Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਡੇਰਾ ਸੱਚਖੰਡ ਬੱਲਾਂ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ: 'ਆਪ' ਸਰਕਾਰ ਦੇ ਰਹੀ ਕਾਂਗਰਸ ਸਰਕਾਰ ਵੱਲੋਂ ਦਿੱਤੀ ਗ੍ਰਾਂਟ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

ਜਲੰਧਰ 'ਚ ਜ਼ਿਮਨੀ ਚੋਣ ਨਾ ਹੁੰਦੀ ਤਾਂ 'ਆਪ' ਆਗੂ ਡੇਰਾ ਸੱਚਖੰਡ ਬੱਲਾਂ ਜਾਣ ਦੀ ਵੀ ਪਰਵਾਹ ਨਾ ਕਰਦੇ: ਵਿਧਾਇਕ ਚੌਧਰੀ

Karamjit Kaur Chaudhary, Vikramjit Singh Chaudhary, Congress, Punjab Congress

Web Admin

Web Admin

5 Dariya News

ਜਲੰਧਰ , 24 Mar 2023

Last updated on: Mar 24, 2023, 00:00 IST

ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਡੇਰਾ ਸੱਚਖੰਡ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਲਈ ਉਹੀ ਗ੍ਰਾਂਟ ਮੁੜ ਜਾਰੀ ਕਰ ਰਹੀ ਹੈ, ਜੋ ਪਿਛਲੀ ਕਾਂਗਰਸ ਸਰਕਾਰ ਵੱਲੋਂ ਦਿੱਤੀ ਗਈ ਸੀ।

ਜਲੰਧਰ ਜ਼ਿਲ੍ਹਾ ਕਾਂਗਰਸ (ਸ਼ਹਿਰੀ) ਪ੍ਰਧਾਨ ਰਜਿੰਦਰ ਬੇਰੀ, ਕਰਤਾਰਪੁਰ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅਤੇ ਨਕੋਦਰ ਹਲਕੇ ਦੇ ਇੰਚਾਰਜ ਡਾ. ਨਵਜੋਤ ਦਹੀਆ ਸਮੇਤ ਪ੍ਰੈੱਸ ਕਲੱਬ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਗ੍ਰਾਂਟ ਸਬੰਧੀ ਸਰਕਾਰੀ ਨੋਟੀਫਿਕੇਸ਼ਨ ਅਤੇ ਪੱਤਰ ਵਿਖਾਉਂਦਿਆਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਅਤਿ-ਆਧੁਨਿਕ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਲਈ 50 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ ਅਤੇ ਪਹਿਲੀ ਕਿਸ਼ਤ ਵਜੋਂ 25 ਕਰੋੜ ਰੁਪਏ ਵੀ ਜਾਰੀ ਕੀਤੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ‘ਆਪ’ ਸਰਕਾਰ ਨੇ ਪਹਿਲਾਂ ਇਸ ਗਰਾਂਟ ਦੀ ਰਿਲੀਜ਼ ਨੂੰ ਰੋਕ ਦਿੱਤਾ ਅਤੇ ਫਿਰ ਝੂਠੀ ਵਾਹ ਵਾਹ ਖੱਟਣ ਵਾਸਤੇ ਉਹੀ ਗਰਾਂਟ ਮੁੜ ਦੇਣ ਦਾ ਨਾਟਕ ਕੀਤਾ ਜਾ ਰਿਹਾ ਹੈ।

ਕਾਂਗਰਸ ਸਰਕਾਰ ਵੱਲੋਂ ਡੇਰਾ ਸੱਚਖੰਡ ਬੱਲਾਂ ਵਾਸਤੇ ਗ੍ਰਾਂਟ ਰਾਸ਼ੀ ਨੂੰ ਮਨਜ਼ੂਰੀ ਦੇਣ ਅਤੇ ਜਾਰੀ ਕਰਨ ਸੰਬੰਧੀ ਕਾਲਕ੍ਰਮ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਚੌਧਰੀ ਨੇ ਦੱਸਿਆ ਕਿ ਗ੍ਰਾਂਟ ਦੇ ਐਲਾਨ ਤੋਂ ਬਾਅਦ ਸਰਕਾਰ ਨੇ 28 ਦਸੰਬਰ, 2021 ਨੂੰ ਸੰਤ ਨਿਰੰਜਨ ਦਾਸ ਜੀ ਮਹਾਰਾਜ ਜੀ ਦੀ ਪ੍ਰਧਾਨਗੀ ਹੇਠ 10 ਮੈਂਬਰੀ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਕਮੇਟੀ ਦਾ ਗਠਨ ਕੀਤਾ ਸੀ। 

ਤਿੰਨ ਦਿਨ ਬਾਅਦ, 31 ਦਸੰਬਰ, 2021 ਨੂੰ ਯੋਜਨਾ ਵਿਭਾਗ ਨੇ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ 25 ਕਰੋੜ ਰੁਪਏ ਜਾਰੀ ਕੀਤੇ। ਕਿਉਂਕਿ ਸਿਰਫ਼ ਉਹੀ ਰਜਿਸਟਰਡ ਸੋਸਾਇਟੀਆਂ ਅਤੇ ਚੈਰੀਟੇਬਲ ਟਰੱਸਟ ਜੋ ਘੱਟੋ-ਘੱਟ ਤਿੰਨ ਸਾਲ ਪਹਿਲਾਂ ਰਜਿਸਟਰਡ ਹੋਏ ਸਨ, ਇਸ ਪ੍ਰੋਗਰਾਮ ਅਧੀਨ ਗ੍ਰਾਂਟ ਲਈ ਯੋਗ ਸਨ ਅਤੇ ਵੱਧ ਤੋਂ ਵੱਧ ਗ੍ਰਾਂਟ ਇੱਕ ਵਾਰ ਵਿੱਚ 10 ਲੱਖ ਰੁਪਏ ਦਿੱਤੀ ਜਾ ਸਕਦੀ ਸੀ, ਇਸ ਲਈ ਪੰਜਾਬ ਮੰਤਰੀ ਮੰਡਲ ਨੇ ਇਹ 25 ਕਰੋੜ ਰੁਪਏ ਖਰਚਣ ਵਾਸਤੇ 5 ਜਨਵਰੀ, 2022 ਨੂੰ ਸਪੈਸ਼ਲ ਮਨਜ਼ੂਰੀ ਦਿੱਤੀ।

ਵਿਧਾਇਕ ਚੌਧਰੀ ਨੇ ਅੱਗੇ ਕਿਹਾ, ਤਿੰਨ ਮਹੀਨਿਆਂ ਬਾਅਦ 30 ਮਾਰਚ, 2022 ਨੂੰ ਨਵੀਂ ਚੁਣੀ ਗਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗ੍ਰਾਂਟ ਵਾਪਸ ਮੰਗਵਾ ਲਈ ਤੇ ਆਦੇਸ਼ ਦਿੱਤਾ ਕਿ ਇਹ ਰਕਮ ਵਿਆਜ ਸਮੇਤ ਅਗਲੇ ਦਿਨ, 31 ਮਾਰਚ, 2022 ਤੱਕ ਸਰਕਾਰ ਨੂੰ ਵਾਪਸ ਕਰ ਦਿੱਤੀ ਜਾਵੇ। ਹੁਣ ਉਸੇ ਪ੍ਰੋਜੈਕਟ ਲਈ ਉਹੀ ਗਰਾਂਟ ਲਗਭਗ ਇੱਕ ਸਾਲ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਮੁੜ ਜਾਰੀ ਕੀਤੀ ਜਾ ਰਹੀ ਹੈ। ਉਹਨਾਂ ਆਖਿਆ ਕਿ ਜੇਕਰ ਜਲੰਧਰ 'ਚ ਜ਼ਿਮਨੀ ਚੋਣ ਨਾ ਹੁੰਦੀ ਤਾਂ 'ਆਪ' ਆਗੂਆਂ ਨੇ ਗ੍ਰਾਂਟ ਦੇਣੀ ਤਾਂ ਛੱਡੋ, ਡੇਰਾ ਸੱਚਖੰਡ ਬੱਲਾਂ ਜਾਣ ਦੀ ਪਰਵਾਹ ਵੀ ਨਹੀਂ ਕਰਨੀ ਸੀ।

ਵਿਧਾਇਕ ਚੌਧਰੀ ਨੇ ਕਿਹਾ ਕਿ ਜੇਕਰ 'ਆਪ' ਸਰਕਾਰ ਦੇ ਆਗੂ ਇੱਕ ਸਾਲ ਬਾਅਦ ਕਾਂਗਰਸ ਸਰਕਾਰ ਵੱਲੋਂ ਦਿੱਤੀ ਗਈ ਗ੍ਰਾਂਟ ਨੂੰ ਮੁੜ ਜਾਰੀ ਕਰਨ ਦਾ ਨਾਟਕ ਕਰਨਾ ਚਾਹੁੰਦੇ ਹਨ ਤਾਂ ਉਹ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮਲੇਵਾ ਭਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ 50 ਕਰੋੜ ਰੁਪਏ ਦੀ ਪੂਰੀ ਰਾਸ਼ੀ ਹੀ ਜਾਰੀ ਕਰ ਦਿੰਦੇ।

ਉਨ੍ਹਾਂ ਆਖਿਆ ਕਿ ਸਰਕਾਰ ਦਾ ਧਿਆਨ ਸਿਰਫ ਝੂਠੀ ਵਾਹ ਵਾਹ ਕਰਵਾਉਣ 'ਤੇ ਹੈ, ਜਿਸ ਵਾਸਤੇ ਜਲੰਧਰ ਸ਼ਹਿਰ 'ਚ ਲੋਕਾਂ ਦੇ ਲੱਖਾਂ ਰੁਪਏ ਖਰਚ ਕਰਕੇ ਹੋਰਡਿੰਗ ਲਗਾਏ ਹਨ। ਉਹਨਾਂ ਕਿਹਾ ਕਿ ਇਹ 'ਆਮ ਆਦਮੀ' ਦੀ ਸਰਕਾਰ ਨਹੀਂ ਹੈ, ਸਗੋਂ 'ਐਡ ਆਦਮੀ' ਦੀ ਸਰਕਾਰ ਹੈ, ਜਿਸ ਦਾ ਕੰਮ ਇਸ਼ਤਿਹਾਰਬਾਜ਼ੀ ਕਰਕੇ ਸਿਰਫ ਆਪਣੇ ਆਪ ਨੂੰ ਚਮਕਾਉਣਾ ਹੈ।

 

Tags: Karamjit Kaur Chaudhary , Vikramjit Singh Chaudhary , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD