Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਸਰਕਾਰ ਦਾ 2025 ਤੱਕ ਦੇਸ਼ ਨੂੰ ਟੀਬੀ ਮੁਕਤ ਕਰਨ ਦਾ ਟੀਚਾ : ਸਿਵਲ ਸਰਜਨ ਡਾ. ਹਿਤਿੰਦਰ ਕੌਰ

ਜ਼ਿਲ੍ਹੇ ਦੇ ਸਾਰੇ ਸਿਹਤ ਕੇਦਰਾਂ 'ਚ ਮੁਫ਼ਤ ਦਿੱਤੀ ਜਾਂਦੀ ਹੈ ਟੀ ਬੀ ਦੀ ਦਵਾਈ – ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਆਸ਼ੀਸ਼ ਚਾਵਲਾ

Health, Ludhiana, Civil Surgeon Ludhiana, TB Awareness, World TB Day, World Tuberculosis Day

Web Admin

Web Admin

5 Dariya News

ਲੁਧਿਆਣਾ , 24 Mar 2023

Last updated on: Mar 24, 2023, 00:00 IST

ਵਿਸ਼ਵ ਟੀ.ਬੀ ਦਿਵਸ ਮੌਕੇ ਸਿਵਲ ਸਰਜਨ ਡਾ: ਹਿਤਿੰਦਰ ਕੌਰ ਅਤੇ ਜਿਲ੍ਹਾ ਟੀ.ਬੀ ਅਫ਼ਸਰ ਡਾ: ਆਸ਼ੀਸ਼ ਚਾਵਲਾ ਵਲੋਂ ਸਿਵਲ ਹਸਪਤਾਲ ਵਿਖੇ ਲੋਕਾਂ ਨੂੰ ਟੀ.ਬੀ ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। ਡਾ: ਹਿਤਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਵਿਸ਼ਵ ਟੀਬੀ ਦਿਵਸ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਉਨਾਂ ਦੱਸਿਆ ਕਿ ਸਾਡੇ ਸਾਰੇ ਕੇਂਦਰਾਂ ਵਿੱਚ ਟੀ.ਬੀ. ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ, ਇਹ ਸਰਕਾਰ ਵੱਲੋਂ ਮੁਫ਼ਤ ਦਿੱਤੀ ਜਾਂਦੀ ਹੈ। ਤਪਦਿਕ ਦੇ ਖਾਤਮੇ ਲਈ ਸਰਕਾਰ ਨੇ 2025 ਤੱਕ ਦੇਸ਼ ਨੂੰ ਟੀਬੀ ਮੁਕਤ ਬਣਾਉਣ ਦਾ ਟੀਚਾ ਮਿੱਥਿਆ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਇੱਕ ਲੋਕ ਲਹਿਰ ਦੀ ਲੋੜ ਹੈ, ਜਿਸ ਵਿੱਚ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦਾ ਵੀ ਸਹਿਯੋਗ ਜ਼ਰੂਰੀ ਹੈ। ਇੱਕ ਸਰਕਾਰੀ ਸੰਸਥਾ ਵਿੱਚ ਰਜਿਸਟਰਡ ਹਰੇਕ ਟੀਬੀ ਮਰੀਜ਼ ਨੂੰ 500 ਰੁਪਏ ਪੌਸ਼ਟਿਕ ਭੋਜਨ ਲਈ ਦਿੱਤੇ ਜਾਂਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਤਪਦਿਕ ਦੀ ਸਹੀ ਅਤੇ ਜਲਦ ਜਾਂਚ ਲਈ ਥੁੱਕ ਦੀ ਮੁਫ਼ਤ ਜਾਂਚ, ਛਾਤੀ ਦਾ ਐਕਸਰੇ, ਸੀ.ਬੀ. ਨੋਟ ਮਸ਼ੀਨ ਅਤੇ ਟਰੂਨੋਟ ਮਸ਼ੀਨ ਰਾਹੀਂ ਟੀ.ਬੀ ਦੀ ਬਿਮਾਰੀ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਉਪਲਬਧ ਹੈ।

ਜਿਲ੍ਹਾ ਟੀ.ਬੀ ਅਫ਼ਸਰ ਡਾ: ਅਸ਼ੀਸ਼ ਚਾਵਲਾ  ਨੇ ਦੱਸਿਆ ਕਿ ਟੀ.ਬੀ ਦਾ ਜਲਦ ਪਤਾ ਲਗਾ ਕੇ ਅਤੇ ਸਮੇਂ ਸਿਰ ਇਲਾਜ਼ ਕਰਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਆਮ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਟੀਬੀ ਮੌਤ ਦਾ ਕਾਰਨ ਬਣਦੀ ਹੈ ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਸਮੇਂ ਸਿਰ ਜਾਂਚ ਅਤੇ ਇਲਾਜ ਇਸ ਬਿਮਾਰੀ ਤੋਂ 100 ਪ੍ਰਤੀਸ਼ਤ ਜਾਨਾਂ ਬਚਾ ਸਕਦਾ ਹੈ। 

ਉਨ੍ਹਾਂ ਬਿਮਾਰੀ ਦੇ ਲੱਛਣਾਂ ਬਾਰੇ ਬੋਲਦਿਆਂ ਕਿਹਾ ਕਿ ਲਗਾਤਾਰ 4 ਹਫ਼ਤਿਆਂ ਤੱਕ ਖੰਘ, ਥੁੱਕ ਵਿੱਚ ਖ਼ੂਨ ਆਉਣਾ, ਭਾਰ ਘਟਣਾ, ਰਾਤ ਨੂੰ ਹਲਕਾ ਬੁਖਾਰ, ਰਾਤ ਨੂੰ ਪਸੀਨਾ ਆਉਣਾ, ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਵਿੱਚ ਥੁੱਕ ਅਤੇ ਟੀ.ਬੀ. ਦੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ।

ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ ਅਤੇ ਨੁੱਕਰ ਨਾਟਕ ਵੀ ਕੀਤਾ ਗਿਆ। ਇਸ ਮੋਕੇ ਟੀਬੀ ਦੇ ਰਜਿਸਟਰ ਮਰੀਜ਼ਾਂ ਨੂੰ ਰਾਸ਼ਨ ਵੰਡਿਆਂ ਗਿਆ। ਇਸ ਮੌਕੇ ਐਸ ਐਮ ਓ ਆਈ ਮੋਬਾਇਲ ਡਾ ਮੰਨੂੰ ਵਿਜ ਅਤੇ ਸਿਵਲ ਹਸਪਤਾਲ ਦੇ ਐਸ ਐਮ ਓ ਡਾ ਅਮਰਜੀਤ ਕੌਰ ਵੀ ਹਾਜ਼ਰ ਸਨ।

 

Tags: Health , Ludhiana , Civil Surgeon Ludhiana , TB Awareness , World TB Day , World Tuberculosis Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD