Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਹਾਂ ਅਸੀਂ ਟੀ.ਬੀ. ਨੂੰ ਖਤਮ ਕਰ ਸਕਦੇ ਹਾਂ' ਦੇ ਥੀਮ ਹੇਠ ਮਨਾਇਆ ਵਿਸ਼ਵ ਟੀ.ਬੀ. ਦਿਵਸ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਟੀ.ਬੀ. ਕੇਂਦਰ ਨੂੰ ਕੰਪਿਊਟਰ ਸੈੱਟ ਭੇਂਟ

DC Moga, Kulwant Singh, Deputy Commissioner Moga, Moga, TB Awareness, World TB Day, World Tuberculosis Day

Web Admin

Web Admin

5 Dariya News

ਮੋਗਾ , 24 Mar 2023

Last updated on: Mar 24, 2023, 00:00 IST

2025 ਤੱਕ ਟੀ.ਬੀ. ਦਾ ਖਾਤਮਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਟੀ.ਬੀ. ਇਲਾਜਯੋਗ ਹੈ। ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲੱਗਣ ਉੱਪਰ ਇਸਦਾ ਇਲਾਜ ਸੰਭਵ ਹੈ ਦੇਰੀ ਨਾਲ ਇਲਾਜ ਜਾਂ ਚਲਦਾ ਇਲਾਜ ਬੰਦ ਕਰਨ ਨਾਲ ਇਸਦਾ ਇਲਾਜ ਹੋਰ ਪੇਚੀਦਾ ਹੋ ਸਕਦਾ ਹੈ। ਨੈਸ਼ਨਲ ਟੀ.ਬੀ. ਇਲੀਮੀਨੇਸ਼ਨ ਪ੍ਰੋਗਰਾਮ ਤਹਿਤ ਪੰਜਾਬ ਦਾ ਸਿਹਤ ਵਿਭਾਗ ਟੀ.ਬੀ. ਜਾਗਰੂਕਤਾ ਗਤੀਵਿਧੀਆਂ ਨੂੰ ਤੇਜੀ ਨਾਲ ਚਲਾ ਰਿਹਾ ਹੈ।

ਇਸ ਸਾਲ ਦਾ ਵਿਸ਼ਵ ਟੀ.ਬੀ. ਦਿਵਸ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਿਹਤ ਵਿਭਾਗ ਵੱਲੋਂ 'ਹਾਂ ਅਸੀਂ ਟੀ.ਬੀ. ਨੂੰ ਖਤਮ ਕਰ ਸਕਦੇ ਹਾਂ' ਥੀਮ ਹੇਠ ਮਨਾਇਆ ਗਿਆ। ਵਿਸ਼ਵ ਟੀ.ਬੀ. ਨੂੰ ਸਮਰਪਿਤ ਅੱਜ ਜ਼ਿਲ੍ਹੇ ਜ਼ਿਲ੍ਹਾ ਸਿਵਲ ਹਸਪਤਾਲ, ਸਾਰੇ ਬਲਾਕ ਪੱਧਰੀ ਸਰਕਾਰੀ ਹਸਪਤਾਲਾਂ ਵਿੱਚ ਅਤੇ ਜ਼ਿਲ੍ਹੇ ਦੇ ਕਰੀਬ 120 ਸਿਹਤ ਵੈਲਨੈੱਸ ਸੈਂਟਰਾਂ ਜਰੀਏ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਟੀ.ਬੀ. ਨਾਲ ਸਬੰਧਤ ਤਕਨੀਕੀ ਕੰਮਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਅੱਜ ਜ਼ਿਲ੍ਹਾ ਟੀ.ਬੀ. ਕੇਂਦਰ ਮੋਗਾ ਨੂੰ ਇੱਕ ਨਵਾਂ ਕੰਪਿਊਟਰ ਸੈੱਟ ਵੀ ਭੇਂਟ ਕੀਤਾ।  ਸਿਵਲ ਸਰਜਨ ਮੋਗਾ ਡਾ. ਰੁਪਿੰਦਰ ਕੌਰ ਗਿੱਲ ਅਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਮੋਗਾ ਡਾ. ਗੌਰਵਪ੍ਰੀਤ ਸਿੰਘ ਸੋਢੀ, ਡਬਲਿਯੂ.ਐਚ.ਓ ਕਨਸਲਟੈਂਟ ਡਾ. ਪਰਿਤੋਸ਼ ਨੇ ਡਿਪਟੀ ਕਮਿਸ਼ਨਰ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਿਹਤ ਵਿਭਾਗ ਨੂੰ ਟੀ.ਬੀ. ਇਲੀਮੀਨੇਸ਼ਨ ਪ੍ਰੋਗਰਾਮ ਤਹਿਤ ਉੱਚ ਦਰਜੇ ਦਾ ਸਹਿਯੋਗ ਮਿਲ ਰਿਹਾ ਹੈ।

ਵਿਸ਼ਵ ਟੀ.ਬੀ. ਦਿਵਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਟੀ.ਬੀ. ਤੋਂ ਘਬਰਾਉਣ ਦੀ ਬਿਲਕੁਲ ਵੀ ਜਰੂਰਤ ਨਹੀਂ ਹੈ ਟੀ.ਬੀ. ਨੂੰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਵਾਈਆਂ ਦਾ ਸੇਵਨ ਕਰਕੇ ਬਿਲਕੁਲ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੇਖਣ ਵਿੱਚ ਇਹ ਆਉਂਦਾ ਹੈ ਕਿ ਟੀ.ਬੀ. ਬਿਮਾਰੀ ਦੇ ਨਾਮ ਤੋਂ ਹੀ ਲੋਕ ਘਬਰਾ ਜਾਂਦੇ ਹਨ ਜਿਸ ਕਰਕੇ ਥੋੜੇ ਲੱਛਣਾਂ ਵਾਲੇ ਸ਼ੱਕੀ ਵਿਅਕਤੀ ਵੀ ਆਪਣਾ ਟੀ.ਬੀ. ਦਾ ਟੈਸਟ ਕਰਵਾਉਣ ਲਈ ਦੇਰੀ ਕਰ ਦਿੰਦੇ ਹਨ, ਜਿਸ ਨਾਲ ਇਹ ਰੋਗ ਹੋਰ ਵਧ ਜਾਂਦਾ ਹੈ। 

ਉਨ੍ਹਾਂ ਦੱਸਿਆ ਦੋ ਹਫ਼ਤੇ ਤੋਂ ਜਿਆਦਾ ਖਾਂਸੀ, ਸ਼ਾਮ ਵੇਲੇ ਹਲਕਾ ਬੁਖਾਰ, ਭਾਰ ਘਟਣਾ, ਭੁੱਖ ਘੱਟ ਲੱਗਣੀ ਟੀ.ਬੀ. ਦੇ ਮੁੱਖ ਲੱਛਣ ਹਨ, ਜੇਕਰ ਕਿਸੇ ਵਿਅਕਤੀ ਨੂੰ ਆਪਣੇ ਵਿੱਚ ਇਹ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਆਪਣੇ ਨਜਦੀਕੀ ਸਰਕਾਰੀ ਸਿਹਤ ਕੇਂਦਰ ਵਿੱਚ ਇਸਦਾ ਟੈਸਟ ਕਰਵਾਉ। ਟੀ.ਬੀ. ਅਤੇ ਮਲਟੀ ਡਰੱਗ ਰਜਿਸਟੈਂਟ ਟੀ.ਬੀ. ਦੀ ਜਾਂਚ ਅਤੇ ਦਵਾਈਆਂ ਰਾਜ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਮੁਫ਼ਤ ਮਿਲਦੀਆਂ ਹਨ। 

ਬਲਗਮ ਜਾਂਚ, ਐਕਸਰੇ ਦੀ ਸੁਵਿਧਾ, ਟੀ.ਬੀ. ਦੀ ਮੁਫ਼ਤ ਦਵਾਈ, ਸਿਹਤ ਕਰਮੀ ਦੀ ਦੇਖ ਰੇਖ ਵਿੱਚ ਇਲਾਜ ਆਦਿ ਸੁਵਿਧਾਵਾਂ ਡਾਟਸ ਅਧੀਨ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। 

 

Tags: DC Moga , Kulwant Singh , Deputy Commissioner Moga , Moga , TB Awareness , World TB Day , World Tuberculosis Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD