Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੁਧਿਆਣਾ ਪੁਲਿਸ ਕਮਿਸ਼ਨਰੇਟ ਵਲੋਂ ਵਾਰਦਾਤ ਦੇ ਕੁੱਝ ਘੰਟਿਆਂ 'ਚ ਹੀ ਖੋਹ ਕਰਨ ਵਾਲਾ ਮੁਲਜ਼ਮ ਕਾਬੂ

ਚੋਰੀ ਦਾ ਸਮਾਨ ਖਰੀਦਣ ਵਾਲਾ ਸੁਨਿਆਰਾ ਵੀ ਕਾਬੂ

Crime News Punjab, Punjab Police, Police, Crime News, Ludhiana Police, Ludhiana, Mandeep Singh Sidhu, Commissionerate Police Ludhiana

Web Admin

Web Admin

5 Dariya News

ਲੁਧਿਆਣਾ , 24 Mar 2023

Last updated on: Mar 24, 2023, 00:00 IST

ਗੁਰਦੁਆਰਾ ਨਾਨਕ ਪ੍ਰਕਾਸ਼ ਖੇਤਰ ਵਿੱਚ ਚੇਨ ਸਨੈਚਿੰਗ ਦੀ ਘਟਨਾ ਤੋਂ ਕੁਝ ਘੰਟਿਆਂ ਬਾਅਦ, ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਇੱਕ ਖੋਹ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਸੋਨੇ ਦੀ ਚੇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲੀਸ ਨੇ ਮੁਲਜ਼ਮਾਂ ਕੋਲੋਂ ਚੋਰੀ ਦਾ ਸਾਮਾਨ ਖਰੀਦਣ ਵਾਲੇ ਸੁਨਿਆਰੇ ਨੂੰ ਵੀ ਕਾਬੂ ਕੀਤਾ ਹੈ।ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਨਿਊ ਆਜ਼ਾਦ ਨਗਰ ਅਤੇ ਸੁਨਿਆਰ ਨਰਿੰਦਰ ਪਾਲ ਵਾਸੀ ਗੋਲਡਨ ਐਵੀਨਿਊ ਦੁੱਗਰੀ ਵਜੋਂ ਹੋਈ ਹੈ।

ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਿਮਲਾਪੁਰੀ ਨੇੜੇ ਨਿਊ ਗੁਰੂ ਅੰਗਦ ਦੇਵ ਕਲੋਨੀ ਦੀ ਸਪਨਾ ਧਵਨ ਨੇ ਸ਼ਿਕਾਇਤ ਦਿੱਤੀ ਸੀ ਕਿ ਕਿਸੇ ਅਣਪਛਾਤੇ ਐਕਟਿਵਾ ਸਵਾਰ ਨੇ ਉਸਦੀ 12 ਗ੍ਰਾਮ ਦੀ ਸੋਨੇ ਦੀ ਚੇਨ ਖੋਹ ਲਈ ਹੈ, ਜਿਸ ਸਬੰਧੀ ਧਾਰਾ 379-ਬੀ ਤਹਿਤ ਥਾਣਾ ਸ਼ਿਮਲਾਪੁਰੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦਾ ਪਤਾ ਲਗਾ ਕੇ ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ ਅਤੇ ਵਾਰਦਾਤ ਵਿੱਚ ਵਰਤਿਆ ਸਕੂਟਰ ਬਰਾਮਦ ਕਰ ਲਿਆ ਗਿਆ ਹੈ।

ਕਮਿਸ਼ਨਰ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਗੁਰਪ੍ਰੀਤ ਤੋਂ ਸੋਨੇ ਦੀ ਚੇਨ ਖਰੀਦਣ ਲਈ ਸੁਨਿਆਰ ਨਰਿੰਦਰ ਪਾਲ 'ਤੇ ਵੀ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਨਰਿੰਦਰ ਪਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦਾ ਕੋਈ ਪੁਰਾਣਾ ਅਪਰਾਧਿਕ ਪਿਛੋਕੜ ਨਹੀਂ ਸੀ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਵਿੱਚੋਂ ਇਸ ਸਟਰੀਟ ਕ੍ਰਾਈਮ ਨੂੰ ਖਤਮ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਕਿਹਾ ਕਿ ਪੁਲਿਸ ਨੇ ਸਨੈਚਰਾਂ ਨੂੰ ਫੜਨ ਲਈ ਵਿਸਤ੍ਰਿਤ ਰਣਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਖੋਹ ਦੇ ਮਾਮਲੇ ਨੂੰ ਹੁਣ ਗੰਭੀਰਤਾ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਾਲੀਆਂ ਟੀਮਾਂ ਨੇ ਤੁਰੰਤ ਕਾਰਵਾਈ ਕਰਨ ਲਈ ਰਾਤ ਭਰ ਕੰਮ ਕੀਤਾ ਹੈ।

 

Tags: Crime News Punjab , Punjab Police , Police , Crime News , Ludhiana Police , Ludhiana , Mandeep Singh Sidhu , Commissionerate Police Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD