Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਵਿਸ਼ਵ ਟੀਬੀ ਦਿਵਸ : ਲੋਕ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ

ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ ; ਜਾਗਰੂਕਤਾ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਪਾਈ ਜਾ ਸਕਦੀ ਹੈ ਇਸ ਨਾਮੁਰਾਦ ਬਿਮਾਰੀ ਨੂੰ ਠੱਲ੍ਹ : ਡਾ ਬਲਬੀਰ ਸਿੰਘ

TB Awareness, World TB Day, World Tuberculosis Day, Dr Ravinderpal Kaur, Dr Abhinav Trikha, Punjab Health and Family Welfare, National Health Mission

Web Admin

Web Admin

5 Dariya News

ਚੰਡੀਗੜ੍ਹ , 24 Mar 2023

Last updated on: Mar 24, 2023, 00:00 IST

ਪੰਜਾਬ ਨੂੰ ਸਿਹਤ ਪੱਖੋਂ ਮੋਹਰੀ ਸੂਬਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ’ਤੇ ਅਮਲ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਵਿਸ਼ਵ ਤਪਦਿਕ (ਟੀ.ਬੀ.) ਦਿਵਸ ਮੌਕੇ ਪੰਜਾਬ ਨੂੰ 2025 ਦੇ ਅੰਤ ਤੱਕ ਟੀਬੀ ਮੁਕਤ ਸੂਬਾ ਬਣਾਉਣ ਦਾ ਸੁਨੇਹਾ ਦਿੱਤਾ।ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਭਰ ’ਚ ਸਮੇਂ-ਸਮੇਂ ’ਤੇ ਕਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ।  

ਉਨ੍ਹਾਂ ਕਿਹਾ ਕਿ ਭਾਵੇਂ ਟੀ.ਬੀ ਇੱਕ ਲਾਗ (ਛੂਤ) ਦੀ ਬਿਮਾਰੀ ਹੈ , ਪਰ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਅਤੇ ਇਲਾਜ ਕੀਤਾ ਜਾਵੇ ਤਾਂ ਇਹ ਪੂਰੀ ਤਰ੍ਹਾਂ ਠੀਕ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਵੱਡਾ ਤੇ ਆਮ ਭੁਲੇਖਾ ਹੈ ਕਿ ਟੀਬੀ ਮੌਤ ਦਾ ਕਾਰਨ ਬਣਦੀ ਹੈ, ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬਿਮਾਰੀ ਦੇ ਅੱਗੇ ਫੈਲਣ ਤੋਂ ਰੁਕ ਜਾਂਦੀ ਹੈ।

ਟੀਬੀ ਨੂੰ ਖਤਮ ਕਰਨ ਲਈ ਸਮੂਹਿਕ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਡਾ: ਬਲਬੀਰ ਸਿੰਘ ਨੇ ਇਸ ਸਾਲ ਟੀ.ਬੀ ਦਿਵਸ ਦੀ ਥੀਮ ‘ ਯੈਸ  ਵੀ ਕੈਨ ਐਂਡ ਟੀਬੀ ’ , ਹੈ ਜੋ ਟੀਬੀ ਨੂੰ ਖਤਮ ਕਰਨ ਲਈ ਸਾਡੇ ਸਮੂਹਿਕ ਯਤਨਾਂ ਨੂੰ ਦਰਸਾਉਂਦਾ ਹੈ। ਇੱਕ ਜਨ ਅੰਦੋਲਨ ਦੀ ਲੋੜ ਹੈ, ਜਿਸ ਵਿੱਚ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।

ਟੀ.ਬੀ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਅੱਠ ਜ਼ਿਲਿ੍ਹਆਂ ਨੂੰ ਕੇਂਦਰ ਸਰਕਾਰ ਵੱਲੋਂ ਨਵੇਂ ਕੇਸਾਂ ਦਾ ਭਾਰ 20 ਫੀਸਦੀ ਤੋਂ ਵੱਧ ਘਟਾਉਣ ਲਈ ਬਰਾਂਜ਼ ਸਰਟੀਫੀਕੇਸ਼ਨ’ ਨਾਲ ਸਨਮਾਨਿਤ ਕੀਤਾ ਗਿਆ ਹੈ। ਡਾ: ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਟੀਬੀ ਖਾਤਮਾ ਪ੍ਰੋਗਰਾਮ ਤਹਿਤ ਸਾਲ 2025 ਤੱਕ ਪੰਜਾਬ ਵਿੱਚੋਂ ਟੀ.ਬੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ।

‘ਵਿਸ਼ਵ ਟੀਬੀ ਦਿਵਸ’  ਮੌਕੇ ਡਾਇਰੈਕਟਰ ਸਿਹਤ ਪੰਜਾਬ ਦੇ ਦਫ਼ਤਰ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ  ਗਿਆ, ਜਿਸ ਵਿੱਚ ਸਕੱਤਰ ਸਿਹਤ-ਕਮ- ਐਮ.ਡੀ. ਨੈਸ਼ਨਲ ਹੈਲਥ ਮਿਸ਼ਨ ਡਾ: ਅਭਿਨਵ ਤ੍ਰਿਖਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਡਾ: ਅਮਰਜੀਤ ਕੌਰ ਸੀਨੀਅਰ ਖੇਤਰੀ ਡਾਇਰੈਕਟਰ ਐੱਚ.ਐੱਫ.ਡਬਲਿਊ ਚੰਡੀਗੜ੍ਹ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। 

ਸਮਾਗਮ ਦੌਰਾਨ ਬੋਲਦਿਆਂ ਡਾ: ਤ੍ਰਿਖਾ ਨੇ ਇਸ ਬਿਮਾਰੀ ਸਬੰਧੀ ਸਮਾਜ ਵਿੱਚ ਫੈਲੀ ਦਹਿਸ਼ਤ ਨੂੰ ਖਤਮ ਕਰਨ ਦਾ ਸੱਦਾ ਦਿੱਤਾ ਅਤੇ ਸਾਰਿਆਂ ਨੂੰ ਟੀ.ਬੀ ਦੇ ਮਰੀਜ਼ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਾ ਕਰਨ ਦਾ ਸੱਦਾ ਦਿੱਤਾ।ਸਮਾਗਮ ਦੌਰਾਨ ਡਾ: ਰਵਿੰਦਰਪਾਲ ਕੌਰ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਨੇ ਸਾਰਿਆਂ ਨੂੰ ਟੀ.ਬੀ ਦੇ ਖਾਤਮੇ ਲਈ ਕਿਸੇ ਵੀ ਪੱਧਰ ’ਤੇ ਯੋਗਦਾਨ ਪਾਉਣ ਦਾ ਅਹਿਦ ਲੈਣ ਦੀ ਅਪੀਲ ਕੀਤੀ । ਉਨ੍ਹਾਂ ਇਸ ਮੌਕੇ ਕਰਵਾਏ ਗਏ ਕੁਇਜ਼ ਅਤੇ ਸਲੋਗਨ ਲੇਖਣ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ।

ਟੀਬੀ ਚੈਂਪੀਅਨ ਵਰਿੰਦਰ ਕੁਮਾਰ, ਜੋ ਪਹਿਲਾਂ ਹੀ ਟੀਬੀ ਤੋਂ ਠੀਕ ਹੋ ਚੁੱਕਾ ਹੈ ਅਤੇ ਹੁਣ ਟੀਬੀ ਦੇ ਖਾਤਮੇ ਲਈ ਵਿਭਾਗ ਨਾਲ ਕੰਮ ਕਰ ਰਿਹਾ ਹੈ, ਨੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਕਿਵੇਂ ਉਸਨੇ ਛੇ ਮਹੀਨਿਆਂ ਵਿੱਚ ਸਰਕਾਰੀ ਮੁਫਤ ਇਲਾਜ ਨਾਲ ਟੀ.ਬੀ ਨੂੰ ਹਰਾਇਆ ਅਤੇ ਉਹ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੈ।ਮੰਤਰੀ ਨੇ ਕਮਿਊਨਿਟੀ, ਸਿਵਲ ਸੁਸਾਇਟੀ ਸੰਸਥਾਵਾਂ, ਸਿਹਤ ਸੰਭਾਲ ਕਰਮੀਆਂ ਅਤੇ ਰਾਜ ਭਾਗੀਦਾਰਾਂ ਨੂੰ “ਟੀਬੀ ਹਾਰੇਗਾ, ਦੇਸ਼ ਜੀਤੇਗਾ”ਦੇ ਬੈਨਰ ਹੇਠ ਇੱਕਜੁੱਟ ਹੋਣ ਅਤੇ 2025 ਤੱਕ ਟੀਬੀ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਕੀਤੀ।

 

Tags: TB Awareness , World TB Day , World Tuberculosis Day , Dr Ravinderpal Kaur , Dr Abhinav Trikha , Punjab Health and Family Welfare , National Health Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD