Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲੀ ਦੋਸ਼ਣ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, State Vigilance Bureau, Kapurthala

Web Admin

Web Admin

5 Dariya News

ਕਪੂਰਥਲਾ , 24 Mar 2023

Last updated on: Mar 24, 2023, 00:00 IST

ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਗੌਰੇ ਦੀ ਦੋਸ਼ਣ ਚਰਨ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪਿਛਲੇ 4 ਸਾਲ ਤੋਂ ਫਰਾਰ ਚਲੀ ਆ ਰਹੀ ਸੀ। ਵਰਨਣਯੋਗ ਹੈ ਕਿ ਛੇ ਸਾਲ ਪਹਿਲਾਂ ਦਰਜ ਇਸ ਮੁਕੱਦਮੇ ਵਿੱਚ ਸ਼ਾਮਲ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 117 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਦੇ ਪਿੰਡ ਮਹਿਮਦਵਾਲ ਦੇ ਗਰੀਬ ਅਤੇ ਬੇਘਰਿਆਂ ਲਈ ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ ਨੂੰ ਪ੍ਰਾਪਤ ਕੁੱਲ 13,50,000 ਰੁਪਏ ਦੀ ਗ੍ਰਾਂਟ ਨੂੰ ਤੱਤਕਾਲੀ ਏ.ਡੀ.ਸੀ ਵਿਕਾਸ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਕਪੂਰਥਲਾ ਸ਼ਤੀਸ਼ ਚੰਦਰ ਵਸ਼ਿਸਟ ਨੇ ਆਸਾ ਸਿੰਘ ਸਰਪੰਚ ਪਿੰਡ ਮਹਿਮਦਵਾਲ ਅਤੇ ਕੁਲਵੰਤ ਸਿੰਘ ਪੰਚਾਇਤ ਸਕੱਤਰ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਮ ਉਪਰ ਵੱਖ ਵੱਖ ਚੈਕ ਕੱਟ ਕੇ ਉਸ ਗ੍ਰਾਂਟ ਨੂੰ ਖੁਰਦ-ਬੁਰਦ ਕਰ ਦਿੱਤਾ ਸੀ। 

ਉਨਾਂ ਦੱਸਿਆ ਕਿ ਉਪਰੰਤ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸ਼ਿਫਾਰਸ਼ ਉਤੇ ਵੱਖ ਵੱਖ ਅਧਿਕਾਰੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਫਿਜੀਕਲ ਵੈਰੀਫਿਕੇਸ਼ਨ ਕਰਵਾਈ ਗਈ ਤਾਂ ਜਿਲ੍ਹਾ ਕਪੂਰਥਲਾ ਵਿੱਚ ਪੈਂਦੇ 31 ਪਿੰਡਾਂ ਦੇ 411 ਆਯੋਗ ਲਾਭਪਾਤਰੀਆਂ ਨੂੰ ਸਾਲ 2011-12 ਦੌਰਾਨ 1,80,00,000 ਰੁਪਏ ਦੀ ਨਾਜਾਇਜ਼ ਅਦਾਇਗੀ ਕੀਤੀ ਗਈ ਪਾਈ ਗਈ।

ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਵੱਲੋਂ 132 ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਦਰਜ ਕੀਤਾ ਗਿਆ। ਇਸ ਕੇਸ ਵਿੱਚ ਉਕਤ ਦੋਸ਼ਣ ਚਰਨ ਕੌਰ ਵਾਸੀ ਪਿੰਡ ਗੌਰੇ, ਜਿਲਾ ਕਪੂਰਥਲਾ ਨੂੰ ਪੜਤਾਲ ਉਪਰੰਤ ਮਿਤੀ 04-02-2019 ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਣ ਚਰਨ ਕੌਰ ਵੱਲੋਂ ਅਯੋਗ ਲਾਭਪਾਤਰੀ ਹੁੰਦੇ ਹੋਏ ਇਸ ਇੰਦਰਾ ਅਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਪੱਕਾ ਬਨਾਉਣ ਲਈ ਮਿਤੀ 14-03-2012 ਨੂੰ ਵੱਖ-ਵੱਖ ਚੈਕਾਂ ਰਾਹੀਂ ਕੁੱਲ 45,000 ਰੁਪਏ ਦੀ ਮਿਲੀ ਗਰਾਂਟ ਪਿੰਡ ਗੌਰੇ ਦੇ ਸਰਪੰਚ ਸੁਖਵਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਦੀ ਮਿਲੀਭੁਗਤ ਨਾਲ ਹੜੱਪ ਕਰ ਲਈ ਸੀ।

ਵਰਨਣਯੋਗ ਹੈ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 117 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਪਰ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD