Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸੰਭਾਲ ਕਰਨਾ ਸਾਡਾ ਮੁੱਢਲਾ ਫਰਜ਼-ਚਰਨਜੀਤ ਸਿੰਘ ਅੱਕਾਂਵਾਲੀ

ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਇਕ ਰੋਜ਼ਾ ਸਿਖਲਾਈ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Charanjit Singh Akkanwali, Chairman Charanjit Singh Akkanwali, Mansa

Web Admin

Web Admin

5 Dariya News

ਮਾਨਸਾ , 24 Mar 2023

Last updated on: Mar 24, 2023, 00:00 IST

ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੈਣੀ ਬਾਘਾ ਵਿਖੇ ਇਕ ਰੋਜ਼ਾ ਸਿਖਲਾਈ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿੱਥੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ।

ਇਸ ਮੌਕੇ ਹਾਜ਼ਰ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਸਾਡੇ ਜੀਵਨ ਲਈ ਵਾਤਾਵਰਣ ਦੀ ਸ਼ੁੱਧਤਾ ਅਤੇ ਸੰਭਾਲ ਦਾ ਹੋਣਾ ਬਹੁਤ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਰੁੱਖ, ਪਾਣੀ ਅਤੇ ਹਵਾ ਦੀ ਅਹਿਮੀਅਤ ਨੂੰ ਸਮਝਦਿਆਂ ਇਨ੍ਹਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੀ ਅਹਿਮ ਲੋੜ ਹੈ, ਜਿਸ ਦੇ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਤੋਂ ਲੈ ਕੇ ਹਰ ਉਮਰ ਵਰਗ ਦੇ ਲੋਕਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਵੱਧ ਵੱਧ ਤੋਂ ਰੁੱਖ ਲਗਾਉਣੇ ਚਾਹੀਦੇ ਹਨ। ਇੰਨ੍ਹਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ, ਤਦ ਹੀ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਤੰਦਰੁਸਤ ਵਾਤਾਵਰਣ ਦੀ ਸਿਰਜਣਾ ਕਰ ਸਕਦੇ ਹਾਂ।

ਵਣ ਮੰਡਲ ਅਫ਼ਸਰ ਸ੍ਰੀ ਸਵਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਯੋਜਿਤ ਇਸ ਜਾਗਰੂਕਤਾ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਰੇਂਜ ਅਫ਼ਸਰ ਸ੍ਰੀ ਗੁਰਜੰਗ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਜੰਗਲਾਤ ਨਾਲ ਸਬੰਧਤ ਸਾਹਿਤ ਮੁਹੱਈਆ ਕਰਵਾਇਆ ਗਿਆ। 

ਵਿਦਿਆਰਥੀਆਂ ਦੇ ਪੇਂਟਿੰਗ, ਕਵਿਤਾ, ਭਾਸ਼ਣ ਅਤੇ ਕੁਇੱਜ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਪਿੰਡ ਵਿਖੇ ਸਥਿਤ ਨਰਸਰੀ ਦਾ ਦੌਰਾ ਕਰਵਾਉਂਦਿਆ ਨਰਸਰੀ ਦੀ ਸਿਖਲਾਈ ਦਿੱਤੀ ਗਈ।ਸਟੇਜ਼ ਸੰਚਾਲਨ ਕਰਦਿਆਂ ਵਣ ਰੇਂਜ ਅਫ਼ਸਰ ਸ੍ਰੀ ਮਨਪ੍ਰੀਤ ਸਿੰਘ ਨੇ ਵਣ ਵਿਭਾਗ ਦੀਆਂ ਗਤੀਵਿਧੀਆਂ ਅਤੇ ਜਾਗਰੂਕਤਾ ਪ੍ਰੋਗਰਾਮ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ, ਉੱਥੇ ਹੀ ਵਣ ਗਾਰਡ ਪਲਵਿੰਦਰ ਕੌਰ ਵੱਲੋਂ ਵਿਭਾਗ ਵਿਚ ਭਰਤੀ ਹੋਣ ਦੀ ਪ੍ਰਕਿਰਿਆ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।

ਮਨਦੀਪ ਸ਼ਰਮਾ, ਨੇਕੀ ਫਾਊਂਡੇਸ਼ਨ ਬੁਢਲਾਡਾ ਵੱਲੋਂ ਸੰਸਥਾ ਦੀਆਂ ਵਾਤਾਵਰਣ ਹਿਤ ਵਿਚ ਕੀਤੀਆਂ ਜਾਂਦੀਆਂ ਵੱਖ ਵੱਖ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀ ਸੰਸਥਾ ਵਾਤਾਵਰਣ ਬਚਾਉਣ ਵਿਚ ਕੀਤੇ ਜਾਂਦੇ ਹਰ ਉਪਰਾਲੇ ਵਿਚ ਸਹਿਯੋਗ ਦੇਣ ਲਈ ਵਚਨਬੱਧ ਹੈ। ਇਸ ਮੌਕੇ ਵੱਖ ਵੱਖ ਮੁਕਾਬਲਿਆਂ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਹਾਜ਼ਰ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਯੂਥ ਆਗੂ ਸ੍ਰੀ ਇੰਦਰਜੀਤ ਸਿੰਘ ਉੱਭਾ, ਗੁਰਤੇਜ ਸਿੰਘ ਸਰਪੰਚ, ਸਕੂਲ ਇੰਚਾਰਜ ਯੋਗਿਤਾ ਜੋਸ਼ੀ, ਵਣ ਬਲਾਕ ਅਫ਼ਸਰ ਬਲਜੀਤ ਸਿੰਘ, ਵਣ ਗਾਰਡ ਗੁਰਦੀਪ ਸਿੰਘ ਗਿੱਲ, ਗੁਰਦੀਪ ਸਿੱਧੂ, ਖੁਸ਼ਦੀਪ ਕੌਰ, ਲਖਵਿੰਦਰ ਕੌਰ, ਕਿਰਨਦੀਪ ਕੌਰ, ਸਿਮਰਜੀਤ ਕੌਰ, ਕੁਲਬੀਰ ਸਿੰਘ, ਬੇਅੰਤ ਕੌਰ, ਹਰਦੀਪ ਸਿੰਘ ਸਿੱਧੂ, ਸੰਦੀਪ ਘੰਡ ਤੋਂ ਇਲਾਵਾ ਵਣ ਮੰਡਲ ਵਿਸਥਾਰ ਬਠਿੰਡਾ ਦਾ ਸਮੂਹ ਸਟਾਫ ਹਾਜ਼ਰ ਸੀ।

 

Tags: Charanjit Singh Akkanwali , Chairman Charanjit Singh Akkanwali , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD