫ਼ ਦੀ ਵੀ ਘਾਟ ਹੈ।  ਸ ਤੋਂ ਇਲਾਵਾ ਹਸਪਤਾਲ ਵਿੱਚ ਨਾ ਤਾਂ ਅਲਟਰਾਸਾਊਂਡ ਮਸ਼ੀਨ ਹੈ ਅਤੇ ਨਾ ਹੀ ਮਰੀਜ਼ਾਂ ਨੂੰ ਲਿਜਾਣ ਲਈ ਐਂਬੂਲੈਂਸ ਦਾ ਕੋਈ ਪ੍ਰਬੰਧ ਹੈ।  ਇੱਕ ਨਿੱਜੀ ਕੰਪਨੀ ਵੱਲੋਂ ਹਸਪਤਾਲ ਨੂੰ ਐਂਬੂਲੈਂਸ ਦਾਨ ਕੀਤੀ ਗਈ ਸੀ ਪਰ ਹਸਪਤਾਲ ਕੋਲ ਇਸ ਨੂੰ ਚਲਾਉਣ ਲਈ ਡਰਾਈਵਰ ਵੀ ਨਹੀਂ ਹੈ।

 

Tags: Bhupender Yadav , Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD